
ਮਾਪਿਆਂ ਦਾ ਇਕਲੌਤਾ ਪੁੱਤਰ ਸੀ ਮ੍ਰਿਤਕ ਨੌਜਵਾਨ
ਮੋਗਾ: ਜ਼ਿਲ੍ਹਾ ਮੋਗਾ ਤੋਂ ਬਹੁਤ ਹੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਜਿਥੇ ਕਿਸਾਨ ਦੇ ਇਕਲੌਤੇ ਪੁੱਤਰ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਗੁਰਚਰਨ ਸਿੰਘ (ਮੰਨਾ) (23) ਪੁੱਤਰ ਬਲਵਿੰਦਰ ਸਿੰਘ ਵਜੋਂ ਹੋਈ ਹੈ।
Gurcharan Singh
ਮ੍ਰਿਤਕ ਨੌਜਵਾਨ ਆਪਣੇ ਖੇਤਾਂ ਵਿਚ ਤੂੜੀ ਬਣਾ ਰਿਹਾ ਸੀ ਕਿ ਅਚਾਨਕ ਉਹ ਤੂੜੀ ਵਾਲੀ ਮਸ਼ੀਨ 'ਚ ਆ ਗਿਆ। ਜਿਥੇ ਉਸਦੀ ਦਰਦਨਾਕ ਮੌਤ ਹੋ ਗਈ। ਗੁਰਚਰਨ ਮਾਪਿਆਂ ਦਾ ਇਕਲੌਤਾ ਪੁੱਤ ਸੀ। ਨੌਜਵਾਨ ਪੁੱਤ ਦੀ ਮੌਤ ਹੋਣ ਤੋਂ ਬਾਅਦ ਜਿਥੇ ਮਾਪਿਆਂ ਦਾ ਰੋ-ਰੋ ਬੁਰਾ ਹੈ ਉਥੇ ਹੀ ਇਲਾਕੇ ਵਿਚ ਸਨਸਨੀ ਫੈਲ ਗਈ। Death