ਦੋਹਰੇ ਸੰਵਿਧਾਨ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਅਕਾਲੀ ਦਲ ਨੂੰ ਰਾਹਤ, ਮੁਕੱਦਮਾ ਕੀਤਾ ਰੱਦ 

By : KOMALJEET

Published : Apr 28, 2023, 12:24 pm IST
Updated : Apr 28, 2023, 12:24 pm IST
SHARE ARTICLE
Representational Image
Representational Image

ਅਦਾਲਤ ਦਾ ਹੁਕਮ ਪ੍ਰਕਾਸ਼ ਸਿੰਘ ਬਾਦਲ ਲਈ ਇੱਕ ਵੱਡੀ ਸ਼ਰਧਾਂਜਲੀ : ਦਲਜੀਤ ਸਿੰਘ ਚੀਮਾ 

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅਕਾਲੀ ਦਲ ਨੂੰ ਵੱਡੀ ਰਾਹਤ ਦਿੰਦਿਆ ਦੋਹਰੇ ਸੰਵਿਧਾਨ ਮਾਮਲੇ ਵਿੱਚ ਸੰਮਨਿੰਗ ਆਰਡਰ ਖਾਰਜ ਕਰ ਦਿੱਤੇ ਹਨ, ਇਸ ਤੋਂ ਪਹਿਲਾ ਹੁਸ਼ਿਆਰਪੁਰ ਦੇ ਬਜ਼ੁਰਗ ਆਗੂ ਬਲਵੰਤ ਸਿੰਘ ਖੇੜਾ ਨੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਡਾ. ਦਲਜੀਤ ਸਿੰਘ ਚੀਮਾ ਵਿਰੁੱਧ ਹੁਸ਼ਿਆਰਪੁਰ ਦੀ ਇੱਕ ਅਦਾਲਤ ਵਿੱਚ ਅਪਰਾਧਿਕ ਮਾਮਲਾ ਦਾਇਰ ਕੀਤਾ ਸੀ। ਉਨ੍ਹਾਂ ਵਲੋਂ ਅਕਾਲੀ ਦਲ ਉਪਰ ਇਹ ਦੋਸ਼ ਲਗਾਇਆ ਸੀ ਕਿ ਅਕਾਲੀ ਦਲ ਨੇ ਆਪਣੇ ਦੋ ਸੰਵਿਧਾਨ ਬਣਾਏ ਹਨ ਜਿਨਾਂ ਵਿੱਚ ਇੱਕ ਸੰਵਿਧਾਨ ਭਾਰਤ ਦੇ ਚੋਣ ਕਮਿਸ਼ਨ ਨੂੰ ਦਿੱਤਾ ਹੋਇਆ ਸੀ ਤੇ ਐੱਸ.ਜੀ.ਪੀ.ਸੀ.ਦੀਆਂ ਚੋਣਾਂ ਲੜਨ ਲਈ ਇੱਕ ਵੱਖਰਾ ਸੰਵਿਧਾਨ ਬਣਾਇਆ ਹੋਇਆ ਸੀ।

ਇਸ ਕੇਸ ਤੇ  ਹੁਸ਼ਿਆਰਪੁਰ ਦੀ ਸਿਵਲ ਜੱਜ ਮੋਨਿਕਾ ਸ਼ਰਮਾ ਨੇ ਮਰਹੂਮ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਤੇ ਦਲਜੀਤ ਸਿੰਘ ਚੀਮਾ ਨੂੰ ਸੰਮਨ ਕਰ ਕੇ ਅਦਾਲਤ ਵਿੱਚ ਤਲਬ ਕੀਤਾ ਸੀ ਜਿਸ ’ਤੇ ਅਕਾਲੀ ਦਲ ਨੇ ਇਨ੍ਹਾਂ ਸੰਮਨਿੰਗ ਆਰਡਰਾ ਵਿਰੁੱਧ ਸੈਸ਼ਨ ਕੋਰਟ ਦੀ ਅਦਾਲਤ ਵਿੱਚ ਰੀਵਿਊ ਪਾਉਣ ਦੀ ਬਜਾਏ ਸਿੱਧਾ ਮਾਨਯੋਗ ਹਾਈਕੋਰਟ ਵਿੱਚ ਸੀ.ਪੀ.ਆਰ.ਸੀ ਦੀ ਧਾਰਾ 482 ਦੇ ਤਹਿਤ ਚੁਣੌਤੀ ਦਿਤੀ ਦਿੱਤਾ ਸੀ। ਹਾਈਕੋਰਟ ਨੇ ਅਕਾਲੀ ਦਲ ਦੀ ਅਪੀਲ ਨੂੰ ਡਿਸਮਿਸ ਕਰ ਦਿੱਤਾ ਸੀ ਜਿਸ ਮਗਰੋਂ ਉਨ੍ਹਾਂ ਨੇ ਸੁਪਰੀਮ ਕੋਰਟ ਪਹੁੰਚ ਕੀਤੀ।

ਇਹ ਵੀ ਪੜ੍ਹੋ: ਨੁਕਸਾਨ ਦੇ ਮੁਆਵਜ਼ੇ ਤੇ ਫ਼ਸਲ ਦੀ ਸਮੇਂ ਸਿਰ ਅਦਾਇਗੀ ਨੇ ਕਿਸਾਨ ਕੀਤੇ ਖ਼ੁਸ਼

ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਦੇ ਮਾਨਯੋਗ ਜਸਟਿਸ ਐੱਮ.ਆਰ.ਸ਼ਾਹ ਅਤੇ ਜਸਟਿਸ ਜੇ.ਬੀ.ਪਾਰਦੀਵਾਲਾ ਨੇ ਹੇਠਲੀ ਅਦਾਲਤ ਦੇ ਸੰਮਨਿੰਗ ਆਰਡਰਾਂ ਨੂੰ ਖਾਰਜ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਇਨ੍ਹਾਂ ਆਰਡਰਾਂ ਦੀ ਕੋਈ ਵਜ੍ਹਾਂ ਨਹੀਂ ਬਣਦੀ ਹੈ ਅਤੇ ਕਿਹਾ ਕਿ ਕਿਸੇ ਦੇ ਧਾਰਮਿਕ ਹੋਣ ਨਾਲ ਇਹ ਕਦੇ ਨਹੀਂ ਕਿਹਾ ਜਾ ਸਕਦਾ ਕਿ ਉਹ ਧਰਮ ਨਿਪਖ ਨਹੀਂ ਹੈ ਅਤੇ ਕਿਹਾ ਕਿ ਧਾਰਮਿਕ ਵਿਅਕਤੀ ਵੀ ਸੈਕੂਲਰ ਹੋ ਸਕਦਾ ਹੈ।

ਸੁਪਰੀਮ ਕੋਰਟ ਦੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ-ਚੀਮਾ
ਇਸ 'ਤੇ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਇੱਕ ਰਾਹਤ ਦੀ ਖ਼ਬਰ ਹੈ। ਉਨ੍ਹਾਂ ਕਿਹਾ ਕਿ ਇਹ ਖ਼ਬਰ ਉਸ ਸਮੇਂ ਆਈ ਹੈ ਜਦੋਂ ਸਮੁੱਚਾ ਅਕਾਲੀ ਦਲ ਬਾਦਲ ਸਾਬ੍ਹ ਦੀ ਮੌਤ ਕਾਰਨ ਸੋਗ ਵਿੱਚ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦਾ ਇਹ ਹੁਕਮ ਪ੍ਰਕਾਸ਼ ਸਿੰਘ ਬਾਦਲ ਲਈ ਇੱਕ ਵੱਡੀ ਸ਼ਰਧਾਂਜਲੀ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement