ਮਹਿਲਾ ਕਾਂਸਟੇਬਲ ਦੇ ਜਜ਼ਬੇ ਨੂੰ ਸਲਾਮ, ਤਪਦੀ ਗਰਮੀ 'ਚ ਬਜ਼ੁਰਗ ਔਰਤ ਨੂੰ ਮੋਢਿਆਂ 'ਤੇ ਚੁੱਕ ਕੇ ਪਹੁੰਚਾਇਆ ਘਰ
Published : Apr 28, 2022, 4:19 pm IST
Updated : Apr 28, 2022, 5:20 pm IST
SHARE ARTICLE
photo
photo

ਮਹਿਲਾ ਕਾਂਸਟੇਬਲ ਦੇ ਜਜ਼ਬੇ ਦੇ ਚਾਰੇ ਪਾਸੇ ਹੋ ਰਹੇ ਹਨ ਚਰਚੇ

 

ਅਹਿਮਦਾਬਾਦ : ਖਾਕੀ ਵਰਦੀ ਵਾਲੀ ਪੁਲਿਸ ਦਾ ਕੰਮ ਜਨਤਾ ਦੀ ਸੁਰੱਖਿਆ ਅਤੇ ਸੇਵਾ ਕਰਨਾ ਹੈ। ਕਈ ਵਾਰ ਪੁਲਿਸ ਮੁਲਾਜ਼ਮ ਅਜਿਹੇ ਕੰਮ ਕਰ ਜਾਂਦੇ ਹਨ, ਜਿਸ ਦੀ ਦੂਰ-ਦੂਰ ਤੱਕ ਚਰਚਾ ਹੁੰਦੀ ਹੈ ਅਤੇ ਕਈ ਵਾਰ ਉਹ ਇਨਸਾਨੀਅਤ ਦੀ ਮਿਸਾਲ ਕਾਇਮ ਕਰਕੇ ਲੋਕਾਂ ਦਾ ਦਿਲ ਜਿੱਤ ਲੈਂਦੇ ਹਨ। ਤੁਸੀਂ ਪਹਿਲਾਂ ਵੀ ਚੰਗੇ ਸੁਭਾਅ ਵਾਲੇ ਪੁਲਿਸ ਵਾਲਿਆਂ ਦੀਆਂ ਕਈ ਵੀਡੀਓ ਅਤੇ ਤਸਵੀਰਾਂ ਦੇਖੀਆਂ ਹੋਣਗੀਆਂ।

 

 

 

ਇਸ ਕੜੀ 'ਚ ਇਕ ਮਹਿਲਾ ਪੁਲਿਸ ਕਰਮਚਾਰੀ ਦੀ ਇਕ ਦਿਲ ਨੂੰ ਛੂਹ ਲੈਣ ਵਾਲੀ ਤਸਵੀਰ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ 'ਚ ਬਜ਼ੁਰਗ ਔਰਤ ਭਿਆਨਕ ਗਰਮੀ ਦੀ ਲਪੇਟ 'ਚ ਆ ਕੇ ਬੇਹੋਸ਼ ਹੋ ਗਈ ਹੈ ਤੇ ਮਹਿਲਾ ਪੁਲਿਸ ਕਰਮਚਾਰੀ ਨੇ ਉਸਨੂੰ ਆਪਣੇ ਮੋਢਿਆਂ 'ਤੇ ਚੁੱਕ ਕੇ ਘਰ ਪਹੁੰਚਾਇਆ।

PHOTOPHOTO

 

ਮਨੁੱਖਤਾ ਦੀ ਮਿਸਾਲ ਪੇਸ਼ ਕਰਨ ਵਾਲੀ ਇਸ ਤਸਵੀਰ ਨੂੰ ਆਈਏਐਸ ਅਧਿਕਾਰੀ ਅਵਨੀਸ਼ ਸ਼ਰਨ ਨੇ ਆਪਣੇ ਟਵਿੱਟਰ ਹੈਂਡਲ ਤੇ ਸ਼ੇਅਰ ਕੀਤਾ ਹੈ। ਇਸ ਦੇ ਨਾਲ, ਉਸਨੇ ਕੈਪਸ਼ਨ ਵਿੱਚ ਲਿਖਿਆ ਹੈ - ਗੁਜਰਾਤ ਦੀ ਇੱਕ ਮਹਿਲਾ ਕਾਂਸਟੇਬਲ ਵਰਸ਼ਾ ਪਰਮਾਰ ਨੇ  ਬਜ਼ੁਰਗ ਔਰਤ ਦੀ ਸਿਹਤ ਖਰਾਬ ਹੋਣ ਕਾਰਨ ਉਸਨੂੰ ਆਪਣੀ ਪਿੱਠ 'ਤੇ ਚੁੱਕ ਲਿਆ ਹੈ। ਤਪਦੀ ਗਰਮੀ ਵਿਚ 5 ਕਿਲੋਮੀਟਰ ਤੱਕ ਪੈਦਲ ਚੱਲਣ ਤੋਂ ਬਾਅਦ ਉਸ ਨੂੰ ਸੁਰੱਖਿਅਤ ਘਰ ਪਹੁੰਚਾਇਆ।

ਇਸ ਤਸਵੀਰ 'ਤੇ ਲੋਕ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ- ਸੱਚਮੁੱਚ ਦਿਲ ਨੂੰ ਛੂਹ ਲੈਣ ਵਾਲੀ ਤਸਵੀਰ, ਜਦੋਂ ਕਿ ਦੂਜੇ ਯੂਜ਼ਰ ਨੇ ਲਿਖਿਆ- ਦਿਲ ਨੂੰ ਛੂਹਣ ਵਾਲੀ ਤਸਵੀਰ... ਮੋਢਿਆਂ 'ਤੇ ਚੁੱਕ ਕੇ। ਦੱਸਿਆ ਜਾ ਰਿਹਾ ਹੈ ਕਿ ਕਰੀਬ 5 ਕਿਲੋਮੀਟਰ ਪੈਦਲ ਚੱਲਣ ਤੋਂ ਬਾਅਦ ਇਹ ਮਹਿਲਾ ਪੁਲਸ ਕਰਮਚਾਰੀ ਬਜ਼ੁਰਗ ਔਰਤ ਨੂੰ ਉਸ ਦੇ ਘਰ ਲੈ ਗਈ।

Location: India, Gujarat, Ahmedabad

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement