ਆਸਾਮ ’ਚ ਦੇਸ਼ ਦੀ ਰੱਖਿਆ ਕਰਦਿਆਂ ਪੰਜਾਬ ਦਾ ਫ਼ੌਜੀ ਜਵਾਨ ਹੋਇਆ ਸ਼ਹੀਦ
Published : May 28, 2023, 12:56 pm IST
Updated : May 28, 2023, 12:56 pm IST
SHARE ARTICLE
photo
photo

ਸ਼ਹੀਦ ਸਹਿਜਪਾਲ ਸਿੰਘ ਦੀ ਸ਼ਹਾਦਤ ਦੀ ਸੂਚਨਾ ਮਿਲਣ ’ਤੇ ਪੂਰੇ ਇਲਾਕੇ ’ਚ ਮਾਤਮ ਛਾਇਆ ਹੋਇਆ ਹੈ

 

ਪਟਿਆਲਾ : ਸਮਾਣਾ ਦੇ ਪਿੰਡ ਰੰਧਾਵਾ ਦਾ ਭਾਰਤੀ ਫ਼ੌਜ ’ਚ ਤਾਇਨਾਤ ਫ਼ੌਜੀ ਸਹਿਜਪਾਲ ਸਿੰਘ ਦੇਸ਼ ਦੀ ਰੱਖਿਆ ਕਰਦੇ ਹੋਏ ਅਸਾਮ ਵਿਚ ਸ਼ਹੀਦ ਹੋ ਗਿਆ ਹੈ। 
ਸ਼ਹੀਦ ਸਹਿਜਪਾਲ ਸਿੰਘ (25) 2015 ’ਚ ਭਾਰਤੀ ਫ਼ੌਜ ’ਚ ਭਰਤੀ ਹੋਇਆ ਸੀ। ਉਸ ਦਾ 21 ਸਾਲ ਦਾ ਛੋਟਾ ਭਰਾ ਅੰਮ੍ਰਿਤਪਾਲ ਸਿੰਘ ਵੀ ਭਾਰਤੀ ਫ਼ੌਜ ’ਚ ਹੈ ਤੇ ਲੇਹ-ਲੱਦਾਖ ’ਚ ਡਿਊਟੀ ’ਤੇ ਤਾਇਨਾਤ ਹੈ। 

ਸ਼ਹੀਦ ਸਹਿਜਪਾਲ ਸਿੰਘ ਦੀ ਸ਼ਹਾਦਤ ਦੀ ਸੂਚਨਾ ਮਿਲਣ ’ਤੇ ਪੂਰੇ ਇਲਾਕੇ ’ਚ ਮਾਤਮ ਛਾਇਆ ਹੋਇਆ ਹੈ। 

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਪਰਿਵਾਰ ਨਾਲ ਦੁਖ ਸਾਂਝਾ ਕੀਤਾ ਤੇ ਕਿਹਾ ਕਿ ਸਮਾਣਾ ਦਾ ਇਹ ਸ਼ਹੀਦ ਦੇਸ਼ ਦੀ ਰੱਖਿਆ ਕਰਦੇ ਹੋਏ ਸ਼ਹੀਦ ਹੋਇਆ ਹੈ। ਅੱਜ ਪੂਰਾ ਪੰਜਾਬ ਅਤੇ ਭਾਰਤ ਸ਼ਹੀਦ ਫ਼ੌਜੀ ਨੂੰ ਨਮਨ ਕਰਦਾ ਹੈ। 

 ਜਾਣਕਾਰੀ ਅਨੁਸਾਰ ਫ਼ੌਜੀ ਸਹਿਜਪਾਲ ਦੀ ਮ੍ਰਿਤਕ ਦੇਹ ਐਤਵਾਰ ਯਾਨੀ ਅੱਜ ਪਿੰਡ ਰੰਧਾਵਾ ਪਹੁੰਚੇਗੀ, ਜਿਸ ਤੋਂ ਬਾਅਦ ਫ਼ੌਜੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਸ਼ਹੀਦ ਫ਼ੌਜੀ ਦੇ ਪਿਤਾ ਅਮਰਜੀਤ ਸਿੰਘ ਅਤੇ ਮਾਤਾ ਪਰਮਜੀਤ ਕੌਰ ਦਾ ਰੋ-ਰੋ ਕੇ ਬੁਰਾ ਹਾਲ ਹੈ।
 

SHARE ARTICLE

ਏਜੰਸੀ

Advertisement

LokSabhaElections2024 :ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਪੰਜਾਬ, ਹਰਿਆਣਾ ਸਣੇ ਪੂਰੇ ਦੇਸ਼ 'ਚ ਇਸ ਦਿਨ ਹੋਵੇ.

20 Apr 2024 2:43 PM

Mohali News: ਕਾਰ ਨੂੰ ਹਾਰਨ ਮਾਰਨ ਕਰਕੇ ਚੱਲੇ ਘਸੁੰਨ..ਪਾੜ ਦਿੱਤੀ ਟੀ-ਸ਼ਰਟ, ਦੇਖੋ ਕਿਵੇਂ ਪਿਆ ਪੰਗਾ

20 Apr 2024 11:42 AM

Pathankot News: ਬਹੁਤ ਵੱਡਾ ਹਾਦਸਾ! ਤੇਜ਼ ਹਨ੍ਹੇਰੀ ਨੇ ਤੋੜ ਦਿੱਤੇ ਬਿਜਲੀ ਦੇ ਖੰਭੇ, ਲਪੇਟ 'ਚ ਆਈ ਬੱਸ, ਦੇਖੋ ਮੌਕੇ

20 Apr 2024 11:09 AM

ਪਟਿਆਲਾ ਦੇ ਬਾਗੀ ਕਾਂਗਰਸੀਆਂ ਲਈ Dharamvir Gandhi ਦਾ ਜਵਾਬ

20 Apr 2024 10:43 AM

ਕੀ Captain Amarinder Singh ਕਰਕੇ ਨਹੀਂ ਦਿੱਤੀ ਟਕਸਾਲੀ ਕਾਂਗਰਸੀਆਂ ਨੂੰ ਟਿਕਟ?

20 Apr 2024 10:00 AM
Advertisement