ਪਾਰਟੀ 'ਚ ਪਹੁੰਚੇ ਸਾਧੂ ਸਿੰਘ ਧਰਮਸੋਤ ਭੁੱਲੇ ਕੋਰੋਨਾ ਨਿਯਮ, ਉਡਾਈਆਂ ਨਿਯਮਾਂ ਦੀਆਂ ਧੱਜੀਆਂ 
Published : May 28, 2021, 12:49 pm IST
Updated : May 28, 2021, 12:51 pm IST
SHARE ARTICLE
Sadhu Singh Dharamsot
Sadhu Singh Dharamsot

ਜੇ ਖੁਸ਼ੀ ਦੇ ਸਮਾਗਮ ਵਿਚ 10 ਵਿਅਕਤੀ ਇਕੱਠੇ ਹੋ ਵੀ ਜਾਂਦੇ ਹਨ- ਇਹਦੇ ’ਚ ਕੀ ਵੱਡੀ ਗੱਲ ਹੋ ਗਈ? - ਧਰਮਸੋਤ

ਸੰਗਰੂਰ: ਪੰਜਾਬ ਸਰਕਾਰ ਦੇ ਆਪਣੇ ਹੀ ਮੰਤਰੀ ਕੋਰੋਨਾ ਨਿਯਮਾਂ ਦੀ ਉਲੰਘਣਾ ਕਰ ਰਹੇ ਹਨ। ਸੂਬੇ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਵਿਆਹ ਸਮਾਰੋਹ ’ਚ ਪੁੱਜ ਕੇ ਕੋਵਿਡ ਨਿਯਮਾਂ ਦੀ ਉਲੰਘਣਾ ਕੀਤੀ ਹੈ। ਕੋਰੋਨਾ ਵਾਇਰਸ ਦੀ ਲਾਗ ਫੈਲਣ ਤੋਂ ਰੋਕਣ ਲਈ ਸਰਕਾਰ ਵੱਲੋਂ ਲਾਈਆਂ ਸਖ਼ਤ ਪਾਬੰਦੀਆਂ ਕਾਰਨ ਵਿਆਹ ਸਮਾਰੋਹ ’ਚ 10 ਵਿਅਕਤੀਆਂ ਤੋਂ ਵੱਧ ਇਕੱਠ ਕਰਨ ਉੱਤੇ ਪਾਬੰਦੀ ਲਗਾਈ ਗਈ ਸੀ।

Sadhu Singh DharamsotSadhu Singh Dharamsot

ਮੰਤਰੀ ਆਪਣੇ ਨਾਲ 10 ਤੋਂ ਜ਼ਿਆਦਾ ਪੁਲਿਸ ਵਾਲੇ ਲੈ ਕੇ ਪੁੱਜ ਗਏ। ਉੱਥੇ ਉਨ੍ਹਾਂ ਨਾ ਤਾਂ ਆਪ ਮਾਸਕ ਪਹਿਨਿਆ ਤੇ ਨਾ ਹੀ ਹੋਰ ਕਿਸੇ ਨੇ। ਮੰਤਰੀ ਧਰਮਸੋਤ ਸੰਗਰੂਰ ’ਚ ਪੰਜਾਬ ਸਰਕਾਰ ਵੱਲੋਂ ‘ਕੋਰੋਨਾ ਮਿਸ਼ਨ ਫ਼ਤਿਹ-2’ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਪੁੱਜੇ ਸਨ। ਉਸ ਤੋਂ ਬਾਅਦ ਉਹ ਇੱਕ ਵਿਆਹ ਸਮਾਰੋਹ ’ਚ ਸ਼ਾਮਲ ਹੋਏ। ਉੱਥੇ ਜਦੋਂ ਪੱਤਰਕਾਰਾਂ ਨੇ ਉਨ੍ਹਾਂ ਤੋਂ ਸੁਆਲ ਕੀਤਾ, ਤਾਂ ਉਨ੍ਹਾਂ ਕਿਹਾ ਕਿ ਜੇ ਖੁਸ਼ੀ ਦੇ ਸਮਾਗਮ ਵਿਚ 10 ਵਿਅਕਤੀ ਇਕੱਠੇ ਹੋ ਵੀ ਜਾਂਦੇ ਹਨ- ਇਹਦੇ ’ਚ ਕੀ ਵੱਡੀ ਗੱਲ ਹੋ ਗਈ? ਮੰਤਰੀ ਵੱਲੋਂ ਇਹ ਵੀ ਕਿਹਾ ਗਿਆ ਕਿ ਉਹ ਇਸ ਸਮਾਗਮ ਵਿਚ ਕੱਲੇ ਆਏ ਹਨ। 

PhotoSadhu Singh Dharamsot 

ਇਸ ਮਾਮਲੇ ਦਾ ਵਿਅੰਗਤਮਕ ਪੱਖ ਇਹ ਵੀ ਹੈ ਕਿ ਪਹਿਲਾਂ ਜਿਹੜਾ ਸਰਕਾਰੀ ਸਮਾਰੋਹ ਹੋਇਆ ਸੀ, ਉੱਥੇ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਸੀ ਕਿ ਲੋਕ ਇਹ ਨਾ ਸਮਝਣ ਕਿ ਉਹ ਇਕੱਠ ਕਰਕੇ ਬੈਠਣਗੇ ਤੇ ਉਨ੍ਹਾਂ ਵਿਰੁੱਧ ਕੋਈ ਕਾਨੂੰਨੀ ਕਾਰਵਾਈ ਨਹੀਂ ਹੋਵੇਗੀ। ਫਿਰ ਬਾਅਦ ’ਚ ਆਪ ਹੀ ਕੋਵਿਡ ਰੋਕਥਾਮ ਨਾਲ ਸਬੰਧਤ ਨਿਯਮਾਂ ਦੀ ਉਲੰਘਣਾ ਕਰ ਦਿੱਤੀ। ਪੱਤਰਕਾਰਾਂ ਨੇ ਮੰਤਰੀ ਤੋਂ ਪੁੱਛਿਆ ਕਿ ਕੀ ਤੁਹਾਡੇ ਵਿਰੁੱਧ ਕਾਰਵਾਈ ਕਰਨ ਵਾਲਾ ਕੋਈ ਨਹੀਂ ਪਰ ਉਸ ਸਮੇਂ ਮੰਤਰੀ ਕੋਲ ਪੱਤਰਕਾਰਾਂ ਦੇ ਸੁਆਲਾਂ ਦਾ ਕੋਈ ਜੁਆਬ ਨਹੀਂ ਸੀ। 

SHARE ARTICLE

ਏਜੰਸੀ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement