Hoshiarpur News : 16 ਸਾਲਾ ਗੁਰਜੋਤ ਸਿੰਘ ਆਪਣੇ ਮਾਪਿਆਂ ਦਾ ਸੀ ਇਕਲੌਤਾ ਪੁੱਤਰ
Hoshiarpur News: ਹੁਸ਼ਿਆਰਪੁਰ ਦੇ ਹਲਕਾ ਦਸੂਹਾ ਅਧੀਨ ਪੈਂਦੇ ਪਿੰਡ ਬੈਬੋਵਾਲ ਚੰਨੀਆਂ ਵਿਖੇ ਖੇਤਾਂ ਵਿੱਚ ਟਰੈਕਟਰ ਪਲਟਣ ਨਾਲ 16 ਸਾਲਾ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਗੁਰਜੋਤ ਸਿੰਘ ਪੁੱਤਰ ਯਾਦਵਿੰਦਰ ਸਿੰਘ ਵਾਸੀ ਪਿੰਡ ਬੈਬੋਵਾਲ ਚੰਨੀਆਂ ਦੀ ਉਮਰ ਮਹਿਜ਼ 16 ਸਾਲ ਸੀ। ਗੁਰਜੋਤ 11ਵੀਂ ਜਮਾਤ ਵਿੱਚ ਪੜ੍ਹਦਾ ਸੀ। ਗੁਰਜੋਤ ਖੇਤ ਵਿੱਚ ਟਰੈਕਟਰ ਲੈ ਕੇ ਜਾ ਰਿਹਾ ਸੀ ਕਿ ਟਰੈਕਟਰ ਪਲਟ ਗਿਆ ਅਤੇ ਹੇਠਾਂ ਕੁਚਲੇ ਜਾਣ ਕਾਰਨ ਗੁਰਜੋਤ ਦੀ ਮੌਕੇ ’ਤੇ ਹੀ ਮੌਤ ਹੋ ਗਈ। ਗੁਰਜੋਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਸ ਖਬਰ ਨਾਲ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਹੈ।
ਹੁਸ਼ਿਆਰਪੁਰ ਦੇ ਦਸੂਹਾ ਅਧੀਨ ਪੈਂਦੇ ਪਿੰਡ ਬਹਿਬੋਵਾਲ ਛੰਨੀਆਂ ਦੇ ਖੇਤਾਂ ਵਿਚ ਟਰੈਕਟਰ ਪਲਟਣ ਕਾਰਨ ਹਾਦਸਾ ਵਾਪਰਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਗੁਰਜੋਤ ਸਿੰਘ 11ਵੀਂ ਜਮਾਤ ਵਿੱਚ ਪੜ੍ਹਦਾ ਸੀ।
(For more news apart from young man died after tractor overturned in fields News in Punjabi, stay tuned to Rozana Spokesman)