Lok Sabha Election 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ
Published : Apr 28, 2024, 3:44 pm IST
Updated : Apr 28, 2024, 3:56 pm IST
SHARE ARTICLE
PUNJAB CEO LAUNCHES DEDICATED WHATSAPP CHANNEL  Lok Sabha Election 2024
PUNJAB CEO LAUNCHES DEDICATED WHATSAPP CHANNEL Lok Sabha Election 2024

Lok Sabha Election 2024: ਚੈਨਲ ਰਾਹੀਂ ਵੋਟਰ ਨਿਯਮਤ ਚੋਣ ਅਪਡੇਟ ਹਾਸਲ ਕਰ ਸਕਣਗੇ: ਸਿਬਿਨ ਸੀ

PUNJAB CEO LAUNCHES DEDICATED WHATSAPP CHANNEL  Lok Sabha Election 2024: ਇੱਕ ਨਿਵੇਕਲੇ ਉਪਰਾਲੇ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਇੱਕ ਸਮਰਪਿਤ ਵਟਸਐਪ ਚੈਨਲ, 'ਮੁੱਖ ਚੋਣ ਅਧਿਕਾਰੀ, ਪੰਜਾਬ' ਦੀ ਸ਼ੁਰੂਆਤ ਕੀਤੀ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਟਸਐਪ ਚੈਨਲ ਦਾ ਉਦੇਸ਼ ਚੋਣਾਂ ਸੰਬੰਧੀ ਆਮ ਜਨਤਾ ਅਤੇ ਚੋਣ ਅਮਲ ਦੇ ਭਾਗੀਦਾਰਾਂ ਲਈ ਮਹੱਤਵਪੂਰਨ ਜਾਣਕਾਰੀ ਨੂੰ ਪ੍ਰਸਾਰਿਤ ਕਰਨਾ ਹੈ, ਜਿਸ ਵਿੱਚ ਚੋਣ ਪ੍ਰਕਿਰਿਆਵਾਂ, ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ) ਗਤੀਵਿਧੀਆਂ, ਮਹੱਤਵਪੂਰਨ ਤਰੀਕਾਂ, ਵੱਖ-ਵੱਖ ਅੰਕੜੇ ਅਤੇ ਲੋਕ ਸਭਾ ਚੋਣਾਂ-2024 ਨਾਲ ਸਬੰਧਤ ਹੋਰ ਬਹੁਤ ਸਾਰੀਆਂ ਜਾਣਕਾਰੀਆਂ ਸ਼ਾਮਲ ਹਨ। ਇਸ ਤੋਂ ਇਲਾਵਾ ਇਹ ਚੈਨਲ 'ਇਸ ਵਾਰ 70 ਪਾਰ' ਦੇ ਟੀਚੇ ਦੀ ਪ੍ਰਾਪਤੀ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਕੀਤੀਆਂ ਮਹੱਤਵਪੂਰਨ ਪਹਿਲਕਦਮੀਆਂ ਨੂੰ ਵੀ ਵੋਟਰਾਂ ਤੱਕ ਪੁੱਜਦਾ ਕਰੇਗਾ।

ਇਹ ਵੀ ਪੜ੍ਹੋ; Shimla News : ਸ਼ਿਮਲਾ ਘੁੰਮਣ ਗਏ ਚੰਡੀਗੜ੍ਹ ਦੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ, ਡੂੰਘੀ ਖੱਡ 'ਚ ਡਿੱਗੀ ਕਾਰ , ਦੋ ਦੀ ਮੌਕੇ 'ਤੇ ਹੀ ਮੌਤ  

ਇਹ ਉਪਰਾਲਾ ਜਨਤਕ ਸ਼ਮੂਲੀਅਤ ਲਈ ਤਕਨਾਲੋਜੀ ਦਾ ਲਾਭ ਉਠਾਉਣ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦੇ ਪਹਿਲਾਂ ਤੋਂ ਜਾਰੀ ਯਤਨਾਂ ਦਾ ਹਿੱਸਾ ਹੈ। ਸਿਬਿਨ ਸੀ ਨੇ ਦੱਸਿਆ ਕਿ ਜਾਣਕਾਰੀ ਅਤੇ ਹੋਰ ਗਤੀਵਿਧੀਆਂ ਦਾ ਪ੍ਰਸਾਰ ਕਰਨ ਅਤੇ ਵੋਟਰਾਂ ਦੇ ਸਵਾਲਾਂ ਦਾ ਜਵਾਬ ਦੇਣ ਲਈ ਇਸ ਤੋਂ ਪਹਿਲਾਂ ਨਿਯਮਤ ਪੋਡਕਾਸਟ ਸ਼ੁਰੂ ਕੀਤਾ ਗਿਆ ਹੈ ਅਤੇ "ਫੇਸਬੁੱਕ ਲਾਈਵ" ਸੈਸ਼ਨ ਵੀ ਕਰਵਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ @TheCEOPunjab ਹੈਂਡਲ ਨਾਲ ਫੇਸਬੁੱਕ, ਐਕਸ, ਇੰਸਟਾਗ੍ਰਾਮ ਅਤੇ ਯੂਟਿਊਬ ਚੈਨਲ ਵੀ ਚਲਾਏ ਜਾ ਰਹੇ ਹਨ।

ਇਹ ਵੀ ਪੜ੍ਹੋ; Lok Sabha Election: ਅਕਾਲੀ ਦਲ 1996 ਤੋਂ ਬਾਅਦ ਪਹਿਲੀ ਵਾਰ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਪਾਰਟੀ ਦੇ ਚੋਣ ਨਿਸ਼ਾਨ 'ਤੇ ਲੜੇਗਾ ਚੋਣ

ਸਿਬਿਨ ਸੀ ਨੇ ਵਟਸਐਪ ਵਰਤਣ ਵਾਲਿਆਂ ਨੂੰ ਲੋਕ ਸਭਾ ਚੋਣਾਂ 2024 ਬਾਰੇ ਨਿਯਮਤ ਅਤੇ ਪ੍ਰਮਾਣਿਕ ​​ਅੱਪਡੇਟ ਪ੍ਰਾਪਤ ਕਰਨ ਲਈ ਅਧਿਕਾਰਤ ਚੈਨਲ ਨਾਲ ਜੁੜਨ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਵਟਸਐਪ ਵਰਤਣ ਵਾਲਿਆਂ ਨੂੰ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਲਈ ਇਸ ਚੈਨਲ ਦੀ ਜਾਣਕਾਰੀ ਨੂੰ ਹੋਰ ਸਮੂਹਾਂ ਵਿੱਚ ਸਾਂਝਾ ਕਰਨ ਦੀ ਅਪੀਲ ਵੀ ਕੀਤੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from PUNJAB CEO LAUNCHES DEDICATED WHATSAPP CHANNEL  Lok Sabha Election 2024, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

03 Dec 2024 12:23 PM

'ਇਹ ਕੋਈ ਸਜ਼ਾ ਨਹੀਂ...ਕੋੜੇ ਮਾਰੋ ਇਨਾਂ ਦੇ', Sukhbir Badal ਦੇ ਸਾਹਮਣੇ ਸੰਗਤ 'ਚੋਂ ਬਜ਼ੁਰਗ ਦਾ ਗੁੱਸਾ

03 Dec 2024 12:18 PM

'ਇਹ ਕੋਈ ਸਜ਼ਾ ਨਹੀਂ...ਕੋੜੇ ਮਾਰੋ ਇਨਾਂ ਦੇ', Sukhbir Badal ਦੇ ਸਾਹਮਣੇ ਸੰਗਤ 'ਚੋਂ ਬਜ਼ੁਰਗ ਦਾ ਗੁੱਸਾ

03 Dec 2024 12:16 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

01 Dec 2024 12:31 PM

ਕਿਸਾਨ ਜਥੇਬੰਦੀਆਂ ਦੀ Chandigarh ਤੋਂ Press conference LIVE, ਸੁਣੋ Sarwan Singh Pandher ਤੋਂ ਨਵੇਂ ਐਲਾਨ

01 Dec 2024 12:23 PM
Advertisement