ਗੈਂਗਸਟਰਾਂ-ਅਪਰਾਧੀਆਂ ਦੇ ਜਾਅਲੀ ਪਾਸਪੋਰਟ ਬਣਾ ਕੇ ਵਿਦੇਸ਼ ਭਜਾਉਣ ਵਾਲਾ ਗਿਰੋਹ ਕਾਬੂ  
Published : Apr 28, 2023, 4:01 pm IST
Updated : Apr 28, 2023, 7:54 pm IST
SHARE ARTICLE
Photo
Photo

ਕਰਨ ਔਜਲਾ ਦਾ ਦੋਸਤ ਸ਼ਾਰਪੀ ਘੁੰਮਣ ਵੀ ਗ੍ਰਿਫ਼ਤਾਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਅਤੇ ਹੋਰਨਾਂ ਸੂਬਿਆਂ ਦੇ ਗੈਂਗਸਟਰਾਂ/ਅਪਰਾਧੀਆਂ ਨੂੰ ਜਾਅਲੀ ਵੇਰਵਿਆਂ ਦੇ ਆਧਾਰ ‘ਤੇ ਪਾਸਪੋਰਟ ਬਣਾਕੇ ਅਤੇ ਮੁਹੱਈਆ ਕਰਵਾ ਕੇ ਦੇਸ਼ ਵਿੱਚੋਂ ਫਰਾਰ ਹੋਣ ਵਿੱਚ ਮਦਦ ਕਰਨ ਵਾਲੇ ਗਿਰੋਹ ਦੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਓਂਕਾਰ ਸਿੰਘ ਵਾਸੀ ਪਿੰਡ ਕਾਕੀ ਪਿੰਡ, ਜਲੰਧਰ, ਸੁਖਜਿੰਦਰ ਸਿੰਘ ਉਰਫ਼ ਸ਼ਾਰਪੀ ਘੁੰਮਣ ਵਾਸੀ ਪਿੰਡ ਕਰਹਾਲੀ, ਪਟਿਆਲਾ ਅਤੇ ਪ੍ਰਭਜੋਤ ਸਿੰਘ ਬਹੇੜੀ, ਬਰੇਲੀ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਹਨਾਂ ਕੋਲੋਂ 9 ਪਾਸਪੋਰਟ ਬਰਾਮਦ ਕਰਨ ਦੇ ਨਾਲ ਨਾਲ ਫਰਜ਼ੀ ਵੇਰਵਿਆਂ ਦੀ ਵਰਤੋਂ ਨਾਲ ਤਿਆਰ ਕੀਤੇ ਫਰਾਰ ਗੈਂਗਸਟਰਾਂ ਦੇ ਪਾਸਪੋਰਟਾਂ ਦੀਆਂ ਕਈ ਫੋਟੋ ਕਾਪੀਆਂ ਬਰਾਮਦ ਕੀਤੀਆਂ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗੈਂਗਸਟਰਾਂ/ਅਪਰਾਧੀਆਂ ਨੂੰ ਦੇਸ਼ ਤੋਂ ਭੱਜਣ ਵਿੱਚ ਮਦਦ ਕਰਨ ਲਈ ਜਾਅਲੀ ਵੇਰਵਿਆਂ ਦੀ ਵਰਤੋਂ ਕਰਕੇ ਪਾਸਪੋਰਟ ਤਿਆਰ ਕਰਨ ਵਿੱਚ ਅੰਤਰ-ਰਾਜੀ ਟਰੈਵਲ ਏਜੰਟਾਂ ਦੀ ਸ਼ਮੂਲੀਅਤ ਸਬੰਧੀ ਮਿਲੀ ਭਰੋਸੇਮੰਦ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਏ.ਆਈ.ਜੀ. ਸੰਦੀਪ ਗੋਇਲ ਅਗਵਾਈ ਵਿੱਚ ਏ.ਜੀ.ਟੀ.ਐਫ ਟੀਮਾਂ ਨੇ ਰਾਤ ਭਰ ਚੱਲੇ ਆਪ੍ਰੇਸ਼ਨ ਦੌਰਾਨ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ।

ਉਹਨਾਂ ਦੱਸਿਆ ਕਿ ਜਾਂਚ ਤੋਂ ਪਤਾ ਚੱਲਦਾ ਹੈ ਕਿ ਇਸ ਗਿਰੋਹ ਦੇ ਦਿੱਲੀ, ਯੂਪੀ, ਕੋਲਕਾਤਾ, ਗੁਜਰਾਤ ਅਤੇ ਮਹਾਰਾਸ਼ਟਰ ਸਮੇਤ ਵੱਖ-ਵੱਖ ਸੂਬਿਆਂ ਵਿੱਚ ਸਬੰਧ ਸਨ ਅਤੇ ਇਹ ਗਿਰੋਹ ਪੰਜਾਬ ਅਤੇ ਹੋਰਨਾਂ ਸੂਬਿਆਂ ਦੇ ਕਈ ਗੈਂਗਸਟਰਾਂ/ਅਪਰਾਧੀਆਂ ਨੂੰ ਜਾਅਲੀ ਪਾਸਪੋਰਟਾਂ ‘ਤੇ ਦੇਸ਼ ਤੋਂ ਭੱਜਣ ਵਿੱਚ ਮਦਦ ਕਰਦਾ ਸੀ।
ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਇਸ ਗਿਰੋਹ ਨਾਲ ਜੁੜੇ ਪੰਜ ਹੋਰ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਸ ਪੂਰੇ ਨੈਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।

ਹੋਰ ਜਾਣਕਾਰੀ ਦਿੰਦਿਆਂ ਏਡੀਜੀਪੀ ਪ੍ਰਮੋਦ ਬਾਨ ਨੇ ਦੱਸਿਆ ਕਿ ਮੁਲਜ਼ਮ ਓਂਕਾਰ, ਜੋ ਕਿ ਜਲੰਧਰ ਵਿੱਚ ਇੱਕ ਗੈਰ-ਕਾਨੂੰਨੀ ਇਮੀਗ੍ਰੇਸ਼ਨ ਕੰਪਨੀ ਚਲਾ ਰਿਹਾ ਹੈ, ਫਰਜ਼ੀ ਵੇਰਵਿਆਂ ਦੀ ਵਰਤੋਂ ਕਰਕੇ ਗੈਂਗਸਟਰਾਂ/ਅਪਰਾਧੀਆਂ ਦੇ ਪਾਸਪੋਰਟ ਬਣਾਉਣ ਅਤੇ ਭੋਲੇ-ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਬਹਾਨੇ ਲੁੱਟਣ ਵਿੱਚ ਸ਼ਾਮਲ ਸੀ।

ਉਹਨਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਓਂਕਾਰ ਨੇ ਖੁਲਾਸਾ ਕੀਤਾ ਕਿ ਉਸ ਨੇ ਗੈਂਗਸਟਰ ਵਰਿੰਦਰਪਾਲ ਸਿੰਘ ਉਰਫ ਵੀਨਾ ਬੁੱਟਰ (ਬੰਬੀਹਾ ਗੈਂਗ) ਅਤੇ ਜਸਵਿੰਦਰ ਸਿੰਘ ਉਰਫ ਖੱਟੂ (ਧਰਮਿੰਦਰ ਗੁਗਨੀ ਗੈਂਗ) ਲਈ ਫ਼ਰਜ਼ੀ ਪਾਸਪੋਰਟ ਬਣਾਏ ਸਨ ਤਾਂ ਜੋ ਦੇਸ਼ ਛੱਡ ਕੇ ਭੱਜਣ ਵਿੱਚ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ।
ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਪ੍ਰਭਜੋਤ ਸਿੰਘ ਨੇ ਖੁਲਾਸਾ ਕੀਤਾ ਹੈ ਕਿ ਉਸ ਦੇ ਇੱਕ ਸਾਥੀ ਚਰਨਜੀਤ ਸਿੰਘ ਉਰਫ਼ ਬਰੇਲੀ (ਜਿਸ ਨੂੰ ਦਿੱਲੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ) ਨੇ ਮੈਕਸੀਕੋ ਤੋਂ ਹਾਲ ਹੀ ਵਿੱਚ ਡਿਪੋਰਟ ਕੀਤੇ ਗਏ ਗੈਂਗਸਟਰ ਦੀਪਕ ਬਾਕਸਰ ਲਈ ਫ਼ਰਜ਼ੀ ਪਾਸਪੋਰਟ ਬਣਾਇਆ ਸੀ।

ਇਸ ਦੇ ਨਾਲ ਹੀ ਤੀਜੇ ਮੁਲਜ਼ਮ ਸੁਖਜਿੰਦਰ ਸਿੰਘ ਉਰਫ਼ ਸ਼ਾਰਪੀ ਘੁੰਮਣ ਨੇ ਪੁੱਛ-ਪੜਤਾਲ ਦੌਰਾਨ ਦੱਸਿਆ ਕਿ ਉਸਨੇ ਅਜਨਾਲੇ ਦੇ ਦੀਪਇੰਦਰ ਸਿੰਘ ਉਰਫ਼ ਦੀਪੂ, ਜਿਸਦਾ ਅਪਰਾਧਕ ਪਿਛੋਕੜ ਹੈ ਅਤੇ ਭਗੌੜੇ ਗੈਂਗਸਟਰ ਹੈਰੀ ਚੱਠਾ ਦਾ ਕਰੀਬੀ ਸਾਥੀ ਹੈ, ਲਈ ਫ਼ਰਜ਼ੀ ਪਾਸਪੋਰਟ ਬਣਾਇਆ ਸੀ। ਦੱਸਣਯੋਗ ਹੈ ਕਿ ਇਸ ਸਬੰਧੀ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 420, 468, 471, 473 ਅਤੇ 120-ਬੀ, ਅਸਲਾ ਐਕਟ ਦੀ ਧਾਰਾ 25 ਅਤੇ ਪਾਸਪੋਰਟ ਐਕਟ ਦੀ ਧਾਰਾ 12 ਅਧੀਨ ਪੁਲਿਸ ਸਟੇਸ਼ਨ ਸਟੇਟ ਕਰਾਈਮ, ਐਸ.ਏ.ਐਸ. ਨਗਰ ਵਿਖੇ ਐਫਆਈਆਰ ਨੰ. 2 ਮਿਤੀ 26-04-2023 ਨੂੰ ਦਰਜ ਹੈ।

SHARE ARTICLE

ਏਜੰਸੀ

Advertisement

ਜੰਗ ਨੂੰ ਲੈ ਕੇ Fake news ਫ਼ੈਲਾਉਣ ਵਾਲਿਆਂ ਦੀ ਨਹੀਂ ਖ਼ੈਰ,Ludhiana Police Arrested 2 youth|Operation Sindoor

10 May 2025 5:20 PM

"Pakistan ਜਿੰਨੇ ਮਰਜ਼ੀ ਬੰਬ ਵਰਸਾ ਲਵੇ, ਅਸੀਂ ਭੱਜਣ ਵਾਲੇ ਨਹੀਂ"| Chandigarh Volunteers To Aid In Assistance

10 May 2025 5:18 PM

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM
Advertisement