ਸਿਆਚਿਨ ਵਿਚ ਸ਼ਹੀਦ ਹੋਏ ਅਮਰਦੀਪ ਦਾ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ
Published : Apr 28, 2021, 4:59 pm IST
Updated : Apr 28, 2021, 4:59 pm IST
SHARE ARTICLE
Martyred jawan cremated with state honours
Martyred jawan cremated with state honours

ਹਰ ਅੱਖ ਹੋਈ ਨਮ

ਬਰਨਾਲਾ (ਲਖਵੀਰ ਚੀਮਾ): ਸਿਆਚਿਨ ਵਿਚ ਬਰਫ਼ ਦੇ ਤੋਦੇ ਡਿੱਗਣ ਕਾਰਨ ਸ਼ਹੀਦ ਹੋਏ ਪੰਜਾਬ ਰੈਜੀਮੈਂਟ ਦੇ ਜਵਾਨ ਅਮਰਦੀਪ ਸਿੰਘ  ਪੁੱਤਰ ਮਨਜੀਤ ਸਿੰਘ ਦਾ ਅੱਜ ਉਹਨਾਂ ਦੇ ਪਿੰਡ ਕਰਮਗੜ੍ਹ ਜ਼ਿਲ੍ਹਾ ਬਰਨਾਲਾ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਨਾਲ ਕੀਤਾ ਗਿਆ। ਇਸ ਮੌਕੇ ਭਾਰੀ ਗਿਣਤੀ ਵਿਚ ਲੋਕਾਂ ਨੇ ਇਕੱਠੇ ਹੋ ਕੇ ਅਮਰਦੀਪ ਸਿੰਘ ਨੂੰ ਸ਼ਰਧਾਂਜਲੀ ਦਿੱਤੀ।

Martyred jawan cremated with state honoursMartyred jawan cremated with state honours

ਅਮਰਦੀਪ ਸਿੰਘ ਦੇ ਸਸਕਾਰ ਮੌਕੇ ਹਰ ਕਿਸੇ ਦੀ ਅੱਖ ਨਮ ਹੋਈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਵਲੋਂ ਫੌਜੀ ਜਵਾਨ ਅਮਰਦੀਪ ਸਿੰਘ ਦੀ ਸ਼ਹਾਦਤ ’ਤੇ ਅਫਸੋਸ ਜਤਾਇਆ ਅਤੇ ਅਮਰਦੀਪ ਸਿੰਘ ਦੀ ਭੈਣ ਨੂੰ ਸਰਕਾਰੀ ਨੌਕਰੀ, ਪਰਿਵਾਰ ਨੂੰ 50 ਲੱਖ ਮੁਆਵਜ਼ਾ ਰਾਸ਼ੀ ਤੋਂ ਇਲਾਵਾ ਪਿੰਡ ਦੇ ਸਕੂਲ ਦਾ ਨਾਮ ਸ਼ਹੀਦ ਅਮਰਦੀਪ ਦੇ ਨਾਮ ’ਤੇ ਕਰਨ ਦਾ ਐਲਾਨ ਕੀਤਾ।

Martyred jawan cremated with state honoursMartyred jawan cremated with state honours

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਰਦੀਪ ਦੀ ਭੈਣ ਨੇ ਕਿਹਾ ਕਿ ਉਸ ਨੂੰ ਮਾਣ ਹੈ ਕਿ ਉਸ ਦਾ ਭਰਾ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਸ਼ਹੀਦ ਹੋਇਆ ਹੈ। ਅਮਰਦੀਪ ਦੀ ਭੂਆ ਨੇ ਕਿਹਾ ਕਿ ਉਹ ਆਪਣੇ ਦੂਜੇ ਬੇਟੇ ਨੂੰ ਵੀ ਭਾਰਤੀ ਫੌਜ ਵਿਚ ਭੇਜੇਗੀ ।

Family MemberFamily Member

ਇਸ ਮੌਕੇ ਸਾਬਕਾ ਫੌਜੀ ਐਸੋਸੀਏਸ਼ਨ ਗਰੁੱਪ ਦੇ ਪ੍ਰਧਾਨ ਜਥੇਦਾਰ ਗੁਰਤੇਜ ਸਿੰਘ, ਸਾਬਕਾ ਸਰਪੰਚ ਜਗਦੇਵ ਸਿੰਘ  ਅਤੇ ਸ਼੍ਰੋਮਣੀ ਅਕਾਲੀ ਦਲ ਸਾਬਕਾ ਫੌਜੀ ਵਿੰਗ ਦੇ ਪ੍ਰਧਾਨ ਗੁਰਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸ਼ਹੀਦ ਫੌਜੀ ਦਾ ਪਾਲਣ-ਪੋਸ਼ਣ ਉਸ ਦੇ ਭੂਆ ਅਤੇ ਫੁੱਫੜ ਵਲੋਂ ਕੀਤਾ ਗਿਆ ਹੈ। ਜਿਸ ਕਰਕੇ ਪੰਜਾਬ ਸਰਕਾਰ ਵਲੋਂ ਜੋ ਸਹਾਇਤਾ ਰਾਸ਼ੀ ਪਰਵਾਰ ਨੂੰ ਦਿੱਤੀ ਜਾਣ ਵਾਲੀ ਹੈ, ਉਹ ਅਮਰਦੀਪ ਦੇ ਭੂਆ ਅਤੇ ਫੁੱਫੜ ਨੂੰ ਦਿੱਤੀ ਜਾਵੇ।

Martyred jawan cremated with state honoursMartyred jawan cremated with state honours

ਇਸ ਮੌਕੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਤੇਜ਼ ਪ੍ਰਤਾਪ ਸਿੰਘ ਫੂਲਕਾ, ਸਿਵਲ ਡਿਫੈਂਸ ਦੇ ਚੰਡੀਗੜ੍ਹ ਤੋਂ ਡਿਪਟੀ ਡਾਇਰੈਕਟਰ ਕਰਨਲ ਜਰਨੈਲ ਸਿੰਘ, ਸ਼ਹੀਦ ਫੌਜੀ ਦੇ ਸਾਥੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਹੁੰਚੇ ਲੋਕਾਂ ਨੇ ਨਮ ਅੱਖਾਂ ਨਾਲ ਅਮਰਦੀਪ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement