ATS ਅਤੇ NCB ਨੇ ਚਲਾਇਆ ਸੀ ਸੰਯੁਕਤ ਆਪਰੇਸ਼ਨ
14 Pakistani Nationals arrested with Drugs : ਐਂਟੀ ਟੈਰੋਰਿਸਟ ਸਕੁਐਡ (ATS) ਅਤੇ ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਐਤਵਾਰ ਨੂੰ ਇੱਕ ਸੰਯੁਕਤ ਅਪਰੇਸ਼ਨ ਚਲਾਇਆ, ਜਿਸ ਵਿਚ ਉਨ੍ਹਾਂ ਨੂੰ ਵੱਡੀ ਸਫਲਤਾ ਮਿਲੀ।
ਇਸ ਕਾਰਵਾਈ ਵਿੱਚ ATS ਅਤੇ NCB ਨੇ ਗੁਜਰਾਤ ਤੱਟ ਤੋਂ 14 ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਇਨ੍ਹਾਂ ਦੇ ਕਬਜ਼ੇ 'ਚੋਂ 602 ਕਰੋੜ ਰੁਪਏ ਦੀਆਂ 86 ਕਿਲੋ ਪਾਬੰਦੀਸ਼ੁਦਾ ਨਸ਼ੀਲੇ ਪਦਾਰਥ ਵੀ ਜ਼ਬਤ ਕੀਤੇ ਹਨ।
ਦੋ ਦਿਨਾਂ ਤੋਂ ਚੱਲ ਰਿਹਾ ਸੀ ਆਪਰੇਸ਼ਨ
ਮੀਡੀਆ ਰਿਪੋਰਟਾਂ ਅਨੁਸਾਰ ਜਿਵੇਂ ਹੀ ਉਨ੍ਹਾਂ ਨੂੰ ਏਟੀਐਸ ਦੀ ਮੌਜੂਦਗੀ ਬਾਰੇ ਭਿਣਕ ਲੱਗੀ ਤਾਂ 14 ਪਾਕਿਸਤਾਨੀ ਨਾਗਰਿਕਾਂ ਨੇ ਆਪਣੀ ਕਿਸ਼ਤੀ ਵਿੱਚ ਭੱਜਣ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਜਵਾਬੀ ਕਾਰਵਾਈ ਕੀਤੀ। ਇਸ ਦੌਰਾਨ ਉਨ੍ਹਾਂ ਨੇ ਏਟੀਐਸ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਪਰ ATS ਨੇ ਸਾਰਿਆਂ ਨੂੰ ਦਬੋਚ ਲਿਆ।
ਦੱਸ ਦਈਏ ਕਿ ਸੁਰੱਖਿਆ ਏਜੰਸੀਆਂ ਨੂੰ ਭਾਰਤੀ ਸਮੁੰਦਰੀ ਸਰਹੱਦ ਨੇੜੇ ਡਰੱਗ ਸਪਲਾਈ ਹੋਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਤੁਰੰਤ ਐਕਸ਼ਨ ਮੋਡ ਵਿੱਚ ਆ ਗਈਆਂ ਅਤੇ ਉਹ ਪਿਛਲੇ ਦੋ ਦਿਨਾਂ ਤੋਂ ਗੁਜਰਾਤ ਦੇ ਤੱਟੀ ਇਲਾਕਿਆਂ ਵਿੱਚ ਆਪਰੇਸ਼ਨ ਚਲਾ ਰਹੀਆਂ ਹਨ। ਅਜਿਹੇ 'ਚ ਐਤਵਾਰ ਸਵੇਰੇ ਉਨ੍ਹਾਂ ਨੇ 14 ਪਾਕਿਸਤਾਨੀ ਨਾਗਰਿਕਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ।