
ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ
ਅੰਮ੍ਰਿਤਸਰ: ਈ-ਰਿਕਸ਼ਾ ਚਾਲਕ ਲਵਕੁਸ਼ ਵਾਸੀ ਅੰਮ੍ਰਿਤਸਰ ਵਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਪੁਲਿਸ ਨੇ 24 ਘੰਟਿਆਂ ਦੇ ਅੰਦਰ ਦੋ ਲੁਟੇਰਿਆਂ ਨੂੰ ਕਾਬੂ ਕੀਤਾ ਹੈ। ਉਕਤ ਲੁਟੇਰਿਆਂ ਨੇ ਰਾਤ ਸਮੇਂ ਸ਼ਿਕਾਇਤਕਰਤਾ ਦਾ ਮੋਬਾਈਲ ਖੋਹ ਲਿਆ ਸੀ। ਜਿਸ ਤੋਂ ਬਾਅਦ ਲਵਕੁਸ਼ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ।
ਇਹ ਵੀ ਪੜ੍ਹੋ: ਚਾਹ, ਕੌਫੀ, ਸੈਂਡਵਿਚ ਜੋ ਮਰਜ਼ੀ ਆਰਡਰ ਕਰੋ, ਮਿੰਟਾਂ ‘ਚ ਹਾਜ਼ਰ ਕਰਨਗੇ ਇਹ ਮੰਦਬੁਧੀ ਬੱਚੇ
ਪੁਲਿਸ ਨੇ ਕਾਰਵਾਈ ਕਰਦੇ ਹੋਏ 24 ਘੰਟਿਆਂ ਦੇ ਅੰਦਰ ਮੋਬਾਈਲ ਨੂੰ ਟਰੇਸ ਕਰਕੇ ਮੋਬਾਈਲ ਖੋਹਣ ਵਾਲੇ ਅਸ਼ੋਕ ਕੁਮਾਰ ਅਤੇ ਜਗਦੀਸ਼ ਕੁਮਾਰ ਉਰਫ਼ ਰਮਨ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕੋਲੋਂ ਖੋਹਿਆ ਮੋਬਾਈਲ ਵੀ ਬਰਾਮਦ ਕਰ ਲਿਆ ਗਿਆ ਹੈ। ਫੜੇ ਗਏ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ। ਇਨ੍ਹਾਂ ਪਾਸੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। ਕੇਸਾਂ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: ਆਬਕਾਰੀ ਵਿਭਾਗ ਨੇ ਸ਼ਰਾਬ ਦੇ ਬਾਰਾਂ 'ਤੇ ਹੋਣ ਵਾਲੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਚਲਾਇਆ ਆਪ੍ਰੇਸ਼ਨ