ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ ਕਰਵਾਉਣ ਲਈ ਉਹਨਾਂ ਨਾਲ ਆਪ ਗੱਲਬਾਤ ਕਰਨ ਸੀਐੱਮ : ਸੁਖਬੀਰ ਬਾਦਲ
Published : May 28, 2021, 5:51 pm IST
Updated : May 28, 2021, 5:51 pm IST
SHARE ARTICLE
Sukhbir Badal
Sukhbir Badal

ਕਿਹਾ ਕਿ ਅਜਿਹਾ ਨਾ ਕਰਨ ਨਾਲ ਲੋਕਾਂ ਦਾ ਉਸ ਵੇਲੇ ਹੋਰ ਨੁਕਸਾਨ ਹੋਵੇਗਾ ਜਦੋਂ ਸੂਬਾ ਕੋਰੋਨਾ ਨਾਲ ਜੂਝ ਰਿਹਾ ਹੈ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਹੜਤਾਲ ਕਰ ਰਹੇ ਸਫਾਈ ਕਰਮਚਾਰੀਆਂ ਨਾਲ ਆਪ ਗੱਲਬਾਤ ਕਰ ਕੇ ਉਹਨਾਂ ਦੀ ਹੜਤਾਲ ਖਤਮ ਕਰਵਾਉਣ  ਨਹੀਂ ਤਾਂ ਸੂਬੇ ਨੂੰ ਉਸ ਵੇਲੇ ਕਈ ਹੋਰ ਬਿਮਾਰੀਆਂ ਦਾ ਸਾਹਮਣਾ ਕਰਨਾ ਪਵੇਗਾ ਜਦੋਂ ਸੂਬਾ ਕੋਰੋਨਾ ਨਾਲ ਜੂਝ ਰਿਹਾ ਹੈ।

Captain Amarinder Singh Captain Amarinder Singh

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ  ਹੈ ਕਿ ਸੂਬੇ ਵਿਚ ਅਨੇਕਾਂ ਥਾਵਾਂ ’ਤੇ ਸਫਾਈ ਕਰਮਚਾਰੀਆਂ ਪਿਛਲੇ ਪੰਦਰਾਂ ਦਿਨਾਂ ਤੋਂ ਹੜਤਾਲ ਕਰ ਰਹੇ ਹਨ ਤੇ ਸਰਕਾਰ ਉਹਨਾ ਦੀਆਂ ਸ਼ਿਕਾਇਤਾਂ ਪ੍ਰਤੀ ਢਿੱਲ ਮੱਠ ਦਾ ਰਵੱਈਆ ਅਪਣਾ ਰਹੀ ਹੈ ਤੇ ਉਹਨਾਂ ਦੇ ਮਸਲ ਹੱਲ ਕਰਨ ਤੋਂ ਇਨਕਾਰੀ ਹੈ।

PhotoPhoto

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਨੇ ਕੋਰੋਨਾ ਦੀ ਪਹਿਲੀ ਤੇ ਦੂਜੀ ਲਹਿਰ ਵੇਲੇ ਆਪਣੀ ਜਾਨ ਜ਼ੋਖ਼ਮ ਵਿਚ ਪਾ ਕੇ ਬਹੁਤ ਹੀ ਸ਼ਲਾਘਾਯੋਗ ਕੰਮ ਕੀਤਾ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਇਹਨਾਂ ਫਰੰਟ ਲਾਈਨ ਵਰਕਰਾਂ ਪ੍ਰਤੀ ਇੰਨੀ ਬੇਰੁਖੀ ਵਾਲਾ ਰਵੱਈਆ ਨਹੀਂ ਅਪਣਾਉਣਾ ਚਾਹੀਦਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਹਨਾ ਸਫਾਈ ਕਰਮਚਾਰੀਆਂ ਨੁੰ ਆਪਣੇ ਕੋਲ ਸੱਦ ਕੇ ਇਹਨਾਂ ਦੇ ਲਟਕ ਰਹੇ ਮਸਲਿਆਂ ਨੂੰ ਹੱਲ ਕਰਨਾ ਚਾਹੀਦਾ ਹੈ।

Sukhbir BadalSukhbir Badal

ਉਹਨਾਂ ਕਿਹਾ ਕਿ ਅਜਿਹਾ ਨਾ ਕਰਨ ਨਾਲ ਸਿਹਤ ਸੰਭਾਲ ਸੰਸਥਾਵਾਂ ’ਤੇ ਬੋਝ ਹੋਰ ਵੱਧ ਜਾਵੇਗਾ ਕਿਉਂਕਿ ਸਫਾਈ ਦੇ ਹਾਲਾਤ ਸਹੀ ਨਾ ਹੋਣ ਕਾਰਨ ਬਿਮਾਰੀਆਂ ਹੋਰ ਵਧਣਗੀਆਂ। ਉਹਨਾਂ ਕਿਹਾ ਕਿ ਸੂਬੇ ਦੀਆਂ ਸਿਹਤ ਸੰਸਥਾਵਾਂ ਜੋ ਪਹਿਲਾਂ ਹੀ ਕੋਰੋਨਾ ਨਾਲ ਜੂਝ ਰਹੀਆਂ ਹਨ, ਅਜਿਹਾ ਦਬਾਅ ਹੋਰ ਨਹੀਂ ਝੱਲ ਸਕਦੀਆਂ।ਸਰਦਾਰ ਬਾਦਲ ਨੇ ਕਿਹਾ Ç ਸਫਾਈ ਕਰਮਚਾਰੀ ਪਿਛਲੇ ਕੁਝ ਸਾਲਾਂ ਤੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕਰ ਰਹੇ ਹਨ ਅਤੇ ਉਹਨਾਂ ਦੀ ਇਹ ਮੰਗ ਤੁਰੰਤ ਮੰਨੀ ਜਾਣੀ ਚਾਹੀਦੀ ਹੈ।

ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਸਫਾਈ ਕਰਮਚਾਰੀਆਂ ਨੂੰ ਠੇਕੇਦਾਰਾਂ ਵੱਲੋਂ ਸਭ ਤੋਂ ਘੱਟ ਤਨਖਾਹਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਅਜਿਹਾ ਬੰਦ ਕਰਵਾਇਆ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕਰਮਚਾਰੀ ਸ਼ਿਕਾਇਤ ਕਰ ਰਹੇ ਹਨ ਕਿ ਉਹਨਾਂ ਨੂੰ ਪੀ ਐਫ ਵਿਚ ਯੋਗਦਾਨ ਵਰਗੇ ਹੋਰ ਲਾਭ ਸਰਕਾਰ ਤੋਂ ਨਹੀਂ ਮਿਲ ਰਹੇ। ਉਹਨਾਂ ਕਿਹਾ ਕਿ ਕੁਝ ਥਾਵਾਂ ’ਤੇ ਤਾਂ ਬੀਮਾ ਕਵਰ ਵੀ ਖਤਮ ਹੋ ਗਿਆਹੈ ਜਾਂ ਹੋਣ ਵਾਲਾ ਹੈ। ਉਹਨਾਂ ਕਿਹਾ ਕਿ ਉਹ ਮੁੱਖ ਮੰਤਰੀ ਨੂੰ ਅਪੀਲ ਕਰਦੇ ਹਨ ਕਿ ਉਹ ਮਾਮਲੇ ਨੂੰ ਵੇਖਣ ਅਤੇ ਇਸਨੁੰ ਫੌਰੀ ਤੌਰ ’ਤੇ ਹੱਲ ਕਰਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement