ਤੋਹਮਤਾਂ ਲਾਉਣ ਦੀ ਥਾਂ ਤੋਮਰ ਐਮਐਸਪੀ ਦਾ ਗਾਰੰਟੀ ਕਾਨੂੰਨ ਲਿਆਉਣ : ਬੀਬੀ ਰਾਜੂ
Published : Apr 28, 2022, 7:08 am IST
Updated : Apr 28, 2022, 7:08 am IST
SHARE ARTICLE
image
image

ਤੋਹਮਤਾਂ ਲਾਉਣ ਦੀ ਥਾਂ ਤੋਮਰ ਐਮਐਸਪੀ ਦਾ ਗਾਰੰਟੀ ਕਾਨੂੰਨ ਲਿਆਉਣ : ਬੀਬੀ ਰਾਜੂ

 

ਜਲੰਧਰ 27 ਅਪ੍ਰੈਲ (ਅਮਰਿੰਦਰ ਸਿੱਧੂ) ਮਹਿਲਾ ਕਿਸਾਨ ਯੂਨੀਅਨ ਨੇ ਕੇਂਦਰੀ ਖੇਤੀ ਤੇ ਕਿਸਾਨ ਭਲਾਈ ਮੰਤਰੀ ਨਰੇਂਦਰ ਤੋਮਰ ਨੂੰ  ਕਿਹਾ ਹੈ ਕਿ ਉਹ ਪੰਜਾਬ ਦੇ ਕਿਸਾਨਾਂ ਨੂੰ ਖਾਦਾਂ ਅਤੇ ਰਸਾਇਣਕ ਕੀਟਨਾਸ਼ਕਾਂ ਦੀ ਵਰਤੋਂ ਬਾਰੇ ਬੇਲੋੜਾ ਬਦਨਾਮ ਕਰਨਾ ਬੰਦ ਕਰਕੇ ਆਰਗੈਨਿਕ ਖੇਤੀ ਕਰਨ ਲਈ ਸਿਰਫ਼ ਨਸੀਹਤਾਂ ਦੇਣ ਦੀ ਥਾਂ ਬਦਲਵੇਂ ਪ੍ਰਬੰਧਾਂ ਵਜੋਂ ਫ਼ਸਲੀ ਵਿਭਿੰਨਤਾ ਲਈ ਕਿਸਾਨਾਂ ਵਲੋਂ ਪੈਦਾ ਕੀਤੀਆਂ ਜਾਣ ਵਾਲੀਆਂ ਅਜਿਹੀਆਂ ਫ਼ਸਲਾਂ ਲਈ ਐਮਐਸਪੀ ਦਾ ਗਾਰੰਟੀ ਕਾਨੂੰਨ ਲਾਗੂ ਕਰਵਾਉਣ | ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜੂ ਨੇ ਆਖਿਆ ਕਿ ਕੇਂਦਰ ਸਰਕਾਰ ਨੂੰ  ਦੇਸ਼ ਵਿੱਚ ਹਰਾ ਇਨਕਲਾਬ ਲਿਆਉਣ ਵਾਲੇ ਪੰਜਾਬ ਤੇ ਹੋਰਨਾਂ ਸੂਬਿਆਂ ਦੇ ਅਗਾਂਹਵਧੂ ਕਿਸਾਨਾਂ ਨੂੰ ਨਸੀਹਤਾਂ ਦੇਣ ਨਾਲੋਂ ਕੁਦਰਤੀ ਖੇਤੀ ਨੂੰ ਮੁਨਾਫ਼ਾਯੋਗ ਬਨਾਉਣ ਲਈ ਖ਼ੁਦ ਵੱਡੇ ਕਦਮ ਚੁੱਕਣ ਦੀ ਲੋੜ ਹੈ |
ਉਨ੍ਹਾਂ ਆਖਿਆ ਕਿ ਪ੍ਰਧਾਨ ਮੰਤਰੀ ਵਲੋਂ 2022 ਤਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਵਿਚ ਅਸਫ਼ਲ ਰਹਿਣ ਪਿੱਛੋਂ ਉਨ੍ਹਾਂ ਜੁਮਲਿਆਂ 'ਤੇ ਪਰਦਾ ਪਾਉਣ, ਸਰਕਾਰ ਦੀਆਂ ਕਮੀਆਂ ਨੂੰ  ਛੁਪਾਉਣ, ਜਨਤਾ ਦਾ ਧਿਆਨ ਭਟਕਾਉਣ ਅਤੇ ਕਿਸਾਨ ਅੰਦੋਲਨ ਦਾ ਬਦਲਾ ਲੈਣ ਲਈ ਹੀ ਕੇਂਦਰੀ ਮੰਤਰੀ ਅਜਿਹਾ ਪ੍ਰਾਪੇਗੰਡਾ ਕਰ ਕੇ ਅੰਨਦਾਤਾ ਨੂੰ  ਬਦਨਾਮ ਕਰਨ ਲੱਗੇ ਹੋਏ ਹਨ |
ਮਹਿਲਾ ਕਿਸਾਨ ਨੇਤਾ ਨੇ ਕਿਹਾ ਕਿ ਹਰੇ ਇਨਕਲਾਬ ਨੂੰ  ਉਤਸ਼ਾਹਤ ਕਰਨ ਵਾਲੀਆਂ ਸਮੇਂ ਦੀਆਂ ਸਰਕਾਰਾਂ, ਖੇਤੀ ਯੂਨੀਵਰਸਿਟੀਆਂ ਤੇ ਖੇਤੀ ਵਿਗਿਆਨੀ ਹੀ ਦੇਸ਼ ਨੂੰ  ਆਤਮ ਨਿਰਭਰ ਬਣਾਉਣ ਲਈ ਕਿਸਾਨਾਂ ਨੂੰ  ਰਸਾਇਣਕ ਖੇਤੀ ਵਲ ਪ੍ਰੇਰਤ ਕਰਨ ਦੇ ਜ਼ਿੰਮੇਵਾਰ ਹਨ ਪਰ ਮੋਦੀ ਸਰਕਾਰ ਕਾਰਪੋਰੇਟਾਂ ਦੇ ਫ਼ਾਇਦੇ ਲਈ ਉਸ ਤੋਂ ਵੀ ਅੱਗੇ ਨਿਕਲ ਰਹੀ ਹੈ ਜਦਕਿ ਹਰ ਕਿਸਾਨ ਕੁਦਰਤੀ ਖੇਤੀ ਵਲ ਪਰਤਣ ਦਾ ਇੱਛੁਕ ਹੈ ਪਰ ਫ਼ਸਲ ਦਾ ਪ੍ਰਤੀ ਏਕੜ ਅੱਧਾ ਝਾੜ ਨਿਕਲਣ ਕਾਰਨ ਸਰਕਾਰ ਵਲੋਂ ਕੋਈ ਵਿੱਤੀ ਸਹਾਇਤਾ, ਪੈਦਾਵਾਰ ਦਾ ਸਹੀ ਮੁੱਲ ਤੇ ਢੁੱਕਵੀਂਆਂ ਮੰਡੀਕਰਨ ਸਹੂਲਤਾਂ ਨਹੀਂ ਮਿਲਦੀਆਂ | ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਅਜਿਹੀਆਂ ਕੱਚਘਰੜ ਨੀਤੀਆਂ ਸਦਕਾ ਹੀ ਇਸ ਵੇਲੇ ਪੂਰੇ ਦੇਸ਼ ਵਿੱਚ ਸਿਰਫ਼ ਦੋ ਫ਼ੀਸਦ ਹੀ ਕੁਦਰਤੀ ਖੇਤੀ ਹੋ ਰਹੀ ਹੈ |
Photo : •al_Sidhu_27_7

 

SHARE ARTICLE

ਏਜੰਸੀ

Advertisement

Punjab Summer Vacation Holidays News: ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸੂਬੇ ਦੇ ਸਾਰੇ ਸਕੂਲਾਂ 'ਚ ਛੁੱਟੀਆਂ ਦਾ..

21 May 2024 12:02 PM

Ferozepur Heatwave Alert: 44 ਡਿਗਰੀ ਤੋਂ ਟੱਪਿਆ ਪਾਰਾ, "ਹਰ ਕੋਈ ਆਖਦਾ ਲਾਏ ਜਾਣ ਰੁੱਖ ਤਾਂ ਹੀ ਪਵੇਗੀ ਗਰਮੀ 'ਤੇ

21 May 2024 11:45 AM

Amritsar Heatwave Alert LIVE : ਗਰਮੀ ਨੇ ਤੋੜੇ ਸਾਰੇ ਰਿਕਾਰਡ ! ਖੁਸ਼ਕ ਮੌਸਮ ਨੇ ਕੀਤੀ ਆਵਾਜਾਈ ਪ੍ਰਭਾਵਿਤ ਪਰ...

21 May 2024 10:51 AM

Hans Raj Hans ਨੇ ਦੱਸਿਆ ਕਿਉਂ ਦਿੱਤਾ ਜੁੱਤੀਆਂ ਵਾਲਾ ਬਿਆਨ ਕੀ ਵਿਰੋਧ 'ਚੋਂ ਵੀ ਵੋਟਾਂ ਲੱਭ ਰਹੇ ਹਨ ਹੰਸ ਰਾਜ ਹੰਸ

21 May 2024 9:05 AM

Sarvan Singh Dhun Interview : ਖੇਮਕਰਨ ਤੋਂ MLA ਸਰਵਨ ਸਿੰਘ ਧੁੰਨ ਦੀ ਬੇਬਾਕ ਇੰਟਰਵਿਊ

21 May 2024 8:21 AM
Advertisement