Bathinda News: ਅਕਾਲੀ ਦਲ ਦੇ ਪ੍ਰੋਗਰਾਮ 'ਚ ਜ਼ਬਰਦਸਤ ਝੜਪ, ਚੱਲੀਆਂ ਕੁਰਸੀਆਂ, ਮੌਕੇ 'ਤੇ ਤਾਇਨਾਤ ਸੁਰੱਖਿਆ ਮੁਲਾਜ਼ਮ
Published : Apr 28, 2024, 4:03 pm IST
Updated : Apr 29, 2024, 11:30 am IST
SHARE ARTICLE
Bathinda Akali Dal dispute News in punjabi
Bathinda Akali Dal dispute News in punjabi

Bathinda News: ਸੁਰੱਖਿਆ ਕਰਮਚਾਰੀ ਮੌਕੇ 'ਤੇ ਤਾਇਨਾਤ

Bathinda Akali Dal dispute News in punjabi: ਬਠਿੰਡਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਪ੍ਰੋਗਰਾਮ ਦੌਰਾਨ ਪਾਰਟੀ ਵਰਕਰ ਆਪਸ ਵਿਚ ਭਿੜ ਗਏ। ਮਾਮਲਾ ਇੰਨਾ ਵੱਧ ਗਿਆ ਕਿ ਦੋਵੇਂ ਧਿਰਾਂ ਨੇ ਇੱਕ ਦੂਜੇ 'ਤੇ ਕੁਰਸੀਆਂ ਸੁੱਟਣੀਆਂ ਸ਼ੁਰੂ ਕਰ ਦਿੱਤੀਆਂ। ਇਹ ਪ੍ਰੋਗਰਾਮ ਬਠਿੰਡਾ ਦੇ ਇੱਕ ਨਿੱਜੀ ਰਿਜ਼ੋਰਟ ਵਿੱਚ ਕਰਵਾਇਆ ਗਿਆ। ਪ੍ਰੋਗਰਾਮ ਵਿੱਚ ਅਕਾਲੀ ਦਲ ਦੇ ਕਈ ਸੀਨੀਅਰ ਆਗੂ ਹਾਜ਼ਰ ਸਨ। ਇਸ ਦੌਰਾਨ ਇਹ ਘਟਨਾ ਵਾਪਰੀ।

ਇਹ ਵੀ ਪੜ੍ਹੋ: Lok Sabha Election: ਅਕਾਲੀ ਦਲ 1996 ਤੋਂ ਬਾਅਦ ਪਹਿਲੀ ਵਾਰ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਪਾਰਟੀ ਦੇ ਚੋਣ ਨਿਸ਼ਾਨ 'ਤੇ ਲੜੇਗਾ ਚੋਣ  

ਪੂਰੀ ਘਟਨਾ ਦੀਆਂ ਕੁਝ ਵੀਡੀਓ ਤਸਵੀਰਾਂ ਸਾਹਮਣੇ ਆਈਆਂ ਹਨ। ਜਿਸ ਵਿੱਚ ਪਾਰਟੀ ਵਰਕਰ ਇੱਕ ਦੂਜੇ 'ਤੇ ਕੁਰਸੀਆਂ ਸੁੱਟਦੇ ਨਜ਼ਰ ਆ ਰਹੇ ਹਨ। ਘਟਨਾ ਤੋਂ ਬਾਅਦ ਪੂਰੇ ਰਿਜ਼ੋਰਟ 'ਚ ਹਫੜਾ-ਦਫੜੀ ਮਚ ਗਈ। ਮੌਕੇ 'ਤੇ ਮੌਜੂਦ ਸੁਰੱਖਿਆ ਕਰਮੀਆਂ ਨੇ ਆਗੂਆਂ ਨੂੰ ਕਿਸੇ ਤਰ੍ਹਾਂ ਬਾਹਰ ਕੱਢਿਆ। ਜਾਂਚ ਲਈ ਬਠਿੰਡਾ ਪੁਲਿਸ ਮੌਕੇ ’ਤੇ ਪਹੁੰਚ ਗਈ ਸੀ।

ਇਹ ਵੀ ਪੜ੍ਹੋ: Lok Sabha Election 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ 

ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਆਗੂਆਂ ਨੇ ਉਕਤ ਪ੍ਰੋਗਰਾਮ ਆਯੋਜਿਤ ਕੀਤਾ ਸੀ। ਜਿਸ ਵਿਚ ਉਹ ਅਕਾਲੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਲਈ ਚੋਣ ਪ੍ਰਚਾਰ ਕਰ ਰਹੇ ਸਨ। ਇਸ ਦੌਰਾਨ ਦੋਵਾਂ ਧਿਰਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਝਗੜਾ ਇੰਨਾ ਵੱਧ ਗਿਆ ਕਿ ਸਟੇਜ ਦੇ ਨੇੜੇ ਮੌਜੂਦ ਦੋਵੇਂ ਧਿਰਾਂ ਨੇ ਇੱਕ ਦੂਜੇ 'ਤੇ ਕੁਰਸੀਆਂ ਸੁੱਟਣੀਆਂ ਸ਼ੁਰੂ ਕਰ ਦਿੱਤੀਆਂ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਇਸ ਘਟਨਾ 'ਚ ਕੋਈ ਜ਼ਖ਼ਮੀ ਹੋਇਆ ਹੈ ਜਾਂ ਨਹੀਂ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Bathinda Akali Dal dispute News in punjabi,stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement