ਟਰਾਂਸਪੋਰਟ ਮੰਤਰੀ ਵੱਲੋਂ ਸਕੂਲ ਪ੍ਰਬੰਧਕਾਂ ਨੂੰ 5 ਅਗਸਤ ਤੱਕ ਬੱਸਾਂ ਦੇ ਬਕਾਇਆ ਟੈਕਸ ਭਰਨ ਦੀ ਹਦਾਇਤ
Published : May 28, 2022, 4:48 pm IST
Updated : May 28, 2022, 4:48 pm IST
SHARE ARTICLE
Laljit Singh Bhullar
Laljit Singh Bhullar

'ਨਿਰਧਾਰਤ ਸਮੇਂ ਪਿੱਛੋਂ ਉਲੰਘਣਾ ਕਰਨ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ'

 

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੂਬੇ ਦੇ ਸਮੂਹ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ 5 ਅਗਸਤ ਤੱਕ ਬੱਸਾਂ ਦੇ ਪੁਰਾਣੇ ਬਕਾਇਆ ਟੈਕਸ ਭਰ ਦੇਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਿਰਧਾਰਤ ਮਿਤੀ ਪਿੱਛੋਂ ਡਿਫ਼ਾਲਟਰਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇੱਥੇ ਵੱਖ-ਵੱਖ ਸਕੂਲ ਮੁਖੀਆਂ ਅਤੇ ਪ੍ਰਬੰਧਕਾਂ ਨਾਲ ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਟੈਕਸ ਡਿਫ਼ਾਲਟਰਾਂ ਲਈ ਐਮਨੈਸਟੀ ਸਕੀਮ ਚਲਾਈ ਜਾ ਰਹੀ ਹੈ ਜਿਸ ਤਹਿਤ ਟੈਕਸ ਡਿਫ਼ਾਲਟਰਾਂ ਨੂੰ 5 ਅਗਸਤ ਤੱਕ ਟੈਕਸ ਭਰਨ ਦਾ ਸਮਾਂ ਦਿੱਤਾ ਗਿਆ ਹੈ।

 

Laljit Bhullar Laljit Bhullar

ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜਿੱਥੇ ਸਰਕਾਰ ਵੱਲੋਂ ਚਲਾਈ ਜਾ ਰਹੀ "ਸੇਫ਼ ਸਕੂਲ ਵਾਹਨ ਸਕੀਮ" ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕਰਨ ਲਈ ਸਕੂਲਾਂ ਪ੍ਰਬੰਧਕਾਂ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ, ਉਥੇ ਸਪੱਸ਼ਟ ਤੌਰ 'ਤੇ ਕਿਹਾ, "ਸਕੂਲ ਵਾਹਨਾਂ 'ਤੇ ਆਉਣ-ਜਾਣ ਵਾਲੇ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

Laljit Singh BhullarLaljit Singh Bhullar

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਮੱਦੇਨਜ਼ਰ ਸਕੂਲ ਬੱਸਾਂ ਵਿੱਚ ਨਿਯਮਾਂ ਮੁਤਾਬਕ ਰਹਿੰਦੀਆਂ ਕਮੀਆਂ ਨੂੰ 31 ਅਗਸਤ ਤੱਕ ਹਰ ਹੀਲੇ ਪੂਰਾ ਕਰ ਲਿਆ ਜਾਵੇ। ਮੰਤਰੀ ਨੇ ਕਿਹਾ ਕਿ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸਪੱਸ਼ਟ ਹਦਾਇਤ ਹੈ ਕਿ ਉਹ ਸਮੇਂ-ਸਮੇਂ 'ਤੇ ਸਕੂਲ ਵਾਹਨਾਂ ਦੀ ਚੈਕਿੰਗ ਕਰਨ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲ ਵਾਹਨਾਂ ਨੂੰ ਜ਼ਬਤ ਕਰਨ।

 ਭੁੱਲਰ ਨੇ ਕਿਹਾ ਕਿ ਬੱਸਾਂ ਵਿੱਚ ਨਿਯਮਾਂ ਮੁਤਾਬਕ ਲੋੜੀਂਦੇ ਸਮਾਨ ਦੀ ਘਾਟ ਕਾਰਨ ਵਾਪਰੀ ਅਣਸੁਖਾਵੀਂ ਘਟਨਾ ਦੀ ਮੁਕੰਮਲ ਜ਼ਿੰਮੇਵਾਰੀ ਸਕੂਲ ਪ੍ਰਬੰਧਕਾਂ ਦੀ ਹੋਵੇਗੀ। ਟਰਾਂਸਪੋਰਟ ਮੰਤਰੀ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਜੇ ਉਨ੍ਹਾਂ ਨੂੰ ਵੀ ਸਕੂਲ ਵਾਹਨਾਂ ਵਿੱਚ ਨਿਯਮਾਂ ਦੀ ਉਲੰਘਣਾ ਜਿਵੇਂ ਅੱਗ ਬੁਝਾਊ ਯੰਤਰ, ਫਸਟ-ਏਡ ਬਾਕਸ, ਸਪੀਡ ਗਵਰਨਰ, ਐਮਰਜੈਂਸੀ ਖਿੜਕੀ, ਸਕੂਲ ਬੈਗ ਰੱਖਣ ਲਈ ਸਹੀ ਪ੍ਰਬੰਧ, ਪਰਮਿਟ, ਬੱਚਿਆਂ ਦੇ ਬੈਠਣ ਲਈ ਸਹੀ ਸੀਟਾਂ ਦਾ ਪ੍ਰਬੰਧ ਆਦਿ ਨਾ ਹੋਵੇ ਤਾਂ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਜਾਣਕਾਰੀ ਦੇਣ ਅਤੇ ਉਹ ਪੂਰੀ ਤਰ੍ਹਾਂ ਨਾਲ ਜਾਂਚ ਕਰਨ ਉਪਰੰਤ ਹੀ ਆਪਣੇ ਬੱਚਿਆਂ ਨੂੰ ਸਕੂਲ ਵਾਹਨ ਵਿੱਚ ਭੇਜਣ। ਮੰਤਰੀ ਨੇ ਕਿਹਾ ਕਿ ਬੱਸਾਂ 'ਤੇ ਸਕੂਲ ਦਾ ਨਾਮ ਅਤੇ ਫ਼ੋਨ ਨੰਬਰ ਲਿਖਣਾ ਲਾਜ਼ਮੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM
Advertisement