ਬ੍ਰਮ ਸ਼ੰਕਰ ਜਿੰਪਾ ਵਲੋਂ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਸਾਰੇ ਨਾਜਾਇਜ਼ ਨਹਿਰੀ ਮੋਘੇ ਬੰਦ ਕਰਨ ਦੇ ਹੁਕਮ
Published : Apr 28, 2022, 7:07 am IST
Updated : Apr 28, 2022, 7:07 am IST
SHARE ARTICLE
image
image

ਬ੍ਰਮ ਸ਼ੰਕਰ ਜਿੰਪਾ ਵਲੋਂ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਸਾਰੇ ਨਾਜਾਇਜ਼ ਨਹਿਰੀ ਮੋਘੇ ਬੰਦ ਕਰਨ ਦੇ ਹੁਕਮ

 

ਚੰਡੀਗੜ੍ਹ, 27 ਅਪ੍ਰੈਲ (ਸੱਤੀ) : ਸੂਬੇ ਵਿਚ ਟੇਲਾਂ ਵਾਲੇ ਖੇਤਾਂ ਤਕ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਮ ਸ਼ੰਕਰ ਜਿੰਪਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ  ਨਿਰਦੇਸ਼ ਦਿਤੇ ਕਿ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਨਹਿਰਾਂ ਤੇ ਮਾਈਨਰਾਂ ਵਿਚ ਕੁੱਝ ਕਿਸਾਨਾਂ ਵਲੋਂ ਬਣਾਏ ਗਏ ਨਾਜਾਇਜ਼ ਮੋਘੇ ਬੰਦ ਕਰਨ ਤੋਂ ਇਲਾਵਾ ਭੰਨੇ-ਤੋੜੇ ਮੋਘਿਆਂ ਦੀ ਤੁਰਤ ਮੁਰੰਮਤ ਕੀਤੀ ਜਾਵੇ |
ਇਹ ਹਦਾਇਤਾਂ ਕੈਬਨਿਟ ਮੰਤਰੀ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਉਨ੍ਹਾਂ ਖੇਤਰਾਂ ਦੇ ਵਿਧਾਇਕਾਂ ਨਾਲ ਮੀਟਿੰਗ ਦੌਰਾਨ ਦਿਤੀਆਂ ਜਿਹੜੇ ਇਲਾਕਿਆਂ ਵਿਚ ਟੇਲਾਂ ਉਤੇ ਨਹਿਰੀ ਪਾਣੀ ਦੀ ਸਮੱਸਿਆ ਆਉਂਦੀ ਹੈ | ਇਸ ਮੀਟਿੰਗ ਵਿਚ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ, ਖੇਮਕਰਨ ਤੋਂ ਵਿਧਾਇਕ ਸਰਵਣ ਸਿੰਘ ਧੁੰਨ ਅਤੇ ਫ਼ਾਜ਼ਿਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਹਾਜ਼ਰ ਸਨ |
ਉਨ੍ਹਾਂ ਨੇ ਅਧਿਕਾਰੀਆਂ ਨੂੰ  ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਭੰਨੇ-ਤੋੜੇ ਮੋਘਿਆਂ ਦੀ ਮੁਰੰਮਤ ਕਰਨ ਅਤੇ ਮਾਈਨਰਾਂ/ਰਜਬਾਹਿਆਂ ਦੀ ਸਫ਼ਾਈ ਤੇ ਮੁਰੰਮਤ ਦੇ ਕੰਮ ਨੂੰ  ਮੁਕੰਮਲ ਕਰਨ ਲਈ ਵੀ ਕਿਹਾ |
ਬ੍ਰਮ ਸ਼ੰਕਰ ਜਿੰਪਾ ਨੇ ਅਧਿਕਾਰੀਆਂ ਨੂੰ  ਅਰਨੀਵਾਲਾ, ਭਾਗਸਰ, ਲਾਧੂਕਾ, ਮਮਦੋਟ, ਲਕਸ਼ਮਣ, ਬਰਕਤਵਾਹ ਅਤੇ ਫੈਜ਼ਵਾਹ ਮਾਈਨਰ ਦੀ ਮੁਰੰਮਤ/ਸਫ਼ਾਈ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਆਦੇਸ਼ ਦਿਤੇ ਤਾਂ ਜੋ ਕਿਸਾਨਾਂ ਨੂੰ  ਝੋਨੇ ਦੀ ਲਵਾਈ ਵਿਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ | ਨਹਿਰੀ ਪਾਣੀ ਦੀ ਚੋਰੀ ਸਬੰਧੀ ਰੀਪੋਰਟਾਂ ਦਾ ਸਖ਼ਤ ਨੋਟਿਸ ਲੈਂਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ  ਹਦਾਇਤ ਕੀਤੀ ਕਿ ਉਹ ਇਸ ਗ਼ੈਰ-ਕਾਨੂੰਨੀ ਵਰਤਾਰੇ ਨੂੰ  ਰੋਕਣ ਲਈ ਅਚਨਚੇਤ ਨਿਰੀਖਣ ਕਰਨ ਤਾਂ ਜੋ ਟੇਲਾਂ ਵਾਲੇ ਕਿਸਾਨਾਂ ਨੂੰ  ਵੀ ਨਹਿਰੀ ਪਾਣੀ ਦਾ ਬਣਦਾ ਹਿੱਸਾ ਮਿਲ ਸਕੇ | ਮੀਟਿੰਗ ਵਿਚ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕਿ੍ਸ਼ਨ ਕੁਮਾਰ, ਮੁੱਖ ਇੰਜਨੀਅਰ ਨਹਿਰਾਂ ਸ੍ਰੀ ਈਸ਼ਵਰ ਗੋਇਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ |
ਕੈਪਸਨ-  ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਬੁੱਧਵਾਰ ਨੂੰ  ਵਿਧਾਇਕਾਂ ਅਤੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਜਲ ਸਰੋਤ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ |  

 

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement