ਫ਼ਸਲ ਦੇ ਨੁਕਸਾਨ 'ਤੇ ਦਿਹਾੜੀਦਾਰਾਂ ਨੂੰ ਵੀ ਦਿਤਾ ਜਾਵੇਗਾ ਮੁਆਵਜ਼ਾ : ਮੁੱਖ ਮੰਤਰੀ ਭਗਵੰਤ ਮਾਨ 

By : KOMALJEET

Published : Apr 28, 2023, 1:26 pm IST
Updated : Apr 28, 2023, 1:40 pm IST
SHARE ARTICLE
Chief Minister Bhagwant Mann
Chief Minister Bhagwant Mann

PAU ਅਧਿਆਪਕਾਂ ਦੇ ਸੋਧੇ ਹੋਏ ਤਨਖ਼ਾਹ ਸਕੇਲ 1 ਜਨਵਰੀ 2016 ਤੋਂ ਹੋਣਗੇ ਲਾਗੂ : ਮੁੱਖ ਮੰਤਰੀ 

ਮੋਹਾਲੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਮਗਰੋਂ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਪਹਿਲੀ ਵਾਰ ਚੰਡੀਗੜ੍ਹ ਤੋਂ ਬਾਹਰ ਹੋਈ ਹੈ। ਮੀਟਿੰਗ ਮਗਰੋਂ ਪ੍ਰੈਸ ਕਾਨਫ਼ਰੰਸ ਕੀਤੀ ਜਾਵੇਗੀ ਅਤੇ ਫਿਰ ਇਲਾਕੇ ਦੇ ਲੋਕਾਂ ਨਾਲ ਗੱਲਬਾਤ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ 'ਸਰਕਾਰ ਤੁਹਾਡੇ ਦੁਆਰ' ਮੁਹਿੰਮ ਤਹਿਤ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਮੀਟਿੰਗਾਂ ਕੀਤੀਆਂ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਮੀਟਿੰਗਾਂ ਤੋਂ ਬਾਅਦ ਯਕੀਨੀ ਬਣਾਇਆ ਜਾਵੇਗਾ ਕਿ ਉਸ ਮੌਕੇ ਵੱਖ-ਵੱਖ ਵਿਭਾਗਾਂ ਦੇ ਆਲ੍ਹਾ ਅਫ਼ਸਰ ਵੀ ਮੌਜੂਦ ਰਹਿਣ ਤਾਂ ਜੋ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾ ਸਕਣ ਅਤੇ ਉਨ੍ਹਾਂ ਨੂੰ ਮੌਕੇ 'ਤੇ ਹੀ ਹੱਲ ਕੀਤਾ ਜਾ ਸਕੇ।

ਅੱਜ ਹੋਈ ਪੰਜਾਬ ਕੈਬਨਿਟ ਮੀਟਿੰਗ 'ਚ ਮਜ਼ਦੂਰ ਤਬਕੇ ਲਈ ਅਹਿਮ ਫ਼ੈਸਲਾ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੁਕਸਾਨੀ ਫ਼ਸਲ ਦਾ ਜਿੰਨਾ ਮੁਆਵਜ਼ਾ ਕਿਸਾਨਾਂ ਨੂੰ ਮਿਲੇਗਾ ਉਸ ਦਾ 10 ਫ਼ੀਸਦੀ ਹਿੱਸਾ ਵੱਖਰੇ ਤੌਰ 'ਤੇ ਦਿਹਾੜੀਦਾਰਾਂ ਨੂੰ ਦਿਤਾ ਜਾਵੇਗਾ।

ਇਹ ਵੀ ਪੜ੍ਹੋ: ਦੋਹਰੇ ਸੰਵਿਧਾਨ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਅਕਾਲੀ ਦਲ ਨੂੰ ਰਾਹਤ, ਮੁਕੱਦਮਾ ਕੀਤਾ ਰੱਦ 

ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਕੈਬਨਿਟ ਮੀਟਿੰਗ ਵਿਚ ਕਈ ਅਹਿਮ ਫ਼ੈਸਲੇ ਲਏ ਗਏ ਹਨ। ਅਜਨਾਲਾ ਦੇ ਰਮਦਾਸ ਇਲਾਕੇ ਵਿਚ ਲੋਕਾਂ ਦੀਆਂ ਪ੍ਰੇਸ਼ਾਨੀਆਂ ਨੂੰ ਧਿਆਨ ਵਿਚ ਰੱਖਦਿਆਂ ਹੋਇਆ ਬਾਬਾ ਬੁੱਢਾ ਜੀ ਦੇ ਨਾਮ 'ਤੇ ਪ੍ਰਬੰਧਕੀ ਬਲਾਕ ਬਣਾਉਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕਾਂ ਦੇ ਸੋਧੇ ਹੋਏ ਤਨਖ਼ਾਹ ਸਕੇਲ 1 ਜਨਵਰੀ 2016 ਤੋਂ ਲਾਗੂ ਹੋਣਗੇ। ਡਰੱਗ ਲੈਬੋਰੇਟਰੀ ਲਈ ਪੱਕੇ ਮੁਲਾਜ਼ਮ ਰੱਖਣ ਨੂੰ ਵੀ ਮਨਜ਼ੂਰੀ ਦਿਤੀ ਗਈ ਹੈ।

ਵਾਇਰਲ ਹੋ ਰਹੀ ਵੀਡੀਓ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਉਹ ਵੀਡੀਓ ਦੇਖੀ ਨਹੀਂ ਹੈ। ਉਨ੍ਹਾਂ ਕਿਹਾ, ''ਉਨ੍ਹਾਂ ਕੋਲ ਪੈਸੇ ਬਹੁਤ ਹਨ ਤਾਂ ਹੀ ਵੰਡਦੇ ਹਨ। ਇਹ ਪੰਜਾਬ ਦੇ ਲੋਕਾਂ ਨੂੰ ਵਿਕਾਊ ਸਮਝਦੇ ਹਨ ਪਰ ਜਨਤਾ ਸਮਝਦਾਰ ਹੈ। ਰਾਣਾ ਗੁਰਜੀਤ ਸਿੰਘ ਦੀ ਇਲੈਕਸ਼ਨ ਕਮਿਸ਼ਨ ਕੋਲ ਸ਼ਿਕਾਇਤ ਕਰਾਂਗੇ।'' 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement