ਸਸਤੀ ਸ਼ਰਾਬ ਨੂੰ ਮਹਿੰਗੀਆਂ ਸਕਾਚ ਬੋਤਲਾਂ ‘ਚ ਭਰ ਕੇ ਵੇਚਣ ਵਾਲਾ ਗਿਰੋਹ ਕਾਬੂ 
Published : May 28, 2022, 9:33 pm IST
Updated : May 28, 2022, 9:33 pm IST
SHARE ARTICLE
 The gang that sells cheap liquor in expensive Scotch bottles has been arrested
The gang that sells cheap liquor in expensive Scotch bottles has been arrested

ਆਬਕਾਰੀ ਵਿਭਾਗ ਅਤੇ ਜ਼ਿਲ੍ਹਾ ਪੁਲਿਸ ਫਤਿਹਗੜ੍ਹ ਸਾਹਿਬ ਵੱਲੋਂ ਮਿਲ ਕੇ ਕੀਤੀ ਗਈ ਕਾਰਵਾਈ

 

ਚੰਡੀਗੜ੍ਹ : ਆਬਕਾਰੀ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪੁਲਿਸ ਫਤਿਹਗੜ੍ਹ ਸਾਹਿਬ ਨੇ ਮਿਲ ਕੇ ਵੱਡੀ ਕਾਰਵਾਈ ਕੀਤੀ ਹੈ। ਵਿਭਾਗ ਨੇ ਸ਼ਰਾਬ ਤਸਕਰਾਂ ਦੇ ਇੱਕ ਸੰਗਠਿਤ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ। ਇਹ ਗਿਰੋਹ ਚੰਡੀਗੜ੍ਹ ਤੋਂ ਸਸਤੀ ਸ਼ਰਾਬ ਦੀ ਤਸਕਰੀ ਕਰਕੇ ਇਸ ਨੂੰ ਮਹਿੰਗੇ ਇੰਪੋਰਟਿਡ ਸਕਾਚ ਬਰਾਂਡਾਂ ਵਿਚ ਭਰਦਾ ਸੀ। ਗਿਰੋਹ ਦੇ 4 ਮੈਂਬਰਾਂ ਨੂੰ ਨਕਲੀ ਸ਼ਰਾਬ ਸਣੇ ਕਾਬੂ ਕੀਤਾ ਗਿਆ, ਜਿਸ ਵਿਚ ਚੀਵਾਸ ਰੀਗਲ ਦੇ 4 ਕੇਸ, ਗਲੇਨਲਿਵੇਟ ਦੇ 4 ਕੇਸ ਅਤੇ ਗੋਲਡ ਲੇਬਲ ਰਿਜ਼ਰਵ ਦੇ 2 ਕੇਸ ਸ਼ਾਮਲ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਯੁਕਤ ਆਬਕਾਰੀ ਕਮਿਸ਼ਨਰ ਨਰੇਸ਼ ਦੂਬੇ ਨੇ ਦੱਸਿਆ ਕਿ ਇੱਕ ਸੰਗਠਿਤ ਗਿਰੋਹ ਚੰਡੀਗੜ੍ਹ ਤੋਂ ਸਸਤੀ ਸ਼ਰਾਬ ਦੀ ਤਸਕਰੀ ਕਰਕੇ ਪੰਜਾਬ ਵਿੱਚ ਇਸ ਨੂੰ ਮਹਿੰਗੇ ਸਕਾਚ ਮਾਰਕਾ ਦੀਆਂ ਬੋਤਲਾਂ ਵਿੱਚ ਭਰਦਾ ਹੈ। ਆਬਕਾਰੀ ਵਿਭਾਗ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ (ਐਸ.ਓ.ਜੀ.) ਅਤੇ ਜ਼ਿਲ੍ਹਾ ਪੁਲਿਸ ਫਤਿਹਗੜ੍ਹ ਸਾਹਿਬ ਦੇ ਤਾਲਮੇਲ ਨਾਲ ਖੁਫੀਆ ਸੂਚਨਾਵਾਂ ਬਾਰੇ ਪਤਾ ਲਗਾਇਆ ਗਿਆ।

 The gang that sells cheap liquor in expensive Scotch bottles has been arrestedThe gang that sells cheap liquor in expensive Scotch bottles has been arrested

ਦੋ ਦਿਨ ਪਹਿਲਾਂ ਟੀਮ ਨੂੰ ਸੂਹ ਮਿਲੀ ਸੀ ਕਿ ਮੁਲਜ਼ਮ ਕੁੰਦਨ ਵਿਸ਼ਟ ਪੁੱਤਰ ਮੋਹਨ ਸਿੰਘ ਵਾਸੀ ਐਚ. 226, ਪਿੰਡ ਕਝੇੜੀ, ਚੰਡੀਗੜ੍ਹ ਆਪਣੇ ਗਿਰੋਹ ਦੇ ਮੈਂਬਰਾਂ ਨਾਲ ਮਿਲ ਕੇ ਨਕਲੀ ਸਕਾਚ ਸ਼ਰਾਬ ਸਪਲਾਈ ਕਰਨ ਵਾਲਾ ਹੈ। ਮੁਲਜ਼ਮਾਂ ਨੂੰ ਰੰਗੇ ਹੱਥੀਂ ਫੜਨ ਲਈ ਆਬਕਾਰੀ ਤੇ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ ਦੀਆਂ ਟੀਮਾਂ ਹਰਕਤ ਵਿਚ ਆ ਗਈਆਂ ਅਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ।

ਟੀਮਾਂ ਨੇ ਦੋ ਕਾਰਾਂ ਟਾਟਾ ਟਿਆਗੋ ਸੀਐਚ01ਬੀਵੀ9460 ਅਤੇ ਸਵਿਫਟ ਐਚਆਰ51ਬੀਡੀ5918 ਨੂੰ ਖਮਾਣੋਂ ਨੇੜੇ ਨਾਕੇ ’ਤੇ ਰੋਕਿਆ ਗਿਆ ਅਤੇ ਗਿਰੋਹ ਦੇ ਚਾਰ ਮੈਂਬਰ ਕੁੰਦਨ ਵਿਸ਼ਟ, ਹਰਸ਼ਵਰਦਨ ਪੁੱਤਰ ਸਤੀਸ਼ਵਰ ਪਰਸ਼ਾਦ ਵਾਸੀ ਐਚ. 19, ਡਿਫੈਂਸ ਕਲੋਨੀ ਅੰਬਾਲਾ, ਪਰਦੀਪ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਪਿੰਡ ਨਰਾਇਣਗੜ੍ਹ, ਜ਼ਿਲ੍ਹਾ ਜੀਂਦ, ਹਰਿਆਣਾ ਅਤੇ ਜਸਮੀਨ ਕੌਰ ਪੁੱਤਰੀ ਰਾਜਵੀਰ ਸਿੰਘ ਵਾਸੀ ਸੰਗਰੂਰ ਨੂੰ ਮੌਕੇ ਤੋਂ ਕਾਬੂ ਕੀਤਾ ਗਿਆ। ਟੀਮ ਨੂੰ ਭੇਜੀ ਜਾ ਰਹੀ ਖੇਪ ਵਿਚ Chivas regal ਦੇ 4 ਕੇਸ, Glenlivet ਦੇ 4 ਕੇਸ ਅਤੇ Gold label reserve ਦੇ 2 ਕੇਸ ਮਿਲੇ ਹਨ।

 The gang that sells cheap liquor in expensive Scotch bottles has been arrestedThe gang that sells cheap liquor in expensive Scotch bottles has been arrested

ਪੁੱਛਗਿੱਛ ਦੌਰਾਨ ਗਿਰੋਹ ਦੇ ਮੈਂਬਰਾਂ ਨੇ ਖੁਲਾਸਾ ਕੀਤਾ ਕਿ ਉਹ ਚੰਡੀਗੜ੍ਹ ਤੋਂ ਸਸਤੀ ਸ਼ਰਾਬ ਦੀ ਤਸਕਰੀ ਕਰਦੇ ਹਨ ਅਤੇ ਕਿਰਾਏ ਦੇ ਮਕਾਨ ‘ਤੇ ਮਹਿੰਗੇ ਸਕਾਚ ਦੀਆਂ ਖਾਲੀ ਬੋਤਲਾਂ ‘ਚ ਭਰ ਦਿੰਦੇ ਹਨ। ਬਾਅਦ ‘ਚ ਟੀਮ ਨੇ ਪਰਦੀਪ ਸਿੰਘ ਅਤੇ ਜੈਸਮੀਨ ਕੌਰ ਦੇ ਮੋਹਾਲੀ ਦੇ ਮਦਨਪੁਰ ‘ਚ ਕਿਰਾਏ ਦੇ ਘਰ ‘ਤੇ ਛਾਪਾ ਮਾਰ ਕੇ 2 ਕੇਸ ਹਾਈ ਸਪੀਡ, ਕਿੰਗ ਗੋਲਡ ਦੇ 2 ਕੇਸ, 1 ਕੇਸ ਯੂਕੇ ਨੰ. 1, 150 ਖਾਲੀ ਬੋਤਰਾਂ ਯੂਕੇ ਨੰ. 1, ਹਾਈ ਸਪੀਡ ਵ੍ਹਿਸਕੀ ਦੀਆਂ 21 ਖਾਲੀ ਬੋਤਲਾਂ, ਸਿੰਗਲਟਨ ਵ੍ਹਿਸਕੀ ਦੀਆਂ 3 ਖਾਲੀ ਬੋਤਲਾਂ, ਬਲੈਕ ਲੇਬਲ ਜੌਨੀ ਵਾਕਰ ਦੀਆਂ 5 ਖਾਲੀ ਬੋਤਲਾਂ, ਬਲੂ ਲੇਬਲ ਦੀਆਂ 14 ਖਾਲੀ

ਗਲੇਨਲਿਵੇਟ ਦੇ 5 ਡੱਬੇ, ਬਲੈਕ ਡੌਗ ਗੋਲਡ ਦੇ 2 ਡੱਬੇ, ਗਲੇਨਫਿਡਿਚ 15 ਈਅਰਸ ਦਾ 1 ਡੱਬਾ ਅਤੇ ਗਲੇਨਲਿਵੇਟ, ਗਲੇਨਫਿਡਿਚ ਅਤੇ ਬਲੈਕ ਲੇਬਲ ਬ੍ਰਾਂਡਾਂ ਦੇ ਢੱਕਣ ਬਰਾਦਮ ਕੀਤੇ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਮੰਨਿਆ ਕਿ ਉਹ ਮੁਹਾਲੀ ਅਤੇ ਲੁਧਿਆਣਾ ਦੇ ਵੱਖ-ਵੱਖ ਸਕਰੈਪ ਡੀਲਰਾਂ ਤੋਂ ਸਕਾਚ ਬ੍ਰਾਂਡ ਦੀਆਂ ਖਾਲੀ ਬੋਤਲਾਂ ਖਰੀਦਦੇ ਹਨ ਅਤੇ ਉਹ ਵੀ ਇਸ ਰੈਕੇਟ ਵਿੱਚ ਸ਼ਾਮਲ ਹਨ। ਪੁਲਿਸ ਦੀਆਂ ਟੀਮਾਂ ਇਨ੍ਹਾਂ ਡੀਲਰਾਂ ਦਾ ਪਿੱਛਾ ਕਰ ਰਹੀਆਂ ਹਨ ਅਤੇ ਇਨ੍ਹਾਂ ਦੀ ਗ੍ਰਿਫ਼ਤਾਰੀ ਲਈ ਉਨ੍ਹਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
 

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement