ਭਾਜਪਾ ਬੁਲਾਰਾ ਸੰਬਿਤ ਪਾਤਰਾ ਕੋਰੋਨਾ ਵਾਇਰਸ ਦੇ ਲੱਛਣਾਂ ਨਾਲ ਹਸਪਤਾਲ 'ਚ ਦਾਖ਼ਲ
ਨਵੀਂ ਦਿੱਲੀ, 28 ਮਈ: ਦੇਸ਼ ਭਰ 'ਚ ਫੈਲੀ ਮਹਾਂਮਾਰੀ ਕੋਵਿਡ-19 ਦਾ ਕਹਿਰ ਤੇਜ਼ੀ ਨਾਲ ਵੱਧ ਰਿਹਾ ਹੈ। ਹੁਣ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਦੇ ਵੀ ਕੋਰੋਨਾ ਵਾਇਰਸ ਦੀ ਲਪੇਟ 'ਚ ਆਉਣ ਦੀ ਖ਼ਬਰ ਹੈ। ਸੰਬਿਤ ਪਾਤਰਾ 'ਚ ਕੋਵਿਡ-19 ਦੇ ਲੱਛਣ ਵਿਖਾਈ ਦੇਣ ਤੋਂ ਬਾਅਦ ਉਨ੍ਹਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਡਾਕਟਰ ਉਨ੍ਹਾਂ ਦੀ ਸਿਹਤ 'ਤੇ ਨਜ਼ਰ ਰੱਖ ਰਹੇ ਹਨ। ਹਾਲਾਂਕਿ ਅਜੇ ਤਕ ਪਾਰਟੀ ਵਲੋਂ ਇਸ ਸਬੰਧ 'ਚ ਰ ਰਸਮੀ ਤੌਰ 'ਤੇ ਕੋਈ ਜਾਣਕਾਰੀ ਨਹੀਂ ਦਿਤੀ ਗਈ। (ਏਜੰਸੀ)