
ਪੁਰਾਣੀ ਰੰਜਿਸ਼ ਕਾਰਨ ਵਾਰਦਾਤ ਨੂੰ ਦਿੱਤਾ ਅੰਜ਼ਾਮ
ਫਿਰੋਜ਼ਪੁਰ-ਫਿਰੋਜ਼ਪੁਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਮੱਲਾਂਵਾਲਾ ਤੋਂ ਥੋੜ੍ਹੀ ਦੂਰ ਪਿੰਡ ਨਵਾਂ ਗੁਰਦਿੱਤੀ ਵਾਲਾ ’ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਕੁਝ ਨੌਜਵਾਨਾਂ ਨੇ ਨੌਜਵਾਨ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਹਿਚਾਣ ਗੁਰਵਿੰਦਰ ਸਿੰਘ (26) ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਪੱਛਮੀ ਬੰਗਾਲ 'ਚ ਅਸਮਾਨੀ ਬਿਜਲੀ ਡਿੱਗਣ ਨਾਲ 14 ਲੋਕਾਂ ਦੀ ਮੌਤ
ਮ੍ਰਿਤਕ ਦੀ ਮਾਤਾ ਜੋਗਿੰਦਰ ਕੌਰ ਨੇ ਦੱਸਿਆ ਕਿ ਪਿੰਡ ਦੇ ਕੁੱਝ ਵਿਅਕਤੀਆਂ ਨਾਲ ਪੁਰਾਣਾ ਝਗੜਾ ਚੱਲ ਰਿਹਾ ਸੀ ਜਿਸਦੇ ਚਲਦਿਆਂ ਹਮਲਾਵਰਾਂ ਨੇ 15 ਤੋਂ 20 ਅਣਪਛਾਤੇ ਵਿਅਕਤੀ ਲੈਕੇ ਪਹਿਲਾਂ ਉਨ੍ਹਾਂ ਦੇ ਪੁਰਾਣੇ ਘਰ ਬੂੜੇਵਾਲਾ ਵਿਚ ਆਏ ਅਤੇ ਉੱਥੇ ਭੰਨਤੋੜ ਕੀਤੀ ਅਤੇ ਉਸ ਤੋਂ ਬਾਅਦ ਉਨ੍ਹਾਂ ਦੇ ਨਵੇਂ ਘਰ ਨਵਾਂ ਗੁਰਦਿਤੀ ਵਾਲਾ ਵਿਖੇ ਜਿੱਥੇ ਉਸਦਾ ਬੇਟਾ ਕਮਰੇ ਅੰਦਰ ਬੈਠਾ ਸੀ ਦਾ ਦਰਵਾਜਾ ਤੋੜ ਕੇ ਪੁੱਤ 'ਤੇ ਕਿਰਪਾਨਾਂ ਦਾਤਰਾਂ ਨਾਲ ਹਮਲਾ ਕਰਕੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ: ਇਟਲੀ ਨੂੰ ਆਜ਼ਾਦੀ ਦਿਵਾਉਣ ਲਈ 8500 ਸਿੱਖ ਫ਼ੌਜੀ ਹੋਏ ਸਨ ਸ਼ਹੀਦ
ਜਿਸ ਤੋਂ ਬਾਅਦ ਜ਼ਖਮੀ ਗੁਰਵਿੰਦਰ ਸਿੰਘ ਨੂੰ ਇਲਾਜ ਲਈ ਜ਼ੀਰਾ ਦੇ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਜਿਥੇ ਉਸਦੀ ਹਾਲਤ ਗੰਭੀਰ ਹੋਣ ਕਰਕੇ ਕੇ ਉਸਨੁੰ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ ਗਿਆ। ਜਿੱਥੇ ਉਸਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਪੀੜਤ ਪਰਿਵਾਰ ਵੱਲੋਂ ਪੁਲਿਸ ਕੋਲੋਂ ਮੰਗ ਕੀਤੀ ਜਾ ਰਹੀ ਹੈ। ਹਮਲਾਵਰਾਂ 'ਤੇ ਜਲਦ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।