
ਇਹ ਖ਼ਬਰ ਸਾਹਮਣੇ ਆਉਣ ਤੋਂ ਬਾਅਦ 3 ਸੁਰੱਖਿਆ ਗਾਰਡ ਅਤੇ 1 ਮਹਿਲਾ ਅਟੈਂਡੈਂਟ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਚੰਡੀਗੜ੍ਹ - ਪੰਜਾਬ ਯੂਨੀਵਰਸਿਟੀ 'ਚ ਕੁੜੀਆਂ ਦੇ ਹੋਸਟਲ ਵਿਚ ਇੱਕ ਸ਼ੱਕੀ ਨੌਜਵਾਨ ਦੇ ਦਾਖਲ ਹੋਣ ਦੀ ਖ਼ਬਰ ਹੈ। ਯੂਨੀਵਰਸਿਟੀ ਦੇ ਹੋਸਟਲ ਨੰਬਰ 4 ਤੋਂ ਇੱਕ CCTV ਸਾਹਮਣੇ ਆਈ ਹੈ ਜਿਸ 'ਚ ਸ਼ੱਕੀ ਨੌਜਵਾਨ ਨਜ਼ਰ ਆ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਤੜਕੇ 4 ਵਜੇ ਦੀ ਹੈ। ਇਕ ਲੜਕੀ ਦੇ ਰੌਲਾ ਪਾਉਣ ਤੋਂ ਬਾਅਦ ਇਹ ਸ਼ੱਕੀ ਨੌਜਵਾਨ ਕੰਧ ਟੱਪ ਕੇ ਫਰਾਰ ਹੋ ਗਿਆ।
ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਨੇ ਕੁੜੀਆਂ ਨਾਲ ਛੇੜਛਾੜ ਕਰਨ ਦੀ ਵੀ ਕੋਸ਼ਿਸ਼ ਕੀਤੀ ਤੇ ਕੁੜੀ ਵੱਲੋਂ ਰੌਲਾ ਪਾਉਣ ਤੋਂ ਬਾਅਦ ਇਹ ਨੌਜਵਾਨ ਫਰਾਰ ਹੋ ਗਿਆ। ਦੱਸ ਦਈਏ ਕਿ ਇਹ ਮਾਮਲਾ ਕਸਤੂਰਬਾ ਹੋਸਟਲ ਦਾ ਹੈ ਤੇ ਇਹ ਖ਼ਬਰ ਸਾਹਮਣੇ ਆਉਣ ਤੋਂ ਬਾਅਦ 3 ਸੁਰੱਖਿਆ ਗਾਰਡ ਅਤੇ 1 ਮਹਿਲਾ ਅਟੈਂਡੈਂਟ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਇਹ ਘਟਨਾ ਮੰਗਲਵਾਰ ਦੀ ਦੱਸੀ ਜਾ ਰਹੀ ਹੈ ਪਰ ਇਹ ਘਟਨਾ ਵੀਰਵਾਰ ਨੂੰ ਉਦੋਂ ਸਾਹਮਣੇ ਆਈ ਜਦੋਂ ਵਿਦਿਆਰਥਣ ਨੇ ਅਪਣੇ ਨਾਲ ਵਾਪਰੀ ਘਟਨਾ ਬਾਰੇ ਅਪਣੇ ਦੋਸਤਾਂ ਤੇ ਅਧਿਆਪਕਾਂ ਨੂੰ ਦੱਸਿਆ। ਹੋਸਟਲ ਸਟਾਫ਼ ਅਤੇ ਵਾਰਡਨ 'ਤੇ ਮਾਮਲੇ ਨੂੰ ਪੂਰੀ ਤਰ੍ਹਾਂ ਦਬਾਉਣ ਦੀ ਕੋਸ਼ਿਸ਼ ਕਰਨ ਦੇ ਇਲਜ਼ਾਮ ਲੱਗ ਰਹੇ ਹਨ। ਇਸ ਤੋਂ ਬਾਅਦ ਪੀਯੂ ਦੇ ਅਧਿਕਾਰੀ ਵੀ ਵਿਦਿਆਰਥਣ ਨੂੰ ਮਿਲਣ ਪਹੁੰਚੇ ਤੇ ਘਟਨਾ ਨੂੰ ਲੈ ਕੇ ਵਿਦਿਆਰਥੀ ਜਥੇਬੰਦੀਆਂ ਵਿਚ ਬਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ।