ਤਿਹਾੜ ’ਚ 30 ਅਪ੍ਰੈਲ ਨੂੰ ਕੇਜਰੀਵਾਲ ਨਾਲ ਮਿਲਣਗੇ ਭਗਵੰਤ ਮਾਨ
ਨਵੀਂ ਦਿੱਲੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 30 ਅਪ੍ਰੈਲ ਨੂੰ ਤਿਹਾੜ ਜੇਲ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਆਮ ਆਦਮੀ ਪਾਰਟੀ ਦੇ ਸੂਤਰਾਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿਤੀ। ਤਿਹਾੜ ’ਚ ਕੇਜਰੀਵਾਲ ਨਾਲ ਭਗਵੰਤ ਮਾਨ ਦੀ ਇਹ ਦੂਜੀ ਮੁਲਾਕਾਤ ਹੋਵੇਗੀ।
ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ (ਕਾਲੇ ਧਨ ਨੂੰ ਚਿੱਟਾ ਕਰਨ) ਦੇ ਮਾਮਲੇ ’ਚ 21 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ।