31 ਮਈ ਤਕ ਕਣਕ ਦੀ ਖ਼ਰੀਦ ਜਾਰੀ : ਭਾਰਤ ਭੂਸ਼ਣ ਆਸ਼ੂ
Published : May 28, 2020, 7:19 am IST
Updated : May 28, 2020, 7:19 am IST
SHARE ARTICLE
File Photo
File Photo

ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਇਥੇ ਕਿਹਾ ਕਿ ਸੂਬੇ ਵਿਚ

ਚੰਡੀਗੜ੍ਹ, 27 ਮਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਇਥੇ ਕਿਹਾ ਕਿ ਸੂਬੇ ਵਿਚ ਕਣਕ ਦੀ ਖਰੀਦ ਭਾਰਤ ਸਰਕਾਰ ਦੇ ਹੁਕਮਾਂ ਅਨੁਸਾਰ 31 ਮਈ 2020 ਤਕ ਜਾਰੀ ਰਹੇਗੀ। ਉਨ੍ਹਾਂ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਦੀ ਕਣਕ ਕਿਸੇ ਵੀ ਕਾਰਨ ਅਜੇ ਮੰਡੀ ਵਿੱਚ ਆਉਣ ਤੋਂ ਰਹਿ ਗਈ ਹੈ, ਉਹ ਕਿਸਾਨ 31 ਮਈ 2020 ਸ਼ਾਮ 6 ਵਜੇ ਤੋਂ ਪਹਿਲਾਂ ਤਕ ਅਪਣੀ ਕਣਕ ਦੀ ਫ਼ਸਲ ਮੰਡੀ ਵਿਚ ਵੇਚਣ ਲਈ ਲਿਆ ਸਕਦੇ ਹਨ।

File photoFile photo

ਸ੍ਰੀ ਆਸ਼ੂ ਨੇ ਦਸਿਆ ਕਿ ਕੋਵਿਡ-19 ਕਾਰਨ ਇਸ ਵਾਰ ਸੂਬੇ ਵਿਚ ਕਣਕ ਦੀ ਖਰੀਦ ਸਬੰਧੀ ਸਿਹਤ ਵਿਭਾਗ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਕਈ ਤਰ੍ਹਾਂ ਦੇ ਨਿਯਮ ਲਾਗੂ ਕੀਤੇ ਗਏ ਸਨ ਤਾਂ ਜੋ ਕਰੋਨਾ ਵਾਇਰਸ ਤੋਂ ਕਿਸਾਨਾਂ, ਆੜ੍ਹਤੀਆਂ ਤੇ ਸਰਕਾਰੀ ਮੁਲਾਜ਼ਮਾਂ ਅਤੇ ਪੱਲੇਦਾਰਾਂ ਨੂੰ ਇਸ ਸੰਭਾਵੀ ਖ਼ਤਰੇ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਸਰਕਾਰ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕਰਨ ਵਿਚ ਸਰਕਾਰ ਦਾ ਪੂਰਾ ਸਹਿਯੋਗ ਕੀਤਾ ਹੈ, ਜਿਸ ਸਦਕਾ ਇਹ ਬਹੁਤ ਵੱਡ ਅਕਾਰੀ ਖਰੀਦ ਪ੍ਰੀਕਿਰਿਆ ਨੇਪਰੇ ਚੜ੍ਹਨ ਦੇ ਕਰੀਬ ਪਹੁੰਚੀ ਹੈ। ਉਨ੍ਹਾਂ ਇਹ ਵੀ ਦਸਿਆ ਕਿ ਹੁਣ ਤਕ ਸੂਬੇ ਵਿਚ ਕੁਲ ਟੀਚੇ ਦਾ 96 ਫ਼ੀ ਸਦੀ ਕਣਕ ਖਰੀਦੀ ਜਾ ਚੁੱਕੀ ਹੈ ਅਤੇ ਇਸ ਸਬੰਧੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement