
ਪੰਜਾਬ ਡੈਮੋਕ੍ਰੇਟਿਕ ਅਲਾਇੰਸ (ਪੀਡੀਏ) ਦੇ ਪ੍ਰਧਨ ਅਤੇ ਬਾਗੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਸਪੱਸ਼ਟ ਤੌਰ...
ਚੰਡੀਗੜ੍ਹ: ਪੰਜਾਬ ਡੈਮੋਕ੍ਰੇਟਿਕ ਅਲਾਇੰਸ (ਪੀਡੀਏ) ਦੇ ਪ੍ਰਧਨ ਅਤੇ ਬਾਗੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਸਪੱਸ਼ਟ ਤੌਰ ‘ਤੇ ਆਮ ਆਦਮੀ ਪਾਰਟੀ ਵਿਚ ਵਾਪਸੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਪਰ ਆਪ ਵੱਲੋਂ ਪੀਡੀਏ ਵਿਚ ਸ਼ਾਮਲ ਹੋਣ ‘ਤੇ ਉਸ ਦੇ ਸੁਆਗਤ ਦੀ ਗੱਲ ਕਹੀ ਹੈ। ਸੁਖਪਾਲ ਖਹਿਰਾ ਦਾ ਇਹ ਬਿਆਨ ਸੰਗਰੂਰ ਤੋਂ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਫੋਨ ਕਰਨ ਤੋਂ ਇਕ ਦਿਨ ਬਾਅਦ ਆਇਆ ਹੈ।
Kanwar Sandhu with Sukhpal Khaira
ਦੱਸ ਦਈਏ ਕਿ ਭਗਵੰਤ ਮਾਨ ਨੇ ਸੁਖਪਾਲ ਖਹਿਰਾ ਨੇ ਖਰੜ ਤੋਂ ਵਿਧਾਇਕ ਕੰਵਰ ਸੰਧੂ ਨੂੰ ਫੋਨ ਕੀਤਾ ਸੀ ਅਤੇ ਦੋਹਾਂ ਨੂੰ ਪਿਛਲੇ ਸਮੇਂ ਦੌਰਾਨ ਜੋ ਵੀ ਹੋਇਆ, ਉਸ ਨੂੰ ਭੁੱਲਣ ਦੀ ਗੱਲ ਕਹੀ ਸੀ। ਭਗਵੰਤ ਮਾਨ ਨੇ ਉਨ੍ਹਾਂ ਨੂੰ ਸੰਸਦ ਵਿਚ ਚੁੱਕੇ ਜਾਣ ਵਾਲੇ ਪੰਜਾਬ ਨਾਲ ਸਬੰਧਿਤ ਮਸਲਿਆਂ ‘ਤੇ ਮਾਰਗ ਦਰਸ਼ਨ ਕਰਨ ਲਈ ਵੀ ਕਿਹਾ। ਖਹਿਰਾ ਨੇ ਇਹ ਵੀ ਦੱਸਿਆ ਕਿ ਭਗਵੰਤ ਮਾਨ ਵੱਲੋਂ ਪਾਰਟੀ ਦੀ ਇਕਜੁੱਟਤਾ ਲਈ ਕੋਈ ਗੱਲਬਾਤ ਨਹੀਂ ਕੀਤੀ ਗਈ। ਇਸ ਦੇ ਨਾਲ-ਨਾਲ ਸੁਖਪਾਲ ਖਹਿਰਾ ਨੇ ਭਗਵੰਤ ਮਾਨ ਨੂੰ ਜਿੱਤ ਦੀ ਵਧਾਈ ਵੀ ਦਿੱਤੀ।