Captain ਨੇ Narendra Modi ਨੂੰ ਕੀਤੀ ਅਪੀਲ, ਗਰੀਬਾਂ ਦੇ ਖਾਤਿਆਂ ਵਿਚ ਜਮ੍ਹਾਂ ਕਰਵਾਏ ਜਾਣ ਪੈਸੇ
Published : May 28, 2020, 2:15 pm IST
Updated : May 28, 2020, 2:46 pm IST
SHARE ARTICLE
Photo
Photo

ਕੋਰੋਨਾ ਵਾਇਰਸ ਮਹਾਂਮਾਰੀ ਦੇ ਚਲਦਿਆਂ ਦੇਸ਼ ਭਰ ਵਿਚ ਲੌਕਡਾਊਨ ਕੀਤਾ ਹੋਇਆ ਹੈ।

ਚੰਡੀਗੜ੍ਹ: ਕੋਰੋਨਾ ਵਾਇਰਸ ਮਹਾਂਮਾਰੀ ਦੇ ਚਲਦਿਆਂ ਦੇਸ਼ ਭਰ ਵਿਚ ਲੌਕਡਾਊਨ ਕੀਤਾ ਹੋਇਆ ਹੈ। ਇਸ ਦਾ ਸਭ ਤੋਂ ਜ਼ਿਆਦਾ ਪ੍ਰਭਾਵ ਪ੍ਰਵਾਸੀ ਮਜ਼ਦੂਰਾਂ 'ਤੇ ਪਿਆ ਹੈ, ਇਸ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ। 

Capt. Amrinder Singh Capt. Amrinder Singh

ਕੈਪਟਨ ਅਮਰਿੰਦਰ ਸਿੰਘ ਨੇ ਪੀਐਮ ਮੋਦੀ ਨੂੰ ਅਪੀਲ ਕੀਤੀ ਕਿ ਉਹ ਸਾਰੇ ਪ੍ਰਵਾਸੀ ਮਜ਼ਦੂਰਾਂ ਤੇ ਗਰੀਬਾਂ ਨੂੰ ਨਕਦ ਰਾਸ਼ੀ ਪ੍ਰਦਾਨ ਕਰਨ ਲਈ ਭਾਰਤ ਸਰਕਾਰ ਨੂੰ ਕਹਿਣ। ਉਹਨਾਂ ਕਿਹਾ ਕਿ ਸਰਕਾਰ MGNREGS ਤਹਿਤ ਪੇਂਡੂ ਗਰੀਬਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਪ੍ਰਦਾਨ ਕਰਨ ਅਤੇ ਸੂਖਮ, ਲਘੂ ਤੇ ਦਰਮਿਆਨੇ ਉਦਯੋਗ ਨੂੰ ਮੁੜ ਸੁਰਜੀਤ ਕਰਨ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਵਿਚ ਸਾਹਾਇਤਾ ਕਰੇ।

PhotoPhoto

ਇਸ ਸਬੰਧੀ ਜਾਣਕਾਰੀ ਕੈਪਟਨ ਅਮਰਿੰਦਰ ਸਿੰਘ ਨੇ ਅਪਣੀ ਫੇਸਬੁੱਕ ਪੋਸਟ ਦੇ ਜ਼ਰੀਏ ਦਿੱਤੀ। ਇਸ ਦੇ ਨਾਲ ਹੀ ਉਹਨਾਂ ਨੇ ਇਕ ਵੀਡੀਓ ਵੀ ਸ਼ੇਅਰ ਕੀਤੀ, ਜਿਸ ਵਿਚ ਉਹਨਾਂ ਨੇ ਕਿਹਾ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣ ਵਾਲੇ ਮਜ਼ਦੂਰਾਂ ਅਤੇ ਗਰੀਬ ਪਰਿਵਾਰਾਂ ਦੇ ਖਾਤਿਆਂ ਵਿਚ ਸਰਕਾਰ 10-10 ਹਜ਼ਾਰ ਰੁਪਏ ਪਾਵੇ ਤਾਂ ਜੋ ਇਸ ਮੁਸ਼ਕਿਲ ਦੀ ਘੜੀ ਵਿਚ ਉਹਨਾਂ ਦਾ ਗੁਜ਼ਾਰਾ ਹੋ ਸਕੇ। 

Modi government is focusing on the safety of the health workersPhoto

ਇਸ ਦੇ ਨਾਲ ਹੀ ਉਹਨਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਮਨਰੇਗਾ ਤਹਿਤ ਪੇਂਡੂ ਗ਼ਰੀਬਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਪ੍ਰਦਾਨ ਕਰਨ ਅਤੇ ਸੂਖਮ, ਲਘੂ ਤੇ ਦਰਮਿਆਨੇ ਉਦਯੋਗ ਨੂੰ ਮੁੜ ਸੁਰਜੀਤ ਕਰਨ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਗਰੀਬਾਂ ਅਤੇ ਪ੍ਰਵਾਸੀ ਮਜ਼ਦੂਰਾਂ ਦੀ ਮਦਦ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।

PhotoPhoto

ਉਹਨਾਂ ਦੱਸਿਆ ਕਿ ਸਰਕਾਰ ਨੇ ਵੱਡੀ ਗਿਣਤੀ ਵਿਚ ਪ੍ਰਵਾਸੀ ਮਜ਼ਦੂਰਾਂ ਨੂੰ ਉਹਨਾਂ ਦੇ ਗ੍ਰਹਿ ਰਾਜਾਂ ਵਿਚ ਪਹੁੰਚਾਇਆ ਹੈ। ਉਹਨਾਂ ਕਿਹਾ ਕਿ ਉਹਨਾਂ ਵੱਲੋਂ ਪੰਜਾਬ ਪੁਲਿਸ ਅਤੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਕੋਈ ਵੀ ਪ੍ਰਵਾਸੀ ਸੜਕ ´ਤੇ ਪੈਦਲ ਜਾਂਦਾ ਦਿਖਾਈ ਨਹੀਂ ਦੇਣਾ ਚਾਹੀਦਾ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement