ਮੁੱਖ ਮੰਤਰੀ ਵੱਲੋਂ ਜਸਬੀਰ ਡਿੰਪਾ ਦੇ ਮਾਤਾ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
Published : May 28, 2021, 4:56 pm IST
Updated : May 28, 2021, 4:56 pm IST
SHARE ARTICLE
Captain Amarinder Singh
Captain Amarinder Singh

ਸਤਵਿੰਦਰ ਕੌਰ ਗਿੱਲ ਦਾ ਬੀਤੀ ਰਾਤ ਗੁਰੂਗ੍ਰਾਮ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਲੰਬੀ ਬਿਮਾਰੀ ਤੋਂ ਬਾਅਦ ਦੇਂਹਾਂਤ ਹੋ ਗਿਆ ਸੀ

ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਡੂਰ ਸਾਹਿਬ ਤੋਂ ਕਾਂਗਰਸੀ ਲੋਕ ਸਭਾ ਮੈਂਬਰ ਜਸਬੀਰ ਸਿੰਘ ਗਿੱਲ ਡਿੰਪਾ ਦੇ ਮਾਤਾ ਸ੍ਰੀਮਤੀ ਸਤਵਿੰਦਰ ਕੌਰ ਗਿੱਲ ਦੇ ਅਕਾਲ ਚਲਾਣੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ੍ਰੀਮਤੀ ਗਿੱਲ ਜੋ 77 ਵਰ੍ਹਿਆਂ ਦੇ ਸਨ, ਦਾ ਬੀਤੀ ਰਾਤ ਗੁਰੂਗ੍ਰਾਮ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਤਿੰਨ ਪੁੱਤਰ ਛੱਡ ਗਏ।

ਜ਼ਿਕਰਯੋਗ ਹੈ ਕਿ ਸ੍ਰੀਮਤੀ ਸਤਵਿੰਦਰ ਕੌਰ ਗਿੱਲ ਬਿਆਸ ਤੋਂ ਵਿਧਾਇਕ ਰਹੇ ਸਵ.ਸੰਤ ਸਿੰਘ ਗਿੱਲ ਦੇ ਪਤਨੀ ਸਨ। ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ, ''ਆਪ ਜੀ ਦੇ ਮਾਤਾ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ ਜੋ ਕਿ ਬਹੁਤ ਦੁਖਦਾਈ ਤੇ ਅਸਹਿ ਸਦਮਾ ਹੈ।'' ਗਿੱਲ ਪਰਿਵਾਰ ਦੇ ਮੈਂਬਰਾਂ, ਸਾਕ-ਸਨੇਹੀਆਂ ਨਾਲ ਦੁੱਖ ਸਾਂਝਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਵਾਹਿਗੁਰੂ ਅੱਗੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement