Punjab Weather Update: ਪੰਜਾਬ ਵਿਚ ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ, ਅਗਲੇ ਤਿੰਨ ਦਿਨ ਪਵੇਗਾ ਭਾਰੀ ਮੀਂਹ

By : GAGANDEEP

Published : Apr 28, 2024, 1:50 pm IST
Updated : Apr 28, 2024, 1:51 pm IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update: ਕਿਸਾਨਾਂ ਦੀਆਂ ਵਧੀਆਂ ਮੁਸ਼ਕਿਲਾਂ

Punjab Weather Update News in punjabi : ਪੰਜਾਬ ਦੇ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੇਗੀ। ਸੂਬੇ ਵਿਚ ਮੌਸਮ ਦਾ ਮਿਜ਼ਾਜ ਬਦਲੇਗਾ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ 28 ਅਪ੍ਰੈਲ ਮਤਲਬ ਕਿ ਅੱਜ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।

ਇਹ ਵੀ ਪੜ੍ਹੋ: Haryana News: ਪਤਨੀ ਦੇ ਕਤਲ ਕੇਸ 'ਚ ਪੈਰੋਲ 'ਤੇ ਆਏ ਨੌਜਵਾਨ ਦਾ ਕਤਲ

ਵਿਭਾਗ ਦਾ ਕਹਿਣਾ ਹੈ ਕਿ 30 ਅਪ੍ਰੈਲ ਤੱਕ ਮੌਸਮ ਇਸੇ ਤਰ੍ਹਾਂ ਦਾ ਰਹਿ ਸਕਦਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਤੂਫ਼ਾਨ ਆਉਣ ਦੀ ਵੀ ਸੰਭਾਵਨਾ ਹੈ। ਸਰਹੱਦੀ ਇਲਾਕਿਆਂ 'ਚ ਦਰਮਿਆਨੀ ਤੋਂ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ, ਜਦੋਂ ਕਿ ਸ਼ਹਿਰੀ ਇਲਾਕਿਆਂ 'ਚ ਆਮ ਬਾਰਸ਼ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਇਹ ਵੀ ਪੜ੍ਹੋ: Jalandhar News: ਜਲੰਧਰ ਪੁਲਿਸ ਨੇ ਵਿੱਕੀ ਗੌਂਡਰ ਗੈਂਗ ਦਾ ਗੁਰਗਾ ਕੀਤਾ ਕਾਬੂ

ਮੌਸਮ ਵਿਭਾਗ ਵਲੋਂ ਕਿਸਾਨਾਂ ਲਈ ਸਲਾਹ
ਮੌਸਮ ਵਿਭਾਗ ਨੇ ਕਿਸਾਨਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਕਣਕ ਅਤੇ ਸਰ੍ਹੋਂ ਦੀ ਫ਼ਸਲ ਨੂੰ ਵਾਢੀ ਤੋਂ ਬਾਅਦ ਸੁਰੱਖਿਅਤ ਥਾਵਾਂ 'ਤੇ ਰੱਖਣ ਲਈ ਕਿਹਾ ਹੈ ਤਾਂ ਜੋ ਮੀਂਹ ਕਾਰਨ ਫ਼ਸਲ ਨੂੰ ਨੁਕਸਾਨ ਨਾ ਹੋਵੇ। ਸਰਕਾਰ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਸ ਸਮੇਂ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਸ਼ੁਰੂ ਹੋ ਗਈ ਹੈ। ਅਜਿਹੇ 'ਚ ਮੀਂਹ ਕਾਰਨ ਕਿਸਾਨਾਂ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Punjab Weather Update News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement