Punjab News: BSF ਨੇ ਸਰਹੱਦ ਤੋਂ 2 ਤਸਕਰਾਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ; ਤਰਨਤਾਰਨ ਤੋਂ ਇੱਕ ਡਰੋਨ ਵੀ ਮਿਲਿਆ
Published : Apr 28, 2025, 11:07 am IST
Updated : Apr 28, 2025, 11:07 am IST
SHARE ARTICLE
BSF arrests 2 smugglers with weapons from border News
BSF arrests 2 smugglers with weapons from border News

Punjab News: ਤਸਕਰਾਂ ਤੋਂ ਦੋ ਪਿਸਤੌਲ, ਦੋ ਮੈਗਜ਼ੀਨ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।

ਸੀਮਾ ਸੁਰੱਖਿਆ ਬਲ (BSF) ਨੇ ਪੰਜਾਬ ਵਿਚ ਅੰਤਰਰਾਸ਼ਟਰੀ ਸਰਹੱਦ 'ਤੇ ਹਥਿਆਰਾਂ ਦੀ ਤਸਕਰੀ ਦੀ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰਦੇ ਹੋਏ ਦੋ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਤਸਕਰਾਂ ਤੋਂ ਦੋ ਪਿਸਤੌਲ, ਦੋ ਮੈਗਜ਼ੀਨ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਬੀਐਸਐਫ਼ ਅਤੇ ਪੰਜਾਬ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਵਿੱਚ ਤਰਨਤਾਰਨ ਜ਼ਿਲ੍ਹੇ ਤੋਂ ਇੱਕ ਡਰੋਨ (ਡੀਜੇਆਈ ਏਅਰ 3ਐਸ) ਵੀ ਬਰਾਮਦ ਕੀਤਾ ਗਿਆ ਹੈ। ਸੂਚਨਾ 'ਤੇ ਕਾਰਵਾਈ ਕਰਦੇ ਹੋਏ, ਬੀਐਸਐਫ਼ ਦੀ ਟੀਮ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਬਚੀਵਿੰਡ ਅਤੇ ਕੱਕੜ ਪਿੰਡਾਂ ਦੇ ਨੇੜੇ ਕਈ ਥਾਵਾਂ 'ਤੇ ਅਭਿਆਨ ਚਲਾਇਆ।

ਇਸ ਦੌਰਾਨ ਦੋ ਤਸਕਰਾਂ ਨੂੰ ਫੜ ਲਿਆ ਗਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਦੋ ਪਿਸਤੌਲ, ਦੋ ਮੈਗਜ਼ੀਨ ਅਤੇ ਇੱਕ ਮੋਟਰਸਾਈਕਲ ਜ਼ਬਤ ਕੀਤਾ ਗਿਆ ਹੈ। ਇਨ੍ਹਾਂ ਤਸਕਰਾਂ ਨੇ ਇਹ ਖੇਪ ਸਰਹੱਦ ਤੋਂ ਬਰਾਮਦ ਕੀਤੀ ਬੀਐਸਐਫ ਪਹਿਲਾਂ ਹੀ ਉਨ੍ਹਾਂ ਦੀਆਂ ਸ਼ੱਕੀ ਗਤੀਵਿਧੀਆਂ 'ਤੇ ਨਜ਼ਰ ਰੱਖ ਰਹੀ ਸੀ। ਮੌਕਾ ਮਿਲਦੇ ਹੀ ਬੀਐਸਐਫ਼ ਨੇ ਦੋਵਾਂ ਤਸਕਰਾਂ ਨੂੰ ਫੜ ਲਿਆ।

ਇੱਕ ਸਾਂਝੇ ਆਪ੍ਰੇਸ਼ਨ ਵਿੱਚ, ਬੀਐਸਐਫ਼ ਅਤੇ ਪੰਜਾਬ ਪੁਲਿਸ ਨੇ ਤਰਨਤਾਰਨ ਜ਼ਿਲ੍ਹੇ ਵਿੱਚ ਇੱਕ ਸ਼ੱਕੀ ਗਤੀਵਿਧੀ ਬਾਰੇ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਇੱਕ ਉੱਚ-ਤਕਨੀਕੀ ਡੀਜੇਆਈ ਏਅਰ 3ਐਸ ਡਰੋਨ ਬਰਾਮਦ ਕੀਤਾ। ਇਸ ਡਰੋਨ ਦੀ ਵਰਤੋਂ ਸ਼ਾਇਦ ਤਸਕਰੀ ਲਈ ਕੀਤੀ ਜਾ ਰਹੀ ਸੀ। ਬੀਐਸਐਫ਼ ਨੇ ਇਨ੍ਹਾਂ ਸਫ਼ਲ ਕਾਰਵਾਈਆਂ ਨੂੰ ਦੇਸ਼ ਦੀ ਸੁਰੱਖਿਆ ਪ੍ਰਤੀ ਆਪਣੀ ਅਟੁੱਟ ਵਚਨਬੱਧਤਾ ਦਾ ਸਬੂਤ ਦੱਸਿਆ ਹੈ। ਬੀਐਸਐਫ਼ ਨੇ ਸਪੱਸ਼ਟ ਕੀਤਾ ਕਿ ਸਰਹੱਦ 'ਤੇ ਗ਼ੈਰ-ਕਾਨੂੰਨੀ ਗਤੀਵਿਧੀਆਂ, ਖਾਸ ਕਰਕੇ ਡਰੋਨਾਂ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ, ਨੂੰ ਕਿਸੇ ਵੀ ਹਾਲਤ ਵਿੱਚ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement