0 ਤੋਂ 5 ਸਾਲ ਦੀ ਉਮਰ ਦੇ ਬੱਚਿਆਂ ਦੇ ਮਾਪਿਆਂ ਨੂੰ ਟੀਕਾਕਰਨ ਲਈ ਫ਼ੋਨ 'ਤੇ ਮਿਲੇਗਾ SMS ਅਲਰਟ
Published : May 28, 2022, 7:53 pm IST
Updated : May 28, 2022, 8:04 pm IST
SHARE ARTICLE
 Parents will receive SMS alerts on the phone to vaccinate their children
Parents will receive SMS alerts on the phone to vaccinate their children

ਨਜ਼ਦੀਕੀ ਟੀਕਾਕਰਨ ਕੇਂਦਰ ਦੇ ਵੇਰਵਿਆਂ ਵਾਲਾ ਸੁਨੇਹਾ ਮਾਪਿਆਂ ਦੇ ਰਜਿਸਟਰਡ ਮੋਬਾਈਲ ਨੰਬਰਾਂ 'ਤੇ ਆਪਣੇ ਆਪ ਭੇਜ ਦਿੱਤਾ ਜਾਇਆ ਕਰੇਗਾ।

 

ਚੰਡੀਗੜ੍ਹ : ਸੂਬੇ ਭਰ ਦੇ ਬੱਚਿਆਂ ਦਾ ਲਾਜ਼ਮੀ ਟੀਕਾਕਰਨ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 0 ਤੋਂ 5 ਸਾਲ ਦੀ ਉਮਰ ਦੇ ਨਵਜੰਮੇ ਬੱਚਿਆਂ ਦੇ ਮਾਪਿਆਂ ਨੂੰ ਮੋਬਾਈਲ ਫੋਨਾਂ 'ਤੇ ਟੀਕਾਕਰਨ ਲਈ ਦੀ ਸਮਾਂ-ਸਾਰਣੀ ਬਾਰੇ SMS ਭੇਜਣ ਦੀ ਸ਼ੁਰੂਆਤ ਕੀਤੀ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਇਸ ਵੱਡੇ ਕਾਰਜ ਨੂੰ ਇੱਕ ਮੁਹਿੰਮ ਵਜੋਂ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਟੀਕਾਕਰਨ ਦੀ ਸਮਾਂ-ਸਾਰਣੀ ਅਤੇ ਨਜ਼ਦੀਕੀ ਟੀਕਾਕਰਨ ਕੇਂਦਰ ਦੇ ਵੇਰਵਿਆਂ ਵਾਲਾ ਸੁਨੇਹਾ ਮਾਪਿਆਂ ਦੇ ਰਜਿਸਟਰਡ ਮੋਬਾਈਲ ਨੰਬਰਾਂ 'ਤੇ ਆਪਣੇ ਆਪ ਭੇਜ ਦਿੱਤਾ ਜਾਇਆ ਕਰੇਗਾ।

Corona vaccinationCorona vaccination

ਇਹ ਸਹੂਲਤ ਪੰਜਾਬ ਦੀ ਟੀਕਾਕਰਨ ਸਥਿਤੀ ਨੂੰ ਸੁਧਾਰਨ ਵਿੱਚ ਮਦਦਗਾਰ ਸਾਬਤ ਹੋਵੇਗੀ। ਇਸ ਸਹੂਲਤ ਦੀ ਰੂਪ ਰੇਖਾ ਬਾਰੇ ਗੱਲ ਕਰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਆਟੋਮੈਟਿਕ ਅਲਰਟ ਸਹੂਲਤ ਦੋਭਾਸ਼ੀ ਭਾਸ਼ਾ (ਪੰਜਾਬੀ ਅਤੇ ਅੰਗਰੇਜ਼ੀ) ਵਿੱਚ ਉਪਲਬਧ ਹੋਵੇਗੀ। ਇਸ ਸਹੂਲਤ ਦਾ ਉਦੇਸ਼ ਸਾਰੇ ਮਾਪਿਆਂ (ਪੰਜਾਬ ਦੇ ਨਾਗਰਿਕ) ਨੂੰ ਉਨ੍ਹਾਂ ਦੇ ਬੱਚਿਆਂ ਦੇ ਸਮੇਂ ਸਿਰ ਟੀਕਾਕਰਨ ਲਈ ਜਾਗਰੂਕ ਕਰਨਾ ਅਤੇ ਜਾਗਰੂਕਤਾ ਫੈਲਾਉਣ ਤੋਂ ਇਲਾਵਾ ਬੱਚਿਆਂ ਦੇ ਟੀਕਾਕਰਨ (31 ਟੀਕਿਆਂ) ਦੀ ਸਮਾਂ-ਸਾਰਣੀ ਦੀ ਨਿਗਰਾਨੀ ਕਰਨਾ ਅਤੇ ਪਤਾ ਲਗਾਉਣਾ ਹੈ।

SMSSMS

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸਹੂਲਤ ਰਾਹੀਂ 4 ਲੱਖ ਤੋਂ ਵੱਧ ਰਜਿਸਟਰਡ ਜਨਮਾਂ ਦੇ ਮੌਜੂਦਾ ਸਾਲ ਦੇ ਅੰਕੜਿਆਂ ਨੂੰ ਕਵਰ ਕੀਤਾ ਜਾਵੇਗਾ ਅਤੇ ਅਗਲੇ 5 ਸਾਲਾਂ (ਪੂਰੀ ਟੀਕਾਕਰਨ ਉਮਰ) ਲਈ ਉਨ੍ਹਾਂ ਦੇ ਟੀਕਾਕਰਨ ‘ਤੇ ਨਜ਼ਰ ਰੱਖੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਪਹਿਲਕਦਮੀ ਪੰਜਾਬ ਸਰਕਾਰ ਦੀ ਸਰਪ੍ਰਸਤੀ ਹੇਠ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਕੀਤੀ ਜਾ ਰਹੀ ਹੈ। ਬੁਲਾਰੇ ਨੇ ਦੱਸਿਆ ਕਿ ਇਹ ਸਹੂਲਤ ਪੰਜਾਬ ਰਾਜ ਵਿੱਚ ਰਜਿਸਟਰਡ ਜਨਮਾਂ ਦੇ ਅੰਕੜਿਆਂ (ਈ-ਸੇਵਾ) ਨਾਲ ਲਿੰਕ ਕੀਤੀ ਗਈ ਹੈ।

ਜਿਕਰਯੋਗ ਹੈ ਕਿ ਟੀਕਾਕਰਨ ਰੀਮਾਈਂਡਰ ਸੇਵਾਵਾਂ ਅਨੇਕਾਂ ਦੇਸ਼ਾਂ ਵਿੱਚ ਟੀਕਾਕਰਨ ਨੂੰ 20 ਫੀਸਦੀ ਤੱਕ ਵਧਾਉਣ ਵਿੱਚ ਪ੍ਰਭਾਵਸ਼ਾਲੀ ਰਹੀਆਂ ਹਨ ਅਤੇ ਅਜਿਹੇ ਬਹੁਤ ਸਾਰੇ ਵਿਗਿਆਨਕ ਅਧਿਐਨ ਹਨ ਜਿੰਨਾਂ ਨੇ ਟੀਕਾਕਰਨ ਰੀਮਾਈਂਡਰ ਦੀ ਪ੍ਰਭਾਵਸ਼ੀਲਤਾ ਨੂੰ ਦਰਸਾਇਆ ਹੈ। ਇਸ ਸਹੂਲਤ ਨੂੰ ਜਾਰੀ ਕਰਨ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ.ਵੇਨੂੰ ਪ੍ਰਸਾਦ, ਪ੍ਰਮੁੱਖ ਸਕੱਤਰ ਪ੍ਰਸ਼ਾਸਕੀ ਸੁਧਾਰ ਤੇਜਵੀਰ ਸਿੰਘ, ਸਕੱਤਰ ਸਿਹਤ ਡਾ. ਅਜੋਏ ਸ਼ਰਮਾ ਅਤੇ ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਗਿਰੀਸ਼ ਦਿਆਲਨ ਵੀ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement