
ਪੰਜਾਬ ਵਿੱਚ ਰਾਜ ਸਭਾ ਦੀਆਂ ਦੋ ਸੀਟਾਂ ਲਈ 10 ਜੂਨ ਨੂੰ ਵੋਟਾਂ ਪੈਣਗੀਆਂ। ਦੋਵੇਂ ਸੀਟਾਂ ਆਮ ਆਦਮੀ ਪਾਰਟੀ ਨੂੰ ਮਿਲਣੀਆਂ ਤਕਰੀਬਨ ਤੈਅ ਹਨ।
ਚੰਡੀਗੜ੍ਹ - ਆਮ ਆਦਮੀ ਪਾਰਟੀ ਨੇ ਦੋ ਹੋਰ ਰਾਜ ਸਭਾ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਬਲਬੀਰ ਸਿੰਘ ਸੀਚੇਵਾਲ ਤੇ ਵਿਕਰਮਜੀਤ ਸਿੰਘ ਸਾਹਨੀ ਨੂੰ ਰਾਜ ਸਭਾ ਲਈ ਉਮੀਦਵਾਰ ਐਲਾਨਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।
ਉਨ੍ਹਾਂ ਨੇ ਟਵੀਟ ਕੀਤਾ ਹੈ- 'ਮੈਨੂੰ ਸੂਚਿਤ ਕਰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਆਮ ਆਦਮੀ ਪਾਰਟੀ ਦੋ ਪਦਮ ਸ਼੍ਰੀ ਅਵਾਰਡ ਨਾਲ ਸਨਮਾਨਿਤ ਸ਼ਖਸ਼ੀਅਤਾਂ ਨੂੰ ਰਾਜ ਸਭਾ ਮੈਂਬਰ ਨਾਮਜ਼ਦ ਕਰ ਰਹੀ ਐ..ਇੱਕ ਵਾਤਾਵਰਨ ਪ੍ਰੇਮੀ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਦੂਜੇ ਪੰਜਾਬੀ ਕਲਚਰ ਨਾਲ ਸਬੰਧਤ ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ…ਦੋਵਾਂ ਨੂੰ ਮੇਰੇ ਵੱਲੋਂ ਸ਼ੁਭਕਾਮਨਾਵਾਂ। ਦੱਸ ਦਈਏ ਕਿ ਪੰਜਾਬ ਵਿੱਚ ਰਾਜ ਸਭਾ ਦੀਆਂ ਦੋ ਸੀਟਾਂ ਲਈ 10 ਜੂਨ ਨੂੰ ਵੋਟਾਂ ਪੈਣਗੀਆਂ। ਦੋਵੇਂ ਸੀਟਾਂ ਆਮ ਆਦਮੀ ਪਾਰਟੀ ਨੂੰ ਮਿਲਣੀਆਂ ਤਕਰੀਬਨ ਤੈਅ ਹਨ।