
ਸੰਗਰੂਰ ਅਦਾਲਤ ਨੇ ਸਿੱਧੂ ਮੂਸੇਵਾਲਾ ਦੇ ਮਾਮਲੇ ਵਿੱਚ ਚਾਰ ਪੁਲਿਸ ਮੁਲਾਜ਼ਮਾਂ...........
ਸੰਗਰੂਰ : ਸੰਗਰੂਰ ਅਦਾਲਤ ਨੇ ਸਿੱਧੂ ਮੂਸੇਵਾਲਾ ਦੇ ਮਾਮਲੇ ਵਿੱਚ ਚਾਰ ਪੁਲਿਸ ਮੁਲਾਜ਼ਮਾਂ ਸਣੇ ਪੰਜ ਲੋਕਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਅਗਲੀ ਪੇਸ਼ੀ 9 ਜੂਨ ਨੂੰ ਰੱਖੀ ਗਈ ਹੈ।ਐਡਵੋਕੇਟ ਸੁਮੀਰ ਫੱਤਾ ਨੇ ਕਿਹਾ ਕਿ ਚਾਰ ਪੁਲਿਸ ਮੁਲਾਜ਼ਮਾਂ ਸਮੇਤ ਪੰਜ ਲੋਕਾਂ ਨੇ ਅਦਾਲਤ ਵਿੱਚ ਜ਼ਮਾਨਤ ਦਾਇਰ ਕੀਤੀ ਸੀ।
Sidhu Moose wala
ਇਸ ਤੋਂ ਬਾਅਦ ਅਦਾਲਤ ਨੇ ਪੁਲਿਸ ਮੁਲਜ਼ਮ ਏਐਸਆਈ ਬਲਕਾਰ ਸਿੰਘ, ਹੌਲਦਾਰ ਗੁਰਜਿੰਦਰ ਸਿੰਘ, ਸਿਪਾਹੀ ਹਰਜਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਦੀ ਜ਼ਮਾਨਤ ਪਟੀਸ਼ਨਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ।
Sidhu Moose Wala
ਅਦਾਲਤ ਨੇ ਇਸ ਕੇਸ ਵਿੱਚ ਸ਼ਾਮਲ ਇੱਕ ਡੀਐਸਪੀ ਦੇ ਬੇਟੇ ਜੰਗਸ਼ੇਰ ਸਿੰਘ ਪਟਿਆਲਾ ਦੀ ਜ਼ਮਾਨਤ ਪਟੀਸ਼ਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਆਪਣੇ ਸਾਥੀਆਂ ਅਤੇ ਪੁਲਿਸ ਮੁਲਾਜ਼ਮਾਂ ਸਮੇਤ ਵਿੱਚ ਵੀਡੀਓ ਵਾਇਰਲ ਹੋਇਆ ਹੈ।
Sidhu Moose Wala
5 ਮਈ ਨੂੰ ਸੰਗਰੂਰ ਪੁਲਿਸ ਦੀ ਤਰਫੋਂ ਸਿੱਧੂ ਮੂਸੇਵਾਲਾ, ਕਰਮ ਸਿੰਘ ਲੇਹਲ, ਇੰਦਰਬੀਰ ਸਿੰਘ ਗਰੇਵਾਲ ਨਿਵਾਸੀ ਸੰਗਰੂਰ, ਜੰਗਸ਼ੇਰ ਸਿੰਘ ਨਿਵਾਸੀ ਪਟਿਆਲਾ ਅਤੇ ਪੰਜ ਪੁਲਿਸ ਮੁਲਾਜ਼ਮਾਂ ਖਿਲਾਫ ਅਮਰੇਜ ਐਕਟ ਸਮੇਤ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਕੇਸ ਵਿੱਚ ਸ਼ਾਮਲ ਪੰਜ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।