Driving Licence ਪ੍ਰਾਪਤ ਕਰਨ ਲਈ ਟੈਸਟ ਦੇਣ ਦੀ ਪ੍ਰਕਿਰਿਆ 1 ਜੂਨ ਤੋਂ ਹੋਵੇਗੀ ਸ਼ੁਰੂ
Published : May 28, 2020, 4:25 pm IST
Updated : May 28, 2020, 6:24 pm IST
SHARE ARTICLE
Photo
Photo

ਡਰਾਈਵਿੰਗ ਟੈਸਟ ਦੇਣ ਸਬੰਧੀ ਮਿਤੀ ਅਤੇ ਸਮਾਂ ਲੈਣ ਲਈ ਪਹਿਲਾਂ ਕਰਵਾਉਣੀ ਹੋਵੇਗੀ ਬੁਕਿੰਗ

ਚੰਡੀਗੜ੍ਹ: ਸਰਕਾਰ ਨੇ ਨਾਗਰਿਕਾਂ ਨੂੰ ਨਿਯਮਤ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰਨ ਲਈ ਡਰਾਈਵਿੰਗ ਟੈਸਟ ਦੇਣ ਸਬੰਧੀ ਸਮਾਂ ਅਤੇ ਮਿਤੀ ਦੀ ਪ੍ਰੀ-ਬੁੱੰਿਕੰਗ ਕਰਨ ਦੀ ਸਹੂਲਤ ਲਈ ਇਕ ਆੱਨਲਾਈਨ ਪ੍ਰਣਾਲੀ ਦੀ ਸ਼ੁਰੂਆਤ ਕੀਤੀ ਹੈ।ਉਨ੍ਹਾਂ ਕਿਹਾ ਕਿ ਡਰਾਈਵਿੰਗ ਟੈਸਟ ਦੇ ਇਸ ਮੰਤਵ ਲਈ ਡਰਾਈਵਿੰਗ ਟ੍ਰੈਕ 1 ਜੂਨ,2020 ਤੋਂ ਕਾਰਜ਼ਸੀਲ ਹੋ ਜਾਣਗੇ।

PhotoPhoto

ਇਹ ਪ੍ਰਗਟਾਵਾ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸਟੇਟ ਟਰਾਂਸਪੋਰਟ ਕਮਿਸ਼ਨਰ ਡਾ. ਅਮਰਪਾਲ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਹੁਣ ਕੋਈ ਵਿਅਕਤੀ ਸਿਰਫ ਬੁਕਿੰਗ ਅਨੁਸਾਰ ਹੀ ਟੈਸਟ ਦੇ ਸਕੇਗਾ ਅਤੇ ਅਧਿਕਾਰੀਆਂ ਦੀਆਂ ਆਪਣੀ ਮਰਜ਼ੀ ਅਨੁਸਾਰ ਟੈਸਟ ਆਯੋਜਿਤ ਕਰਾਉਣ ਸਬੰਧੀ ਸ਼ਕਤੀਆਂ ਵਾਪਸ ਲੈ ਲਈਆਂ ਗਈਆਂ ਹਨ।

PhotoPhoto

ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਬੁੱਕ ਕੀਤੇ ਸਮੇਂ  ’ਤੇ ਹਾਜ਼ਰ ਨਹੀਂ ਹੁੰਦਾ ਤਾਂ ਟੈਸਟ ਸਬੰਧੀ ਸਮਾਂ ਦੁਬਾਰਾ ਬੁੱਕ ਕਰਨਾ ਪਏਗਾ। ਟਰਾਂਸਪੋਰਟ ਕਮਿਸ਼ਨਰ ਨੇ ਕਿਹਾ ਕਿ ਆਪਣੀ ਵਾਰੀ ਤੋਂ ਪਹਿਲਾਂ ਟੈਸਟ ਦੇਣਾ ਜਾਂ ਬਿਨਾਂ ਬੁਕਿੰਗ ਕਰਵਾਏ ਟੈਸਟ ਦੇਣਾ ਕਿਸੇ ਵਿਅਕਤੀ ਲਈ ਸੰਭਵ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨਾਲ ਹੁੰਦੇ ਸ਼ੋਸ਼ਣ ਨੂੰ ਵੀ ਰੋਕਿਆ ਜਾ ਸਕੇਗਾ।

Punjab GovtPunjab Govt

ਡਾ: ਅਮਰਪਾਲ ਸਿੰਘ ਨੇ ਅੱਗੇ ਕਿਹਾ ਕਿ ਇਕ ਹੋਰ ਵਿਸ਼ੇਸ਼ਤਾ ਜੋ ਯੋਗ ਕੀਤੀ ਗਈ ਹੈ ਉਹ ਹੈ ਕਿ ਲਾਇਸੈਂਸ ਦੇ ਟੈਸਟ ਦਾ ਨਤੀਜਾ ਅਤੇ ਲਾਇਸੈਂਸ ਬਣਾਉਣ ਸਬੰਧੀ ਪ੍ਰਕਿਰਿਆ ਇੱਕੋ ਦਿਨ ਹੀ ਸ਼ੁਰੂ ਕੀਤੀ ਜਾਵੇਗੀ। ਹਰੇਕ ਟ੍ਰੈਕ ’ਤੇ ਉਪਲਬਧ ਸਲਾਟਸ ਦੀ ਗਿਣਤੀ 40 ਤੱਕ ਸੀਮਿਤ ਕਰ ਦਿੱਤੀ ਗਈ ਹੈ ਤਾਂ ਜੋ ਕੋਵਿਡ 19 ਦੇ ਮੱਦੇਨਜ਼ਰ ਸਮਾਜਿਕ ਦੂਰੀ ਨੂੰ ਬਰਕਰਾਰ ਰੱਖਿਆ ਜਾ ਸਕੇ।

PhotoPhoto

ਜਨਤਾ ਦੀ ਹੋਰ ਸਹੂਲਤ ਲਈ ਹੁਣ ਵਿਅਕਤੀ ਆਪਣੀ ਪ੍ਰੀਖਿਆ ਦੇਣ ਲਈ ਜਿਲ੍ਹੇ ਵਿਚ ਕਿਸੇ ਵੀ ਟਰੈਕ ਦੀ ਚੋਣ ਕਰ ਸਕੇਗਾ ਜਦਕਿ ਪਹਿਲਾਂ ਸਿਰਫ ਇਕ ਹੀ ਟੈਸਟ ਟ੍ਰੈਕ ਚੁਣਨਾ ਪੈਂਦਾ ਸੀ। ਟਰਾਂਸਪੋਰਟ ਕਮਿਸ਼ਨਰ ਨੇ ਕਿਹਾ ਕਿ ਲਰਨਰ ਲਾਇਸੈਂਸ ਬਾਰੇ ਪਹਿਲਾਂ ਵਾਲੀ ਵਿਧੀ  ਹੀ ਜਾਰੀ ਰਹੇਗੀ ਅਤੇ ਜਨਤਾ ਇਹ ਲਾਇਸੈਂਸ, 500 ਤੋਂ ਵੱਧ ਸੇਵਾ ਕੇਂਦਰਾਂ ਅਤੇ ਆਰਟੀਏ / ਐਸਡੀਐਮ ਦਫਤਰਾਂ ਤੋਂ ਪ੍ਰਾਪਤ ਕਰਨ ਦੇ ਯੋਗ ਹੋਵੇਗੀ।

PhotoPhoto

“ਮੋਟਰ ਵਹੀਕਲ ਐਕਟ 1988 ਦੇ ਤਹਿਤ ਜਾਰੀ ਕੀਤੇ ਸਾਰੇ ਦਸਤਾਵੇਜ਼ਾਂ ਦੇ ਨਵੀਨੀਕਰਨ ਲਈ ਕੋਈ ਦੇਰੀ ਫੀਸ ਨਹੀਂ ਲਈ ਜਾਏਗੀ, ਜਿਸ ਵਿੱਚ ਫਰਵਰੀ 2020 ਤੋਂ ਬਾਅਦ ਖਤਮ ਹੋਏ ਡਰਾਈਵਿੰਗ ਲਾਇਸੈਂਸ ਵੀ ਸ਼ਾਮਲ ਹਨ ।“ ਸਟੇਟ ਟ੍ਰਾਂਸਪੋਰਟ ਕਮਿਸ਼ਨਰ ਨੇ ਕਿਹਾ ਕਿ ਟੈਸਟ ਦੇਣ ਸਬੰਧੀ ਪੂਰਵ ਬੁਕਿੰਗ ਲਈ ਕੋਈ ਵੀ ਵੈੱਬਸਾਈਟ  www.sarathi.parivahan.gov.in ’ਤੇ ਲੌਗਇਨ ਕਰ ਸਕਦਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement