Jalandhar Fire News: ਜਲੰਧਰ ਦੇ ਘਰ ਦੀ ਪਹਿਲੀ ਮੰਜ਼ਿਲ 'ਤੇ ਲੱਗੀ ਅੱਗ, ਪਿਤਾ-ਪੁੱਤਰ ਨੂੰ ਸੁਰੱਖਿਅਤ ਕੱਢਿਆ ਬਾਹਰ
Published : Apr 28, 2025, 1:16 pm IST
Updated : Apr 28, 2025, 3:13 pm IST
SHARE ARTICLE
Jalandhar Fire News in punjabi
Jalandhar Fire News in punjabi

Jalandhar Fire News: ਫ਼ਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਪਾਇਆ ਕਾਬੂ

Jalandhar Fire News in punjabi : ਜਲੰਧਰ 'ਚ ਚੀਮਾ ਚੌਕ ਦੇ ਨਾਲ ਲੱਗਦੇ ਸੰਘਾ ਚੌਕ ਨੇੜੇ ਇੱਕ ਘਰ ਦੀ ਪਹਿਲੀ ਮੰਜ਼ਿਲ 'ਤੇ ਭਿਆਨਕ ਅੱਗ ਲੱਗ ਗਈ। ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਮੌਕੇ 'ਤੇ ਪਹੁੰਚੀ ਫ਼ਾਇਰ ਬ੍ਰਿਗੇਡ ਦੀ ਟੀਮ ਨੇ ਸਮੇਂ ਸਿਰ ਅੱਗ 'ਤੇ ਕਾਬੂ ਪਾ ਲਿਆ। ਅੱਗ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੈ, ਫ਼ਾਇਰ ਬ੍ਰਿਗੇਡ ਟੀਮਾਂ ਦੇ ਅਨੁਸਾਰ, ਅੱਗ ਸਿਲੰਡਰ ਨਾਲ ਜੁੜੇ ਰੈਗੂਲੇਟਰ ਦੇ ਲੀਕ ਹੋਣ ਕਾਰਨ ਲੱਗੀ ਹੋ ਸਕਦੀ ਹੈ। ਫ਼ਿਲਹਾਲ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਲੀਡਿੰਗ ਫਾਇਰ ਮੈਨ ਰਵਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਸਵੇਰੇ ਕਰੀਬ 10:30 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ। ਜਿਸ ਤੋਂ ਬਾਅਦ ਸਾਡੀਆਂ ਟੀਮਾਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ। ਘਟਨਾ ਵਾਲੀ ਥਾਂ 'ਤੇ, ਘਰ ਦੀ ਪਹਿਲੀ ਮੰਜ਼ਿਲ ਬੁਰੀ ਤਰ੍ਹਾਂ ਅੱਗ ਵਿੱਚ ਸੜ ਰਹੀ ਸੀ ਅਤੇ ਆਸ ਪਾਸ ਦੇ ਲੋਕ ਡਰ ਗਏ। ਜਿਸ ਤੋਂ ਬਾਅਦ, ਲਗਭਗ ਇੱਕ ਘੰਟੇ ਦੀ ਕੋਸ਼ਿਸ਼ ਤੋਂ ਬਾਅਦ, ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾਇਆ ਗਿਆ।

ਫ਼ਾਇਰ ਬ੍ਰਿਗੇਡ ਅਧਿਕਾਰੀ ਰਵਿੰਦਰ ਸਿੰਘ ਦੇ ਅਨੁਸਾਰ, ਘਟਨਾ ਵਾਲੀ ਥਾਂ ਤੋਂ ਇੱਕ ਸਿਲੰਡਰ ਵੀ ਮਿਲਿਆ ਹੈ, ਜੋ ਅੱਗ ਲੱਗਣ ਵਾਲੀ ਜਗ੍ਹਾ ਦੇ ਨੇੜੇ ਪਿਆ ਸੀ। ਘਟਨਾ ਸਮੇਂ ਪਿਓ-ਪੁੱਤਰ ਘਰ ਦੇ ਅੰਦਰ ਸਨ। ਜੋ ਸੁਰੱਖਿਅਤ ਬਾਹਰ ਆ ਗਏ ਸਨ। ਇਸ ਘਟਨਾ ਵਿੱਚ ਘਰ ਦੇ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।

( For more news apart from, 'Jalandhar Fire News in punjabi ’ Stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement