ਪੰਜਾਬ ਦੀਆਂ ਮੰਡੀਆਂ ’ਚ ਕਣਕ ਦੀ ਆਮਦ ਅਤੇ ਖਰੀਦ ਨੇ ਪਿਛਲੇ ਸਾਲ ਦੇ ਅੰਕੜੇ ਨੂੰ ਪਛਾੜਿਆ
Published : Apr 28, 2023, 8:36 pm IST
Updated : Apr 28, 2023, 8:36 pm IST
SHARE ARTICLE
Wheat procurement
Wheat procurement

ਘੱਟੋ-ਘੱਟ ਸਮਰਥਨ ਮੁੱਲ ਦੇ ਭੁਗਤਾਨ ਨੇ ਪਿਛਲੇ ਸਾਰੇ ਰਿਕਾਰਡ ਤੋੜੇ, ਅੱਜ ਤੱਕ ਜਾਰੀ ਕੀਤੇ 18366 ਕਰੋੜ ਰੁਪਏ: ਕਟਾਰੂਚੱਕ

 

ਚੰਡੀਗੜ੍ਹ: ਸੂਬੇ ਭਰ ਦੀਆਂ ਮੰਡੀਆਂ ਵਿਚ ਕਣਕ ਦੀ ਆਮਦ 105 ਲੱਖ ਮੀਟ੍ਰਿਕ ਟਨ ਨੂੰ ਪਾਰ ਕਰ ਗਈ ਅਤੇ ਪਿਛਲੇ ਸਾਲ ਹਾੜੀ ਦੇ ਪੂਰੇ ਸੀਜ਼ਨ ਦੌਰਾਨ ਮੰਡੀਆਂ ਵਿਚ ਆਈ 102.7 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਦੇ ਅੰਕੜੇ ਨੂੰ ਪਛਾੜ ਦਿੱਤਾ ਹੈ। ਇਸ ਤੋਂ ਇਲਾਵਾ ਸਰਕਾਰੀ ਏਜੰਸੀਆਂ ਵੱਲੋਂ ਪਹਿਲਾਂ ਹੀ 100 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਿਸ ਨਾਲ ਪਿਛਲੇ ਸਾਲ ਪੂਰੇ ਹਾੜੀ ਸੀਜ਼ਨ ਦੌਰਾਨ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕੀਤੀ ਕੁੱਲ 96.45 ਲੱਖ ਮੀਟ੍ਰਿਕ ਟਨ ਦੀ ਖਰੀਦ ਨੂੰ ਮਾਤ ਦੇ ਦਿੱਤੀ।

ਇਹ ਵੀ ਪੜ੍ਹੋ: ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਸਟੈਂਪ ਡਿਊਟੀ ਤੇ ਫੀਸ ’ਚ ਛੋਟ ਦੀ ਤਰੀਕ 15 ਮਈ ਤੱਕ ਵਧਾਈ 

ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਅੱਜ ਮੰਡੀਆਂ ਵਿਚ 4.5 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਪਿਛਲੇ ਸੀਜ਼ਨ ਨਾਲੋਂ ਕਣਕ ਦੀ ਕੁੱਲ ਖਰੀਦ ਘੱਟੋ-ਘੱਟ 20 ਲੱਖ ਮੀਟ੍ਰਿਕ ਟਨ ਵੱਧ ਹੋਵੇਗੀ।  ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇਸ਼ ਦਾ ਅੰਨ ਭੰਡਾਰ ਭਰਨ ਵਿਚ ਮੋਹਰੀ ਹੈ ਕਿਉਂਕਿ ਇਸ ਸਾਲ ਪੰਜਾਬ ਕੇਂਦਰੀ ਅੰਨ ਭੰਡਾਰ ਵਿਚ 50 ਫੀਸਦੀ ਤੋਂ ਵੱਧ ਕਣਕ ਦਾ ਯੋਗਦਾਨ ਪਾਉਣ ਲਈ ਤਿਆਰ ਹੈ।

ਇਹ ਵੀ ਪੜ੍ਹੋ: ਸੁਪਰੀਮ ਕੋਰਟ ਦੇ ਹੁਕਮਾਂ ਦਾ ਸਨਮਾਨ ਕਰਦੇ ਹਾਂ ਪਰ ਧਰਨਾ ਜਾਰੀ ਰਹੇਗਾ: ਪ੍ਰਦਰਸ਼ਨਕਾਰੀ ਪਹਿਲਵਾਨ 

ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ ਅਦਾਇਗੀਆਂ ਬਾਰੇ ਤਸੱਲੀ ਪ੍ਰਗਟ ਕਰਦਿਆਂ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਦੇ ਸਾਰੇ ਰਿਕਾਰਡ ਤੋੜਦੇ ਹੋਏ ਅੱਜ ਤੱਕ 5,72,822 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ 18366 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸਾਨਾਂ ਨੂੰ ਖਰੀਦ ਦੇ 48 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀਆਂ ਜਾਰੀ ਕੀਤੀਆਂ ਜਾਣ।

ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਨੇ ਵਣ ਰੱਖਿਅਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਮੰਤਰੀ ਨੇ ਅੱਗੇ ਦੱਸਿਆ ਕਿ ਕਣਕ ਦੀ ਖਰੀਦ ਵਿਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਸੂਬੇ ਵਿਚ ਚੱਲ ਰਹੇ ਕਣਕ ਦੇ ਖਰੀਦ ਸੀਜ਼ਨ ਦੌਰਾਨ ਵਹੀਕਲ ਟ੍ਰੈਕਿੰਗ ਸਿਸਟਮ (ਵੀ.ਟੀ.ਐਸ.) ਲਾਗੂ ਕੀਤਾ ਗਿਆ ਹੈ। ਹੁਣ ਤੱਕ ਵੀ.ਟੀ.ਐਸ. ਸਿਸਟਮ ਲਗਾਏ ਵਾਹਨਾਂ ਦੀ ਗਿਣਤੀ 30000 ਤੋਂ ਵੱਧ ਹੋ ਗਈ ਹੈ ਅਤੇ ਹੁਣ ਤੱਕ ਵੀ.ਟੀ.ਐਸ. ਰਾਹੀਂ 202250 ਤੋਂ ਵੱਧ ਆਨਲਾਈਨ ਗੇਟ ਪਾਸ ਜਾਰੀ ਕੀਤੇ ਜਾ ਚੁੱਕੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement