ਆਬਕਾਰੀ ਵਿਭਾਗ ਨੇ ਸ਼ਰਾਬ ਦੇ ਬਾਰਾਂ 'ਤੇ ਹੋਣ ਵਾਲੀਆਂ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ 'ਨਾਈਟ ਸਵੀਪ' ਚਲਾਇਆ ਆਪ੍ਰੇਸ਼ਨ : ਚੀਮਾ

By : KOMALJEET

Published : May 28, 2023, 7:20 pm IST
Updated : May 28, 2023, 7:20 pm IST
SHARE ARTICLE
EXCISE DEPARTMENT CARRIES OUT ‘NIGHT SWEEP’ TO CHECK ILLEGAL ACTIVITIES AT LIQUOR BARS: CHEEMA
EXCISE DEPARTMENT CARRIES OUT ‘NIGHT SWEEP’ TO CHECK ILLEGAL ACTIVITIES AT LIQUOR BARS: CHEEMA

ਮੁਹਿੰਮ ਦੌਰਾਨ ਸ਼ਨੀਵਾਰ ਰਾਤ ਨੂੰ 13 ਤੋਂ ਵੱਧ ਟੀਮਾਂ ਨੇ ਕੀਤੀ ਚੈਕਿੰਗ

ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦਸਿਆ ਕਿ ਆਬਕਾਰੀ ਵਿਭਾਗ ਵਲੋਂ ਬੀਤੀ ਰਾਤ (ਸ਼ਨੀਵਾਰ) ਨੂੰ ਸੂਬੇ ਭਰ ਵਿਚ ਸ਼ਰਾਬ ਦੇ ਬਾਰਾਂ ਦੀ ਚੈਕਿੰਗ ਅਤੇ ਨਿਗਰਾਨੀ ਲਈ “ਨਾਈਟ ਸਵੀਪ” ਨਾਮੀ ਵਿਆਪਕ ਆਪ੍ਰੇਸ਼ਨ ਚਲਾਇਆ। ਉਨ੍ਹਾਂ ਦਸਿਆ ਕਿ ਇਸ ਮੁਹਿੰਮ ਦੌਰਾਨ ਟੀਮਾਂ ਵਲੋਂ ਰਾਤ ਸਮੇਂ ਮੋਹਾਲੀ, ਜਲੰਧਰ ਅਤੇ ਅੰਮ੍ਰਿਤਸਰ ਖੇਤਰ ਦੇ ਬਾਰਾਂ, ਪੱਬਾਂ ਅਤੇ ਰੈਸਟੋਰੈਂਟਾਂ ਵੱਲੋਂ ਵੱਖ-ਵੱਖ ਕਾਨੂੰਨਾਂ ਦੀ ਪਾਲਣਾ ਸਬੰਧੀ ਜਾਂਚ ਵੀ ਕੀਤੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਮੌਕੇ 'ਤੇ ਹੀ ਕਾਨੂੰਨ ਦੀਆਂ ਧਾਰਾਵਾਂ ਅਨੁਸਾਰ ਕਾਰਵਾਈ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦਸਿਆ ਕਿ ਬਾਰਾਂ, ਪੱਬਾਂ ਅਤੇ ਰੈਸਟੋਰੈਂਟਾਂ ਵਿਚ 'ਹੁੱਕਾ' ਪੀਣ ਅਤੇ ਹੋਰ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਇਹ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਗਿਆ। ਉਨ੍ਹਾਂ ਦਸਿਆ ਕਿ ਵਿੱਤ ਕਮਿਸ਼ਨਰ ਕਰ ਵਿਕਾਸ ਪ੍ਰਤਾਪ ਅਤੇ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਦੀ ਨਿਗਰਾਨੀ ਹੇਠ ਬੀਤੀ ਰਾਤ ਨੂੰ 13 ਤੋਂ ਵੱਧ ਟੀਮਾਂ ਵਲੋਂ ਚੈਕਿੰਗ ਕੀਤੀ ਗਈ।

ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਅਤੇ ਕਰ ਮੰਤਰੀ ਨੇ ਦਸਿਆ ਕਿ ਐਸ.ਏ.ਐਸ.ਨਗਰ (ਮੁਹਾਲੀ) ਜ਼ਿਲ੍ਹੇ ਦੇ ਨਯਾਗਾਓਂ ਖੇਤਰ ਵਿਚ, 'ਆਈ ਲਵ ਹੌਟ ਸ਼ਾਟ' ਨਾਮੀ ਇੱਕ ਰੈਸਟੋਰੈਂਟ ਵਲੋਂ ਅਪਣੇ ਗਾਹਕਾਂ ਨੂੰ ਸਿਰਫ਼ ਚੰਡੀਗੜ੍ਹ ਖੇਤਰ ਵਿਚ ਵੇਚੀ ਜਾ ਸਕਣ ਵਾਲੀ ਬੀਅਰ ਦੇ ਨਾਲ 'ਹੁੱਕਾ' ਪੀਣ ਨੂੰ ਦਿਤਾ ਜਾ ਰਿਹਾ ਸੀ, ਜਿਸ ਨਾਲ ਉਹ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਦੀ ਉਲੰਘਣਾ ਕਰ ਰਹੇ ਸਨ। ਰੈਸਟੋਰੈਂਟ ਦੀ ਤਲਾਸ਼ੀ ਦੌਰਾਨ 20 ਹੁੱਕੇ, ਬੀਅਰ ਦੀਆਂ 07 ਬੋਤਲਾਂ, ਤੰਬਾਕੂ ਦੇ ਵੱਖ-ਵੱਖ ਫਲੇਵਰ ਅਤੇ ਚਾਰਕੋਲ ਜ਼ਬਤ ਕੀਤਾ ਗਿਆ। 

ਇਹ ਵੀ ਪੜ੍ਹੋ:  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਮਣੀਪੁਰ ਦੌਰੇ ਤੋਂ ਪਹਿਲਾਂ ਫ਼ੌਜ ਅਤੇ ਪੁਲਿਸ ਦੀ ਵੱਡੀ ਕਾਰਵਾਈ

ਇਸ ਮਾਮਲੇ ਵਿਚ ਰੈਸਟੋਰੈਂਟ ਦੇ ਮਾਲਕਾਂ ਵਿਰੁਧ ਪੰਜਾਬ ਐਕਸਾਈਜ਼ ਐਕਟ 1914, ਸਿਗਰੇਟ ਐਂਡ ਅਦਰ ਤੰਬਾਕੂ ਪ੍ਰੋਡੱਕਟ ਐਕਟ 2003, ਪੋਆਈਜ਼ਨ ਐਕਟ 1919 ਅਤੇ ਭਾਰਤੀ ਦੰਡਾਵਲੀ 1860 ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਨਯਾਗਾਓਂ, ਮੋਹਾਲੀ ਵਿਖੇ ਐਫ.ਆਈ.ਆਰ. ਨੰਬਰ 40 ਮਿਤੀ 28.05.2023 ਦਰਜ ਕੀਤੀ ਗਈ। ਇਸ ਤੋਂ ਇਲਾਵਾ, ਬੈਸਟੇਕ ਮਾਲ, ਸੈਕਟਰ 66 ਮੋਹਾਲੀ ਵਿਚ 'ਬੁਰਜ' (ਡਬਲਯੂ ਵ੍ਹਾਈਟ ਹਾਸਪਿਟੈਲਿਟੀ), 'ਸਕੱਲ' (ਫ੍ਰੈਂਡਜ਼ ਹਾਸਪਿਟੈਲਿਟੀ) ਅਤੇ 'ਮਾਸਕ ਲੌਂਜ ਐਂਡ ਬਾਰ' ਨਾਮੀ ਤਿੰਨ ਬਾਰ ਨਿਰਧਾਰਤ ਸਮੇਂ ਤੋਂ ਬਾਅਦ ਵੀ ਖੁੱਲ੍ਹੇ ਪਾਏ ਗਏ। ਨਤੀਜੇ ਵਜੋਂ ਇਨ੍ਹਾਂ ਬਾਰਾਂ ਵਿਰੁਧ ਪੰਜਾਬ ਆਬਕਾਰੀ ਐਕਟ 1914 ਅਤੇ ਪੰਜਾਬ ਲਿਕਰ ਲਾਇਸੈਂਸ ਰੂਲਜ਼ 1956 ਦੀਆਂ ਸਬੰਧਤ ਧਾਰਾਵਾਂ ਤਹਿਤ ਕਾਰਵਾਈ ਕੀਤੀ ਗਈ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦਸਿਆ ਕਿ ਅੰਮ੍ਰਿਤਸਰ ਵਿੱਚ ‘ਪੈਡਲਰਜ਼ ਬਾਰ’ ਨਾਮੀ ਬਾਰ ਨਿਰਧਾਰਤ ਸਮੇਂ ਤੋਂ ਬਾਅਦ ਵੀ ਖੁੱਲ੍ਹਾ ਸੀ ਅਤੇ 25 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਵੀ ਸ਼ਰਾਬ ਪਰੋਸ ਰਿਹਾ ਸੀ। ਬਾਰ ਦੀ ਤਲਾਸ਼ੀ ਦੌਰਾਨ 17 ਬੋਤਲਾਂ ਬਿਨਾਂ ਡਿਊਟੀ ਵਾਲੀ ਸ਼ਰਾਬ ਅਤੇ ਮਿਆਦ ਪੁੱਗ ਚੁੱਕੀ ਬੀਅਰ ਦੀਆਂ 05 ਬੋਤਲਾਂ ਵੀ ਬਰਾਮਦ ਹੋਈਆਂ ਜਿਨ੍ਹਾਂ ਨੂੰ ਮੌਕੇ 'ਤੇ ਜ਼ਬਤ ਕਰ ਲਿਆ ਗਿਆ। ਉਨ੍ਹਾਂ ਅੱਗੇ ਦਸਿਆ ਕਿ ਇਸੇ ਤਰ੍ਹਾਂ, ਜਲੰਧਰ ਵਿੱਚ ‘ਪੈਡਲਰਜ਼’ ਨਾਮੀ ਬਾਰ ਨਿਰਧਾਰਤ ਸਮਾਂ-ਸੀਮਾਂ ਤੋਂ ਬਾਅਦ ਵੀ ਖੁੱਲ੍ਹਾ ਸੀ। ਬਾਰ ਦੀ ਤਲਾਸ਼ੀ ਦੌਰਾਨ ਮਿਆਦ ਪੁੱਗ ਚੁੱਕੀ ਬੀਅਰ ਦੀਆਂ 03 ਬੋਤਲਾਂ ਵੀ ਬਰਾਮਦ ਹੋਈਆਂ ਜਿਨ੍ਹਾਂ ਨੂੰ ਮੌਕੇ 'ਤੇ ਜ਼ਬਤ ਕਰ ਲਿਆ ਗਿਆ। ਇਹਨਾਂ ਉਲੰਘਣਾਵਾਂ ਨੂੰ ਵੇਖਦਿਆਂ ਬਾਰ ਦੇ ਵਿਰੁਧ ਕਾਨੂੰਨ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਸਖ਼ਤ ਕਾਰਵਾਈ ਆਰੰਭੀ ਗਈ।

ਆਬਕਾਰੀ ਤੇ ਕਰ ਮੰਤਰੀ ਨੇ ਦਸਿਆ ਕਿ ਆਪ੍ਰੇਸ਼ਨ ਦੌਰਾਨ ਵਧੀਕ ਕਮਿਸ਼ਨਰ (ਆਬਕਾਰੀ) ਨਰੇਸ਼ ਦੂਬੇ ਅਤੇ ਏ.ਆਈ.ਜੀ (ਆਬਕਾਰੀ) ਗੁਰਜੋਤ ਸਿੰਘ ਕਲੇਰ ਸਮੇਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਨਿਜੀ ਤੌਰ ‘ਤੇ ਆਬਕਾਰੀ ਟੀਮਾਂ ਦੀ ਅਗਵਾਈ ਕੀਤੀ। ਉਨ੍ਹਾਂ ਅੱਗੇ ਦਸਿਆ ਕਿ ਆਪ੍ਰੇਸ਼ਨ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਸੀ। ਹਰੇਕ ਟੀਮ ਵਿਚ ਘੱਟੋ-ਘੱਟ ਇਕ ਮਹਿਲਾ ਅਧਿਕਾਰੀ ਅਤੇ ਇੱਕ ਸਿਹਤ ਵਿਭਾਗ ਦਾ ਅਧਿਕਾਰੀ ਸ਼ਾਮਲ ਸੀ।

ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਆਪ੍ਰੇਸ਼ਨ 'ਨਾਈਟ ਸਵੀਪ' ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਦਸਿਆ ਕਿ ਆਬਕਾਰੀ ਵਿਭਾਗ ਦੇ ਇਸ ਆਪ੍ਰੇਸ਼ਨ ਦਾ ਉਦੇਸ਼ ਹੁੱਕਾ ਪੀਣ ਕਰ ਕੇ ਸਿਹਤ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਧਿਆਨ ਵਿਚ ਰੱਖਦਿਆਂ ਬਾਰਾਂ ਅਤੇ ਰੈਸਟੋਰੈਂਟਾਂ ਵਿਚ ਹੁੱਕਾ ਪੀਣ 'ਤੇ ਰੋਕ ਲਗਾਉਣਾ ਹੈ ਕਿਉਂਕਿ ਇਨਾਂ ਹੁੱਕਿਆਂ ਵਿਚ ਨਿਕੋਟੀਨ (ਕੈਂਸਰ ਪੈਦਾ ਕਰਨ ਵਾਲੇ) ਵਰਗੇ ਹਾਨੀਕਾਰਕ ਪਦਾਰਥ ਪਾਏ ਜਾਂਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਦੇ ਨਾਲ ਹੀ ਹੁੱਕੇ ਵਿਚ ਤੰਬਾਕੂ ਨੂੰ ਸਾੜਨ ਲਈ ਵਰਤੇ ਜਾਣ ਵਾਲੇ ਚਾਰਕੋਲ ਤੋਂ ਅਜਿਹਾ ਧੂੰਆਂ ਪੈਦਾ ਹੁੰਦਾ ਹੈ ਜਿਸ ਵਿਚ ਨਾ ਸਿਰਫ਼ ਕਾਰਬਨ ਮੋਨੋਆਕਸਾਈਡ ਹੁੰਦੀ ਹੈ, ਬਲਕਿ ਹੋਰ ਕੈਂਸਰ ਪੈਦਾ ਕਰਨ ਵਾਲੇ ਰਸਾਇਣ ਅਤੇ ਧਾਤਾਂ ਵੀ ਸ਼ਾਮਲ ਹੁੰਦੀਆਂ ਹਨ, ਕਿਉਂਕਿ ਧੂੰਏਂ ਨੂੰ ਫਿਲਟਰ ਕਰਨ ਲਈ ਵਰਤਿਆ ਜਾਣ ਵਾਲਾ ਪਾਣੀ ਅਸਲ ਵਿਚ ਇਨ੍ਹਾਂ ਖ਼ਤਰਨਾਕ ਰਸਾਇਣਾਂ ਨੂੰ ਰੋਕਣ ਦੇ ਯੋਗ ਨਹੀਂ ਹੁੰਦਾ। ਇਸ ਤੋਂ ਇਲਾਵਾ ਇੱਕੋ ਹੁੱਕੇ ਨੂੰ ਇੱਕੋ ਸਮੇਂ ਵੱਧ ਵਿੱਕਤੀਆਂ ਵੱਲੋਂ ਮਿਲ ਕੇ ਪੀਣ ਨਾਲ ਛੂਤ ਦੀਆਂ ਵੱਖ-ਵੱਖ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਵਧਦਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੀ ਨੌਜਵਾਨ ਪੀੜ੍ਹੀ ਦੇ ਸੁਨਿਹਰੀ ਭਵਿੱਖ ਸਬੰਧੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਰ ਤਰ੍ਹਾਂ ਦੀਆਂ ਗ਼ੈਰ-ਕਾਨੂੰਨੀ ਗਤੀਵਿਧੀਆਂ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੈ। ਉਨ੍ਹਾਂ ਅੱਗੇ ਕਿਹਾ ਕਿ ਆਬਕਾਰੀ ਵਿਭਾਗ ਦੀ ਹੁੱਕਾ ਬਾਰਾਂ ਅਤੇ ਇਸ ਤਰ੍ਹਾਂ ਦੀਆਂ ਹੋਰ ਗ਼ੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਮੁਹਿੰਮ ਨੂੰ ਭਵਿੱਖ ਵਿਚ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਨੇ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿਚ ਸ਼ਾਮਲ ਸਾਰੇ ਵਿਅਕਤੀਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਅਜਿਹੇ ਵਿਅਕਤੀਆਂ ਵਿਰੁਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement