ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਸਟੈਂਪ ਡਿਊਟੀ ਤੇ ਫੀਸ ’ਚ ਛੋਟ ਦੀ ਤਰੀਕ 15 ਮਈ ਤੱਕ ਵਧਾਈ
Published : Apr 28, 2023, 8:30 pm IST
Updated : Apr 28, 2023, 8:30 pm IST
SHARE ARTICLE
Bhagwant Mann
Bhagwant Mann

ਰਜਿਸਟਰੀ ਕਰਵਾਉਣ ਵਾਲਿਆਂ ਨੂੰ ਇਕ ਫੀਸਦੀ ਐਡੀਸ਼ਨਲ ਸਟੈਂਪ ਡਿਊਟੀ, ਇਕ ਫੀਸਦੀ ਪੀ.ਆਈ.ਡੀ.ਬੀ. ਫੀਸ ਅਤੇ 0.25 ਫੀਸਦੀ ਵਿਸ਼ੇਸ਼ ਫੀਸ ਤੋਂ ਛੋਟ ਹੋਵੇਗੀ।

 

ਲੁਧਿਆਣਾ : ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਉਤੇ ਵਸੂਲੀ ਜਾਂਦੀ ਸਟੈਂਪ ਡਿਊਟੀ ਅਤੇ ਫੀਸ ਵਿਚ 2.25 ਫੀਸਦੀ ਛੋਟ ਦੇਣ ਦੇ ਸਮੇਂ ਵਿਚ ਵਾਧਾ ਕਰਦੇ ਹੋਏ ਇਸ ਦੀ ਤਰੀਕ 15 ਮਈ ਤੱਕ ਵਧਾ ਦਿੱਤੀ ਹੈ।

ਇਸ ਬਾਰੇ ਫੈਸਲਾ ਸਥਾਨਕ ਸਰਕਟ ਹਾਊਸ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਹ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਵਡੇਰੇ ਜਨਤਕ ਹਿੱਤ ਵਿਚ ਮੰਤਰੀ ਮੰਡਲ ਨੇ 15 ਮਈ ਤੱਕ ਜ਼ਮੀਨ/ਜਾਇਦਾਦ ਦੀ ਰਜਿਸਟ੍ਰੇਸ਼ਨ ਕਰਵਾਉਣ ਵਾਲਿਆਂ ਲਈ ਸਟੈਂਪ ਡਿਊਟੀ ਤੇ ਫੀਸ ਵਿਚ 2.25 ਫੀਸਦੀ ਦੀ ਛੋਟ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਰਜਿਸਟਰੀ ਕਰਵਾਉਣ ਵਾਲਿਆਂ ਨੂੰ ਇਕ ਫੀਸਦੀ ਐਡੀਸ਼ਨਲ ਸਟੈਂਪ ਡਿਊਟੀ, ਇਕ ਫੀਸਦੀ ਪੀ.ਆਈ.ਡੀ.ਬੀ. ਫੀਸ ਅਤੇ 0.25 ਫੀਸਦੀ ਵਿਸ਼ੇਸ਼ ਫੀਸ ਤੋਂ ਛੋਟ ਹੋਵੇਗੀ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਇਹ ਸਕੀਮ ਸਭ ਤੋਂ ਪਹਿਲਾਂ 31 ਮਾਰਚ ਤੱਕ ਲਾਗੂ ਕੀਤੀ ਸੀ ਅਤੇ ਲੋਕਾਂ ਦਾ ਵੱਡਾ ਹੁੰਗਾਰਾ ਮਿਲਣ ਪਿੱਛੋਂ ਇਸ ਵਿਚ 30 ਅਪ੍ਰੈਲ ਤੱਕ ਵਾਧਾ ਕੀਤਾ ਗਿਆ ਸੀ ਅਤੇ ਹੁਣ ਇਹ ਤਰੀਕ 15 ਮਈ ਤੱਕ ਵਧਾ ਦਿੱਤੀ ਹੈ।

ਡਰੱਗ ਟੈਸਟਿੰਗ ਲੈਬਾਰਟਰੀ ਵਿਚ 7 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ
ਮੰਤਰੀ ਮੰਡਲ ਨੇ ਜਨਤਕ ਹਿੱਤ ਵਿਚ ਡਰੱਗ ਟੈਸਟਿੰਗ ਲੈਬਾਰਟਰੀ (ਆਯੂਰਵੇਦ) ਵਿਚ 7 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਅਸਾਮੀਆਂ ਉਤੇ ਭਰਤੀ ਕਰਨ ਨਾਲ ਲੈਬਾਰਟਰੀ ਦਾ ਕੰਮਕਾਜ ਹੋਰ ਸੁਚਾਰੂ ਹੋਵੇਗਾ ਜਿਸ ਨਾਲ ਆਮ ਲੋਕਾਂ ਨੂੰ ਲਾਭ ਪਹੁੰਚੇਗਾ ਅਤੇ ਆਯੂਵੈਦਿਕ ਦਵਾਈਆਂ ਦੀ ਨਿਰੰਤਰ ਟੈਸਟਿੰਗ ਵਧੇਗੀ ਤਾਂ ਕਿ ਸੂਬਾ ਸਰਕਾਰ ਦੇ ਆਯੂਵੈਦਿਕ ਹਸਪਤਾਲਾਂ, ਡਿਸਪੈਂਸਰੀਆਂ ਅਤੇ ਹੋਰਾਂ ਨੂੰ ਦਵਾਈਆਂ ਸਪਲਾਈ ਕੀਤੀਆਂ ਜਾ ਸਕਣ। ਇਸ ਕਦਮ ਨਾਲ ਸੂਬੇ ਵਿਚ ਆਯੂਵੈਦਿਕ ਦਵਾਈਆਂ ਦੀ ਮਿਆਰਤਾ ਤੇ ਸ਼ੁੱਧਤਾ ਕਾਇਮ ਰੱਖਣ ਵਿਚ ਮਦਦ ਮਿਲੇਗੀ।

ਖੇਤੀ ਮਸਲਿਆਂ ਬਾਰੇ ਮਾਹਿਰਾਂ ਦੀਆਂ ਸੇਵਾਵਾਂ ਲੈਣ ਲਈ ਹਰੀ ਝੰਡੀ
ਮੰਤਰੀ ਮੰਡਲ ਨੇ ਵਾਤਾਵਰਣ ਵਿਚ ਸੁਧਾਰ ਲਿਆਉਣ, ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ, ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਬਾਹਰ ਕੱਢਣ ਅਤੇ ਕਿਸਾਨਾਂ ਦੀ ਵਿੱਤੀ ਹਾਲਤ ਸੁਧਾਰਨ ਦੇ ਉਦੇਸ਼ ਨਾਲ ਮਾਹਿਰਾਂ ਦੀਆਂ ਸੇਵਾਵਾਂ ਲੈਣ ਲਈ ਹਰੀ ਝੰਡੀ ਦੇ ਦਿੱਤੀ ਹੈ। ਇਨ੍ਹਾਂ ਮਾਹਿਰਾਂ ਦੀਆਂ ਸੇਵਾਵਾਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਹਾਸਲ ਕੀਤੀਆਂ ਜਾਣਗੀਆਂ ਤਾਂ ਕਿ ਸੂਬੇ ਦੇ ਕਿਸਾਨਾਂ ਦੇ ਹਿੱਤ ਵਿਚ ਹੋਰ ਲੋੜੀਂਦੇ ਕਦਮ ਚੁੱਕੇ ਜਾ ਸਕਣ।
 

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement