ਮਾਨ ਸਰਕਾਰ ਨੇ ਸੇਵਾ ਕੇਂਦਰਾਂ ਰਾਹੀਂ 100 ਤੋਂ ਵੱਧ Online ਸੇਵਾਵਾਂ ਦੀ ਕੀਤੀ ਸ਼ੁਰੂਆਤ
Published : May 28, 2022, 4:54 pm IST
Updated : May 28, 2022, 7:36 pm IST
SHARE ARTICLE
Bhagwant Mann directs to promote e-office for more transparency in public services system
Bhagwant Mann directs to promote e-office for more transparency in public services system

ਭਗਵੰਤ ਮਾਨ ਵੱਲੋਂ ਜਨਤਕ ਸੇਵਾਵਾਂ ਪ੍ਰਣਾਲੀ ਵਿੱਚ ਹੋਰ ਪਾਰਦਰਸ਼ਤਾ ਲਈ ਈ-ਆਫਿਸ ਨੂੰ ਉਤਸ਼ਾਹਿਤ ਕਰਨ ਦੇ ਨਿਰਦੇਸ਼


ਚੰਡੀਗੜ੍ਹ -  ਜਨਤਕ ਸੇਵਾਵਾਂ ਪ੍ਰਣਾਲੀ ਵਿੱਚ ਵਧੇਰੇ ਪਾਰਦਰਸ਼ਤਾ ਲਿਆਉਣ ਲਈ ਇੱਕ ਹੋਰ ਵੱਡਾ ਕਦਮ ਪੁੱਟਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸਰਕਾਰੀ ਕੰਮਕਾਜ ਵਿੱਚ ਈ-ਆਫਿਸ ਰਾਹੀਂ ਡਿਜੀਟਲਾਈਜ਼ੇਸ਼ਨ ਦੀ ਵਰਤੋਂ ਨੂੰ ਵੱਡੇ ਪੱਧਰ 'ਤੇ ਉਤਸ਼ਾਹਿਤ ਕਰਨ ਅਤੇ ਦਸਤਾਵੇਜ਼ਾਂ ਦੀ ਸਾਂਭ-ਸੰਭਾਲ ਦੇ ਬੋਝ ਨੂੰ ਘਟਾਉਣ ਦੇ ਨਿਰਦੇਸ਼ ਦਿੱਤੇ।

Bhagwant Mann directs to promote e-office for more transparency in public services systemBhagwant Mann directs to promote e-office for more transparency in public services system

ਇਹ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੇਵਾਵਾਂ ਨੂੰ ਲੋਕਾਂ ਦੇ ਦਰ ਤੱਕ ਪਹੁੰਚਾਉਣ ਅਤੇ ਰਵਾਇਤੀ ਫਾਈਲ ਸਿਸਟਮ ਨੂੰ ਘਟਾਉਣ ਦੇ ਉਦੇਸ਼ ਨਾਲ ਰਾਜ ਸਰਕਾਰ ਡਿਜੀਟਲਾਈਜ਼ੇਸ਼ਨ ਨੂੰ ਉਤਸ਼ਾਹਿਤ ਕਰਨ ਲਈ ਨਿਰੰਤਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਦਫ਼ਤਰੀ ਕੰਮਕਾਜ ਵਿੱਚ ਹੋਰ ਪਾਰਦਰਸ਼ਤਾ ਲਿਆਏਗਾ।

Bhagwant Mann directs to promote e-office for more transparency in public services systemBhagwant Mann directs to promote e-office for more transparency in public services system

ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਭਰ ਵਿੱਚ 526 ਸੇਵਾ ਕੇਂਦਰਾਂ ਰਾਹੀਂ 122 ਆਨਲਾਈਨ ਸੇਵਾਵਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਸੇਵਾਵਾਂ ਖੇਤੀਬਾੜੀ ਵਿਭਾਗ, ਸਥਾਨਕ ਸਰਕਾਰਾਂ, ਤਕਨੀਕੀ ਸਿੱਖਿਆ ਅਤੇ ਮੈਡੀਕਲ ਸਿੱਖਿਆ ਤੇ ਖੋਜ, ਖੇਤੀਬਾੜੀ ਵਿਭਾਗ ਦੇ ਖਾਦ ਅਤੇ ਕੀੜੇਮਾਰ ਦਵਾਈਆਂ ਦੇ ਲਾਇਸੈਂਸ ਵਰਗੀਆਂ ਸੇਵਾਵਾਂ, ਤਕਨੀਕੀ ਸਿੱਖਿਆ ਬੋਰਡ/ਪੀਟੀਯੂ ਤੋਂ ਡੁਪਲੀਕੇਟ ਸਰਟੀਫਿਕੇਟ, ਬੈੱਡ ਐਂਡ ਬ੍ਰੇਕਫਾਸਟ ਹੋਮਸਟੇਅ ਸਕੀਮ, ਫਾਰਮ ਟੂਰਿਜ਼ਮ ਸਕੀਮ, ਆਰਜ਼ੀ ਰਜਿਸਟ੍ਰੇਸ਼ਨ, ਸਥਾਈ ਰਜਿਸਟ੍ਰੇਸ਼ਨ, ਡੁਪਲੀਕੇਟ ਰਜਿਸਟ੍ਰੇਸ਼ਨ ਸਰਟੀਫਿਕੇਟ, ਪੰਜਾਬ ਮੈਡੀਕਲ ਕੌਂਸਲ ਨਾਲ ਸਬੰਧਤ ਵਿਦੇਸ਼ੀ ਰਜਿਸਟ੍ਰੇਸ਼ਨ ਤਬਾਦਲਾ, ਅੱਗ ਤੋਂ ਸੁਰੱਖਿਆ ਬਾਰੇ ਇਤਰਾਜ਼ ਨਹੀਂ ਸਰਟੀਫਿਕੇਟ

ਸੀਵਰੇਜ ਕੁਨੈਕਸ਼ਨ ਵਿੱਚ ਟਾਈਟਲ ਟ੍ਰਾਂਸਫਰ/ਨਾਮ ਤਬਦੀਲੀ ਜਾਂ ਸਥਾਨਕ ਸਰਕਾਰਾਂ ਨਾਲ ਸਬੰਧਤ ਪਾਣੀ ਦੇ ਕੁਨੈਕਸ਼ਨ ਨਾਲ ਸਬੰਧਤ ਸੇਵਾਵਾਂ ਹੁਣ ਸੇਵਾ ਕੇਂਦਰਾਂ ਰਾਹੀਂ ਸਿੱਧੇ ਤੌਰ 'ਤੇ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਹਨਾਂ ਵਿੱਚੋਂ ਜ਼ਿਆਦਾਤਰ ਸੇਵਾਵਾਂ ਪਹਿਲਾਂ ਔਫਲਾਈਨ ਮੋਡ (ਦਫਤਰ ਤੋਂ) ਪ੍ਰਦਾਨ ਕੀਤੀਆਂ ਜਾਂਦੀਆਂ ਸਨ ਜਿਸ ਨਾਲ ਵਿੱਚ ਸਮੇਂ ਦੀ ਬਰਬਾਦੀ ਹੁੰਦੀ ਸੀ ਅਤੇ ਹੁਣ ਇਹ ਸੇਵਾਵਾਂ ਔਨਲਾਈਨ ਕੰਪਿਊਟਰਾਈਜ਼ਡ ਵਰਕਫਲੋ ਰਾਹੀਂ ਪੂਰੀ ਤਰ੍ਹਾਂ ਸਵੈਚਲਿਤ ਹੋ ਗਈਆਂ ਹਨ ਅਤੇ ਇੰਨ੍ਹਾਂ ਦੀ ਮੌਜੂਦਾ ਸਥਿਤੀ ਦਾ ਵੀ ਆਨਲਾਈਨ ਹੀ ਪਤਾ ਲੱਗਦਾ ਰਹੇਗਾ।

Bhagwant MannBhagwant Mann

ਬੁਲਾਰੇ ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਸੇਵਾ ਕੇਂਦਰਾਂ ਦੇ ਦਾਇਰੇ ਵਿੱਚ ਘੱਟੋ-ਘੱਟ 100 ਹੋਰ ਸੇਵਾਵਾਂ ਨੂੰ ਸ਼ਾਮਲ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਐਮ-ਸੇਵਾ ਤੇ ਪੰਜਾਬ ਸਰਕਾਰ ਦੇ ਪੋਰਟਲ 'ਤੇ ਵੀ ਨਾਗਰਿਕ ਸੇਵਾਵਾਂ ਮੁਹੱਈਆ ਕੀਤੀਆਂ ਜਾਣ ਤਾਂ ਜੋ ਲੋਕ ਬਿਨਾਂ ਸੇਵਾ ਕੇਂਦਰ ਜਾਏ ਹੀ ਇੰਨਾਂ ਸੇਵਾਵਾਂ ਲਈ ਅਪਲਾਈ ਕਰ ਸਕਣ। 

ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ.ਵੇਨੂੰ ਪ੍ਰਸਾਦ, ਪ੍ਰਮੁੱਖ ਸਕੱਤਰ ਪ੍ਰਸ਼ਾਸਕੀ ਸੁਧਾਰ ਤੇਜਵੀਰ ਸਿੰਘ, ਸਿਹਤ ਸਕੱਤਰ ਅਜੋਏ ਸ਼ਰਮਾ ਅਤੇ ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਗਿਰੀਸ਼ ਦਿਆਲਨ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mansa Parents Sell Child News : ਮਾਂ-ਬਾਪ ਨੇ 1.80 ਲੱਖ 'ਚ ਵੇਚਤਾ ਆਪਣਾ ਬੱਚਾ, ਮਾਪੇ ਗ੍ਰਿਫ਼ਤਾਰ | Mansa News

25 Oct 2025 3:11 PM

Death of Bride girl before marriage in Faridkot:ਸ਼ਗਨਾਂ ਵਾਲੇ ਘਰ 'ਚ ਵਿਛੇ ਸੱਥਰ|Faridkot Bride Death News

25 Oct 2025 3:10 PM

Gurdaspur Punjabi Truck Driver jashanpreet singh Family Interview| Appeal to Indian Govt|California

24 Oct 2025 3:16 PM

Balwant Singh Rajoana Visit Patiala hospital News: '19ਵਾਂ ਸਾਲ ਮੈਨੂੰ ਫ਼ਾਂਸੀ ਦੀ ਚੱਕੀ ਦੇ ਵਿੱਚ ਲੱਗ ਗਿਆ'

24 Oct 2025 3:16 PM

Rohit Godara Gang Shoots Punjabi Singer Teji Kahlon In Canada : ਇਕ ਹੋਰ ਪੰਜਾਬੀ ਗਾਇਕ 'ਤੇ ਜਾਨਲੇਵਾ ਹਮਲਾ

22 Oct 2025 3:16 PM
Advertisement