8 ਜੂਨ ਨੂੰ ਹੋਵੇਗੀ ਕਿਸਾਨਾਂ ਦੀ ਕੌਮੀ ਪੱਧਰ 'ਤੇ ਮੀਟਿੰਗ, ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਬਾਰੇ ਲਿਆ ਜਾ ਸਕਦਾ ਹੈ ਫ਼ੈਸਲਾ  
Published : May 28, 2022, 9:58 pm IST
Updated : May 28, 2022, 10:00 pm IST
SHARE ARTICLE
Farmers Leader
Farmers Leader

AAP ਵੱਲੋਂ ਪੰਚਾਇਤੀ ਜ਼ਮੀਨਾਂ ’ਤੇ ਕੀਤੇ ਜਾ ਰਹੇ ਕਬਜ਼ਿਆਂ ਨੂੰ ਛੁਡਵਾਉਣ ਦੀਆਂ ਕਾਰਵਾਈਆਂ ’ਤੇ ਜਥੇਬੰਦੀਆਂ ਨੇ ਕਿਹਾ ਕਿ ਸਰਕਾਰ ਦੀ ਨੀਅਤ ਸਾਨੂੰ ਸਹੀ ਨਹੀਂ ਲੱਗ ਰਹੀ।

 

ਲੁਧਿਆਣਾ: ਕਿਸਾਨ ਜਥੇਬੰਦੀਆਂ ਦੀ ਲੁਧਿਆਣਾ ਵਿਚ ਅਹਿਮ ਬੈਠਕ ਹੋਈ ਹਾਲਾਂਕਿ ਬੈਠਕ ਵਿਚ ਕੀ ਨਤੀਜਾ ਨਿਕਲਿਆ ਇਹ ਕਿਸਾਨ ਜਥੇਬੰਦੀਆਂ ਵੱਲੋਂ ਸਾਫ਼ ਤੌਰ ’ਤੇ ਸਪੱਸ਼ਟ ਨਹੀਂ ਕੀਤਾ ਗਿਆ। ਪ੍ਰੈੱਸ ਕਾਨਫਰੰਸ ਤੋਂ ਪਹਿਲਾਂ ਹੀ ਕਿਸਾਨ ਜਥੇਬੰਦੀਆਂ ਦੇ ਕੌਮੀ ਕਮੇਟੀ ਦੇ ਮੈਂਬਰ ਚਲੇ ਗਏ। ਯੋਗਿੰਦਰ ਯਾਦਵ, ਰਾਕੇਸ਼ ਟਿਕੈਤ ਅਤੇ ਦਿੱਲੀ ਤੋਂ ਆਏ ਲੀਡਰ ਵਾਪਿਸ ਚਲੇ ਗਏ। ਸਾਂਜੀ ਮੀਟਿੰਗ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਪ੍ਰੈਸ ਕਾਨਫਰੰਸ ਵਿਚ ਕਿਸਾਨ ਅੰਦੋਲਨ ਸਮੇਂ ਇਕੱਠੇ ਹੋਏ ਪੈਸਿਆਂ 'ਤੇ ਸਵਾਲ ਕੀਤਾ ਗਿਆ। ਜਿਸ ਨੂੰ ਲੈ ਕੇ ਜਗਜੀਤ ਡੱਲੇਵਾਲ ਨੇ ਕਿਹਾ ਕਿ ਪੈਸੇ ਸੰਯੁਕਤ ਸਮਾਜ ਮੋਰਚੇ ਦੇ ਕੋਲ ਹੈ ਅਸੀਂ ਉਨ੍ਹਾਂ ਤੋਂ ਪੈਸਿਆਂ ਦੀ ਮੰਗ ਕਰ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਸੰਯੁਕਤ ਸਮਾਜ ਮੋਰਚੇ ਨੇ ਖੁਦ ਪ੍ਰੈੱਸ ਕਾਨਫਰੰਸ ਕਰਕੇ ਇਹ ਦੱਸਿਆ ਸੀ ਕਿ ਅੰਦੋਲਨ ’ਤੇ ਜੋ ਖਰਚਾ ਹੋਇਆ ਉਸ ਤੋਂ ਬਾਅਦ ਜੋ ਪੈਸੇ ਬਚੇ ਹਨ ਉਹ ਉਨ੍ਹਾਂ ਦੇ ਕੋਲ ਹੀ ਹਨ ਜੋ ਲੋਕਾਂ ਨੇ ਸੇਵਾ ਕੀਤੀ ਸੀ।

Farmers Leader Farmers Leader

ਉਨ੍ਹਾਂ ਕਿਹਾ ਪੈਸਿਆਂ ਦੀ ਮੰਗ ਕਰ ਰਹੇ ਹਨ। ਉੱਥੇ ਹੀ ਦੂਜੇ ਪਾਸੇ ਜਦੋਂ ਉਨ੍ਹਾਂ ਨੂੰ ਸਵਾਲ ਕੀਤਾ ਗਿਆ ਕਿ ਕੀ ਇਹ ਪੈਸੇ ਚੋਣਾਂ ਦੇ ਵਿੱਚ ਖਰਚੇ ਗਏ ਹਨ ਤਾਂ ਉਨ੍ਹਾਂ ਕਿਹਾ ਕਿ ਇਸ ਦਾ ਸਾਡੇ ਕੋਲ ਕੋਈ ਸਬੂਤ ਨਹੀਂ ਹੈ। ਦਰਅਸਲ ਕਿਸਾਨ ਅੰਦੋਲਨ ਦੇ ਦੌਰਾਨ ਐੱਸਕੇਐੱਮ ਨੇ ਫ਼ੈਸਲਾ ਲਿਆ ਸੀ ਕਿ ਜਿੰਨ੍ਹਾਂ ਕਿਸਾਨਾਂ ਦੀ ਸ਼ਹਾਦਤ ਅੰਦੋਲਨ ਦੌਰਾਨ ਹੋਈ ਉਨ੍ਹਾਂ ਦੇ ਪਰਿਵਾਰਾਂ ਦੀ ਦੋ-ਦੋ ਲੱਖ ਰੁਪਏ ਨਾਲ ਮਦਦ ਕੀਤੀ ਜਾਵੇਗੀ। 

ਆਮ ਆਦਮੀ ਪਾਰਟੀ ਵੱਲੋਂ ਪੰਚਾਇਤੀ ਜ਼ਮੀਨਾਂ ’ਤੇ ਕੀਤੇ ਜਾ ਰਹੇ ਕਬਜ਼ਿਆਂ ਨੂੰ ਛੁਡਵਾਉਣ ਦੀਆਂ ਕਾਰਵਾਈਆਂ ’ਤੇ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਸਰਕਾਰ ਦੀ ਨੀਅਤ ਸਾਨੂੰ ਸਹੀ ਨਹੀਂ ਲੱਗ ਰਹੀ। ਖਰੜ ਮੁਹਾਲੀ ਚੰਡੀਗੜ੍ਹ ਇਲਾਕੇ ਵਿਚ ਵੱਡੇ ਵੱਡੇ ਲੀਡਰਾਂ ਨੇ ਵੱਡੇ ਵੱਡੇ ਪੁਲਿਸ ਅਫ਼ਸਰਾਂ ਦੀ ਮਦਦ ਨਾਲ ਆਈ ਏ ਐਸ ਅਫਸਰਾਂ ਦੇ ਨਾਲ ਮਿਲ ਕੇ ਹਜ਼ਾਰਾਂ ਏਕੜ ਜ਼ਮੀਨ ਦੱਬੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ’ਤੇ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਖੁਲਾਸਾ ਕਰਨਾ ਚਾਹੀਦਾ ਹੈ।

Farmers Leader Farmers Leader

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸਾਨ ਜਥੇਬੰਦੀਆਂ ਵੱਲੋਂ ਇੱਕ ਕਮੇਟੀ ਦਾ ਗਠਨ ਕੀਤਾ ਜਾਵੇਗਾ ਜੋ ਸਰਕਾਰ ਵੱਲੋਂ ਪੰਚਾਇਤੀ ਜ਼ਮੀਨ ਛੁਡਵਾ ਜਾ ਰਹੀ ਹੈ ਉਸ ਦੀ ਜਾਂਚ ਹੋਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਲੋੜਵੰਦ ਜਿਵੇਂ ਕੋਈ ਵਿਧਵਾ ਜਾਂ ਫਿਰ ਕੋਈ ਆਰਥਿਕ ਪੱਖੋਂ ਕਮਜ਼ੋਰ ਉਸ ਜ਼ਮੀਨ ’ਤੇ ਖੇਤੀ ਕਰ ਰਿਹਾ ਹੋਵੇਗਾ ਤਾਂ ਉਸ ਸਬੰਧੀ ਕਮੇਟੀ ਸਰਕਾਰ ਨੂੰ ਸਿਫਾਰਿਸ਼ ਕਰੇਗੀ ਅਤੇ ਜੇਕਰ ਸਰਕਾਰ ਇਸ ਨੂੰ ਕਾਨੂੰਨੀ ਤੌਰ ’ਤੇ ਅਮਲੀ ਜਾਮਾ ਨਹੀਂ ਪਹਿਨਾ ਸਕਦੀ ਤਾਂ ਉਹ ਵਿਧਾਨ ਸਭਾ ਦੇ ਵਿਚ ਇਸ ਸਬੰਧੀ ਤਜਵੀਜ਼ ਲੈ ਕੇ ਆਉਣਗੇ।

ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਅੱਠ ਜੂਨ ਨੂੰ ਸਾਡੀ ਕੌਮੀ ਮੀਟਿੰਗ ਹੋਣ ਜਾ ਰਹੀ ਹੈ ਜਿਸ ਵਿੱਚ ਪੂਰੇ ਦੇਸ਼ ਭਰ ਦੀਆਂ ਜਥੇਬੰਦੀਆਂ ਸ਼ਾਮਿਲ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਵਿਚ ਅਸੀਂ ਲਖੀਮਪੁਰ ਖੀਰੀ ਅਤੇ ਮੁੱਖ ਤੌਰ ਤੇ ਐੱਮਐੱਸਪੀ ਦੇ ਮੁੱਦੇ ਨੂੰ ਲੈ ਕੇ ਚਰਚਾ ਕਰਾਂਗੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦੇ ਖ਼ਿਲਾਫ਼ ਮੋਰਚਾ ਖੋਲ੍ਹਣਾ ਹੋਇਆ ਤਾਂ ਉਸ ਸਬੰਧੀ ਵੀ ਇਸ ਮੀਟਿੰਗ ਦੇ ਵਿਚ ਹੀ ਫੈਸਲਾ ਲਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਮੀਟਿੰਗ ਕੌਮੀ ਪੱਧਰ ਦੀ ਹੋਵੇਗੀ ਜਿਸ ਵਿਚ ਸਾਰੇ ਹੀ ਲੀਡਰ ਸਹਿਬਾਨ ਕਿਸਾਨ ਜਥੇਬੰਦੀਆਂ ਆਦਿ ਸ਼ਾਮਲ ਹੋਣਗੀਆਂ।

Farmers Leader Farmers Leader

ਦੂਜੇ ਪਾਸੇ ਜਦੋਂ ਸੰਯੁਕਤ ਸਮਾਜ ਮੋਰਚਾ ਵੱਲੋਂ ਸੰਗਰੂਰ ਚੋਣਾਂ ਵਿਚ ਸ਼ਮੂਲੀਅਤ ਕਰਨ ਸਬੰਧੀ ਉਨ੍ਹਾਂ ਨੂੰ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਨੇ ਕੋਈ ਵੀ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਇਸ ਵਿਚ ਅਸੀਂ ਹੁਣ ਕੀ ਕਹਿ ਸਕਦੇ ਹਾਂ ਉੱਥੇ ਹੀ ਦੂਜੇ ਪਾਸੇ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸੰਗਰੂਰ ਚੋਣਾਂ ਦੇ ਦੌਰਾਨ ਬਾਈਕਾਟ ਕਰਨ ਸਬੰਧੀ ਪੁੱਛਿਆ ਗਿਆ ਤਾਂ ਉਨਾਂ ਨੇ ਕਿਹਾ ਕਿ ਸਰਕਾਰ ਦੇ ਹਾਲੇ ਦੋ ਮਹੀਨੇ ਹੀ ਹੋਏ ਹਨ ਅਸੀਂ ਪਹਿਲਾਂ ਹੀ ਸਰਕਾਰ ਨੂੰ ਘੇਰ ਚੁੱਕੇ ਹਾਂ ਅਤੇ ਸਰਕਾਰ ਦੇ ਖ਼ਿਲਾਫ਼ ਮੋਰਚਾ ਵੀ ਖੋਲ੍ਹ ਚੁੱਕੇ ਹਾਂ।

ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਦੇ ਮੈਂਬਰਾਂ ਨੂੰ ਨੌਕਰੀਆਂ ਦੇਣ ਦੇ ਮੁੱਦੇ ਅਤੇ ਮੁਆਵਜ਼ਾ ਦੇਣ ਦੇ ਮਾਮਲੇ ’ਤੇ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਬਾਕੀ ਸੂਬਿਆਂ ਦੇ ਮੁੱਖ ਮੰਤਰੀਆਂ ਵੱਲੋਂ ਸਾਰਿਆਂ ਨੂੰ ਚੈੱਕ ਭੇਟ ਕਰ ਦਿੱਤੇ ਗਏ ਹਨ ਅਤੇ ਨੌਕਰੀਆਂ ਵੀ ਦਿੱਤੀਆਂ ਗਈਆਂ ਹਨ ਜਦੋਂ ਕਿ ਸਾਡੀ ਸੂਬਾ ਸਰਕਾਰ ਨੇ ਇਸ ਸਬੰਧੀ ਵਾਅਦਾ ਕੀਤਾ ਸੀ ਪਰ ਹਾਲੇ ਤੱਕ ਜੋ ਚੈੱਕ ਵੰਡੇ ਵੀ ਗਏ ਹਨ ਉਨ੍ਹਾਂ ਵਿਚ ਊਣਤਾਈਆਂ ਪਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਈ ਅਜਿਹੇ ਸ਼ਹੀਦ ਪਰਿਵਾਰ ਹਨ ਜਿਨ੍ਹਾਂ ਨੂੰ ਹਾਲੇ ਤੱਕ ਨੌਕਰੀ ਨਹੀਂ ਮਿਲੀ। ਉਨ੍ਹਾਂ ਕਿਹਾ ਇਸ ਸਬੰਧੀ ਵੀ ਸਰਕਾਰ ਦੇ ਨਾਲ ਗੱਲਬਾਤ ਚੱਲ ਰਹੀ ਹੈ।

SHARE ARTICLE

ਏਜੰਸੀ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement