ਦੋ ਗੱਡੀਆਂ ਦੀ ਟੱਕਰ ’ਚ ਇਕ ਜ਼ਖ਼ਮੀ
Published : May 28, 2020, 9:57 am IST
Updated : May 28, 2020, 9:57 am IST
SHARE ARTICLE
File Photo
File Photo

ਜਲੰਧਰ-ਅੰਮ੍ਰਿਤਸਰ ਰੋਡ ਉਤੇ ਪੈਂਦੇ ਰਣਵੀਰ ਕਲਾਸਿਕ ਲਾਗੇ ਇਕ ਡਾਕਟਰ ਦੀ ਤੇਜ਼ ਰਫ਼ਤਾਰ ਮਰਸਡੀਜ਼ ਗੱਡੀ ਨੇ ਸੜਕ ਕਿਨਾਰੇ ਖੜ੍ਹੀ ਇਕ ਗੱਡੀ ਨੂੰ ਪਿੱਛੋਂ ਟੱਕਰ ਮਾਰ ਦਿਤੀ

ਜਲੰਧਰ, 27 ਮਈ (ਲੱਕੀ/ਸ਼ਰਮਾ): ਜਲੰਧਰ-ਅੰਮ੍ਰਿਤਸਰ ਰੋਡ ਉਤੇ ਪੈਂਦੇ ਰਣਵੀਰ ਕਲਾਸਿਕ ਲਾਗੇ ਇਕ ਡਾਕਟਰ ਦੀ ਤੇਜ਼ ਰਫ਼ਤਾਰ ਮਰਸਡੀਜ਼ ਗੱਡੀ ਨੇ ਸੜਕ ਕਿਨਾਰੇ ਖੜ੍ਹੀ ਇਕ ਗੱਡੀ ਨੂੰ ਪਿੱਛੋਂ ਟੱਕਰ ਮਾਰ ਦਿਤੀ ਜਿਸ ਨਾਲ ਗੱਡੀ ਵਿਚ ਬੈਠਾ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਜਿਸ ਨੂੰ ਨਿੱਜੀ ਹਸਪਤਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ।
 ਜਾਣਕਾਰੀ ਅਨੁਸਾਰ ਜਲੰਧਰ-ਅੰਮ੍ਰਿਤਸਰ ਰੋਡ ਉਤੇ ਪੈਂਦੇ ਰਣਵੀਰ ਕਲਾਸਿਕ ਲਾਗੇ ਇਕ ਗੱਡੀ ਖੜ੍ਹੀ ਸੀ ਜਿਸ ਵਿਚੋਂ ਉੱਤਰ ਕੇ ਇਕ ਵਿਅਕਤੀ ਪਾਣੀ ਪੀਣ ਲਈ ਗਿਆ ਸੀ। ਦੂਜਾ ਵਿਅਕਤੀ ਉਸ ਦੀ ਗੱਡੀ ਵਿਚ ਹੀ ਉਡੀਕ ਕਰ ਰਿਹਾ ਸੀ। ਪਿੱਛੋਂ ਦੀ ਇਕ ਤੇਜ਼ ਰਫ਼ਤਾਰ ਮਰਸਡੀਜ਼ ਗੱਡੀ ਆਈ ਅਤੇ ਪਿੱਛੋਂ ਦੀ ਉਸ ਨੂੰ ਟੱਕਰ ਮਾਰ ਦਿਤੀ।
    ਟੱਕਰ ਇੰਨੀ ਜ਼ਬਰਦਸਤ ਸੀ ਕਿ ਗੱਡੀ ਗਰਿੱਲਾਂ ਨੂੰ ਤੋੜਦੀ ਸਰਵਿਸ ਲੇਨ ਉਤੇ ਜਾ ਕੇ ਰੁਕੀ। ਟੱਕਰ ਨਾਲ ਦੋਵਾਂ ਗੱਡੀਆਂ ਦੇ ਪਰਖੱਚੇ ਉੱਡ ਗਏ ਤੇ ਖਲੋਤੀ ਗੱਡੀ ਵਿਚ ਬੈਠਾ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜਿਸ ਮਰਸਡੀਜ਼ ਗੱਡੀ ਨੇ ਪਿੱਛੇ ਤੋਂ ਟੱਕਰ ਮਾਰੀ, ਉਹ ਕਿਸੇ ਡਾਕਟਰ ਦੀ ਦੱਸੀ ਜਾ ਰਹੀ ਹੈ ਜੋ ਕਿ ਜ਼ਖ਼ਮੀ ਵਿਅਕਤੀ ਨੂੰ ਅਪਣੇ ਹੀ ਹਸਪਤਾਲ ਵਿਚ ਲੈ ਗਿਆ। ਮੌਕੇ ਉਤੇ ਪਹੁੰਚੇ ਥਾਣਾ ਨੰਬਰ ਅੱਠ ਦੇ ਏ.ਐਸ.ਆਈ. ਰਾਜਪਾਲ ਸਿੰਘ ਨੇ ਦੋਵਾਂ ਗੱਡੀਆਂ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ। ਪੁਲਿਸ ਵਲੋਂ ਜ਼ਖ਼ਮੀ ਵਿਅਕਤੀ ਦੇ ਬਿਆਨਾਂ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement