
ਤਲਾਸ਼ੀ ਮੁਹਿੰਮ ਦੌਰਾਨ 7 ਕਿੱਲੋ 980 ਗ੍ਰਾਮ ਹੈਰੋਇਨ ਬਰਾਮਦ
ਅਟਾਰੀ: ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਇਕ ਵਾਰ ਫਿਰ ਭਾਰਤ ਦੀ ਸਰਹੱਦ ਅੰਦਰ ਡਰੋਨ ਦਾਖਲ ਹੋਇਆ ਹੈ। ਡਿਊਟੀ ’ਤੇ ਤਾਇਨਾਤ ਸੀਮਾ ਸੁਰੱਖਿਆ ਬਲ ਦੀ 22 ਬਟਾਲੀਅਨ ਦੇ ਜਵਾਨਾਂ ਨੂੰ ਤਲਾਸ਼ੀ ਮੁਹਿੰਮ ਦੌਰਾਨ 7 ਕਿੱਲੋ 980 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੋਈ ਹੈ।
ਇਹ ਵੀ ਪੜ੍ਹੋ: ਗਾਇਕ ਕਰਨ ਔਜਲਾ ਦਾ ਕਰੀਬੀ ਸਾਥੀ ਸ਼ਾਰਪੀ ਘੁੰਮਣ ਗ੍ਰਿਫ਼ਤਾਰ
ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸ ਹੈਰੋਇਨ ਨੂੰ ਡਰੋਨ ਰਾਹੀਂ ਛੱਡਿਆ ਗਿਆ ਹੈ। ਜਦੋਂ ਖੇਪ ਨੂੰ ਖੋਲਿਆ ਗਿਆ ਤਾਂ ਉਸ ਵਿਚੋਂ 5 ਪੈਕੇਟ ਬਰਾਮਦ ਕੀਤੇ ਗਏ। ਜਦੋਂ ਜਾਂਚ ਤੋਂ ਬਾਅਦ ਇਹ ਪੈਕੇਟ ਖੋਲ੍ਹੇ ਗਏ ਤਾਂ ਇਨ੍ਹਾਂ ਦਾ ਕੁੱਲ ਵਜ਼ਨ 7.980 ਕਿਲੋ ਸੀ। ਕੌਮਾਂਤਰੀ ਬਾਜ਼ਾਰ ਵਿਚ ਇਸ ਦੀ ਕੀਮਤ ਕਰੀਬ 56 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।