ਕੌਮੀ ਅਨੁਸ਼ੂਚਿਤ ਜਾਤੀਆਂ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਜਾਰੀ ਕੀਤੇ ਨੋਟਿਸ ਦਾ ਸਵਾਗਤ : ਆਪ
Published : May 28, 2021, 6:39 pm IST
Updated : May 28, 2021, 6:39 pm IST
SHARE ARTICLE
Saravjit Kaur Manuke
Saravjit Kaur Manuke

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸੂਬੇ ਦੇ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਕਰ ਰਹੀ ਹੈ ਖ਼ਿਲਵਾੜ : ਸਰਵਜੀਤ ਕੌਰ ਮਾਣੂੰਕੇ

ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੀ ਉਪ ਨੇਤਾ ਸਰਵਜੀਤ ਕੌਰ ਮਾਣੂੰਕੇ ਅਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕੌਮੀ ਅਨੁਸ਼ੂਚਿਤ ਜਾਤੀਆਂ ਕਮਿਸ਼ਨ  (ਐਨ.ਸੀ.ਐਸ.ਸੀ)  ਵੱਲੋਂ ਦਲਿਤ ਵਿਦਿਆਰਥੀਆਂ ਦੇ ਰੋਲ ਨੰਬਰ ਰੋਕੇ ਜਾਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਨ ਦਾ ਸਵਾਗਤ ਕਰਦਿਆਂ ਦੋਸ਼ ਲਾਇਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦਲਿਤ ਸਮਾਜ ਦੇ ਵਿਦਿਆਰਥੀਆਂ ਦੇ ਵਜ਼ੀਫ਼ੇ (ਪੋਸਟ ਮੈਟ੍ਰਿਕ ਸਕਾਲਰਸ਼ਿਪ) ਦੀ ਰਕਮ ਵਿੱਚ ਕਰੋੜਾਂ ਰੁਪਏ ਦਾ ਘੁਟਾਲਾ ਕੀਤਾ ਹੈ

Meet HayerMeet Hayer

ਜਿਸ ਕਾਰਨ ਦਲਿਤ ਸਮਾਜ ਦੇ 10ਵੀਂ ਪਾਸ ਵਿਦਿਅਰਥੀਆਂ ਨੂੰ ਅਗਲੀਆਂ ਜਮਾਤਾਂ ਦੀ ਪੜ੍ਹਾਈ ਕਰਨ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।  
ਸ਼ੁਕਰਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਅਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਪਿੱਛਲੇ ਕਈ ਸਾਲਾਂ ਤੋਂ ਦਲਿਤ ਸਮਾਜ ਦੇ ਵਿਦਿਆਰਥੀਆਂ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਕਰੋੜਾਂ ਰੁਪਏ ਰਕਮ ਨਿੱਜੀ ਕਾਲਜਾਂ ਅਤੇ ਹੋਰ ਸੰਸਥਾਵਾਂ ਨੂੰ ਨਹੀਂ ਦਿੱਤੀ ਗਈ

 ਜਿਸ ਕਾਰਨ ਇਨਾਂ ਵਿਦਿਅਕ ਸੰਸਥਾਵਾਂ ਨੇ ਦਲਿਤ ਸਮਾਜ ਦੇ ਵਿਦਿਆਰਥੀਆਂ ਦੇ ਪ੍ਰੀਖਿਆਵਾਂ ਦੇ ਰੋਲ ਨੰਬਰ ਰੋਕ ਰੱਖੇ ਹਨ ਅਤੇ ਵਿਦਿਆਰਥੀਆਂ ਦੇ ਵਿਦਿਅਕ ਤੇ ਹੋਰ ਸਰਟੀਫਿਕੇਟ ਅਪਣੇ ਕਬਜੇ ਵਿੱਚ ਰੱਖੇ ਹੋਏ ਹਨ। ਉਨ੍ਹਾਂ ਕਿਹਾ ਕਿ ਵਿਦਿਆਕ ਸੰਸਥਾਵਾਂ ਵੱਲੋਂ ਪ੍ਰੀਖਿਆਵਾਂ ਦੇ ਰੋਲ ਨੰਬਰ ਰੋਕ ਲੈਣ ਕਾਰਨ ਵਿਦਿਆਰਥੀ ਪੇਪਰ ਨਹੀਂ ਦੇ ਸਕਦੇ, ਇਸ ਲਈ ਮਜਬੂਰੀਬਸ ਇਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਰੋਲ ਨੰਬਰ ਲੈਣ ਲਈ ਧਰਨੇ ਪ੍ਰਦਰਸ਼ਨ ਕਰਨੇ ਪੈ ਰਹੇ ਹਨ।

Captain amarinder singhCaptain amarinder singh

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਇੱਕ ਪ੍ਰਾਈਵੇਟ ਕਾਲਜ ਵੱਲੋਂ ਵਿਦਿਆਰਥੀਆਂ ਨੂੰ ਰੋਲ ਨੰਬਰ ਨਾ ਦੇ ਕੇ ਫੀਸ ਜਮਾਂ ਕਰਾਉਣ ਲਈ ਮਜਬੂਰ ਕੀਤਾ ਜਾ ਰਿਹਾ ਹੈ, ਜਿਸ ਦੇ ਵਿਰੋਧ ਵਿੱਚ ਵਿਦਿਆਰਥੀ ਰੋਸ ਪ੍ਰਦਰਸ਼ਨ ਕਰ ਰਹੇ ਹਨ। ਵਿਦਿਆਰਥੀਆਂ ਦੇ ਭਵਿੱਖ ਦੇ ਮੱਦੇਨਜ਼ਰ ਰੱਖਦਿਆਂ ਕੌਮੀ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।

ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸੂਬੇ ਦੇ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਖ਼ਿਲਵਾੜ ਕਰ ਰਹੀ ਹੈ, ਜਦੋਂ ਕਿ ਸਰਕਾਰ ਦੇ ਮੰਤਰੀ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ੇ ਨਾਲ ਮੌਜਾਂ ਮਾਣ ਰਹੇ ਹਨ। ਉਨ੍ਹਾਂ ਕਿਹਾ ਕਿ ਵਜ਼ੀਫ਼ਾ ਘੁਟਾਲਾ ਉਜਾਗਰ ਹੋਣ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਨੇ ਘੁਟਾਲੇ ਲਈ ਜ਼ਿੰਮੇਵਾਰ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਅਧਿਕਾਰੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ।

AAPAAP

ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਖ਼ਿਲਵਾੜ ਕਰਨ ਵਾਲੇ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਸੰਘਰਸ਼ ਸ਼ੁਰੂ ਕੀਤਾ ਅਤੇ ਮੰਤਰੀ ਦੀ ਰਿਹਾਇਸ ਸਮੇਤ ਪੂਰੇ ਸੂਬੇ ’ਚ ਧਰਨੇ ਪ੍ਰਦਰਸ਼ਨ ਕੀਤੇ ਸਨ। ਪਰ ਕੈਪਟਨ ਅਮਰਿੰਦਰ ਸਿੰਘ ਨੇ ਵਜ਼ੀਫ਼ਾ ਘੁਟਾਲੇ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨ ਅਤੇ ਵਜ਼ੀਫ਼ਾ ਰਾਸ਼ੀ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਅਦਾਰਿਆਂ ਨੂੰ ਜਾਰੀ ਨਾ ਕੀਤੇ ਜਾਣ ਕਾਰਨ ਅੱਜ ਵੀ ਦਲਿਤ ਵਿਦਿਆਰਥੀ ਸੰਘਰਸ਼ ਕਰ ਰਹੇ ਹਨ।

ਮੀਤ ਹੇਅਰ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਦੋਸ਼ ਲਾਇਆ ਕਿ ਮੁੱਖ ਮੰਤਰੀ ਸੂਬੇ ਦੇ ਦਲਿਤ ਲੋਕਾਂ ਦੇ ਹਮਦਰਦ ਹੋਣ ਦਾ ਢੌਂਗ ਕਰ ਰਹੇ ਹਨ, ਜਦੋਂ ਕਿ ਸਚਾਈ ਇਹ ਹੈ ਕਿ ਦਲਿਤ ਵਿਦਿਆਰਥੀਆਂ ਦਾ ਜੀਵਨ ਬਰਬਾਦ ਕੀਤਾ ਜਾ ਰਿਹਾ ਹੈ। ਆਪ ਆਗੂਆਂ ਨੇ ਮੰਗ ਕੀਤੀ ਕਿ ਵਜ਼ੀਫ਼ਾ ਘੁਟਾਲੇ ’ਚ ਸ਼ਾਮਲ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਸਰਕਾਰ ਵਿੱਚੋਂ ਬਰਖ਼ਾਸਤ ਕੀਤਾ ਜਾਵੇ ਅਤੇ ਵਜ਼ੀਫ਼ਾ ਰਾਸ਼ੀ ਵਿਦਿਅਕ ਅਦਾਰਿਆਂ ਨੂੰ ਜਾਰੀ ਕੀਤੀ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement