ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਹੱਲ ਕੀਤਾ ਪੀ.ਐਸ.ਪੀ.ਸੀ.ਐਲ. ਕਰਮਚਾਰੀਆਂ ਦੀਆਂ ਤਨਖਾਹਾਂ ਦਾ ਮਸਲਾ 

By : KOMALJEET

Published : May 28, 2023, 3:06 pm IST
Updated : May 28, 2023, 3:46 pm IST
SHARE ARTICLE
Cabinet Minister Harbhajan Singh ETO
Cabinet Minister Harbhajan Singh ETO

ਤਨਖਾਹਾਂ 'ਚੋਂ ਕੋਈ ਕਟੌਤੀ ਨਾ ਕਰਨ ਦੇ ਹੁਕਮ

ਚੰਡੀਗੜ੍ਹ :  ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੀ.ਐਸ.ਪੀ.ਸੀ.ਐੱਲ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ 'ਤੇ ਤੁਰਤ ਕਾਰਵਾਈ ਕਰਦਿਆਂ ਵਿਭਾਗ ਨੂੰ ਮੁਲਾਜ਼ਮਾਂ ਦੀਆਂ ਤਨਖਾਹਾਂ 'ਚੋਂ ਵਸੂਲੀ ਨੂੰ ਰੋਕਣ ਦੇ ਹੁਕਮ ਦਿਤੇ ਹਨ।

ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਸੀ.ਆਰ.ਏ. 293/19, 294/19, 295/19 ਅਤੇ 296/19 ਦੇ ਤਹਿਤ ਜੁਲਾਈ 17,2020 ਤੋਂ ਬਾਅਦ ਭਰਤੀ/ਨਿਯੁਕਤ ਕਰਮਚਾਰੀਆਂ ਦੀਆਂ ਤਨਖਾਹਾਂ ਦਾ ਮੁੱਦਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੇ ਜਾਣ ਤੋਂ ਬਾਅਦ ਉਨ੍ਹਾਂ ਨੇ ਵਿਭਾਗ ਨੂੰ ਮੁਲਾਜ਼ਮਾਂ ਦੀਆਂ ਤਨਖਾਹਾਂ 'ਚੋਂ ਰਿਕਵਰੀ ਨੂੰ ਰੋਕਣ ਦੇ ਨਿਰਦੇਸ਼ ਜਾਰੀ ਕੀਤੇ।

ਇਹ ਵੀ ਪੜ੍ਹੋ: ਦਹੀਂ ਨਾਲ ਭੁੱਲ ਕੇ ਵੀ ਨਾ ਖਾਓ ਇਹ ਚੀਜ਼ਾਂ, ਸਿਹਤ 'ਤੇ ਪੈ ਸਕਦਾ ਹੈ ਮਾੜਾ ਅਸਰ 

ਬਿਜਲੀ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਸੀ.ਆਰ.ਏ. 293/19, 294/19, 295/19 ਅਤੇ 296/19 ਤਹਿਤ ਜੁਲਾਈ 17,2020 ਤੋਂ ਬਾਅਦ ਭਰਤੀ/ਨਿਯੁਕਤ ਕਰਮਚਾਰੀਆਂ ਦੀਆਂ ਤਨਖ਼ਾਹਾਂ ਜਾਰੀ ਕਰਨ ਸਬੰਧੀ ਹੁਕਮ ਜਾਰੀ ਕੀਤੇ ਹਨ।

ਉਕਤ ਸੀ.ਆਰ.ਏ. ਅਧੀਨ 17.7.2020 ਤੋਂ ਬਾਅਦ ਭਰਤੀ/ਨਿਯੁਕਤ ਕਰਮਚਾਰੀਆਂ ਦੀਆਂ ਤਨਖ਼ਾਹਾਂ ਨਾਲ ਸਬੰਧਤ ਮੁੱਦਿਆਂ ਬਾਰੇ ਪੰਜਾਬ ਸਰਕਾਰ ਤੋਂ ਲੋੜੀਂਦੇ ਨਿਰਦੇਸ਼ ਪ੍ਰਾਪਤ ਹੋਣ ਤੱਕ, ਫਿਲਹਾਲ ਉਨ੍ਹਾਂ ਦੀਆਂ ਤਨਖ਼ਾਹਾਂ 'ਚੋਂ ਵਸੂਲੀ ਨੂੰ ਰੋਕਣ ਦੇ ਨਿਰਦੇਸ਼ ਦਿਤੇ ਗਏ ਹਨ ਜੋ ਪਹਿਲਾਂ 7ਵੇਂ ਤਨਖ਼ਾਹ ਕਮਿਸ਼ਨ ਦੇ ਅਨੁਸਾਰ ਘੱਟੋ-ਘੱਟ ਯੋਗ ਤਨਖਾਹ ਪ੍ਰਾਪਤ ਕਰ ਰਹੇ ਸਨ ਪਰ ਮੀਮੋ ਨੰਬਰ 14475/15175 ਮਿਤੀ 24.05.2022 ਰਾਹੀਂ ਜਾਰੀ ਹਦਾਇਤਾਂ ਤੋਂ ਬਾਅਦ ਉਨ੍ਹਾਂ ਨੂੰ ਘੱਟੋ-ਘੱਟ ਪੇ-ਬੈਂਡ/ਡੀਸੀ ਰੇਟ ਮਿਲ ਰਿਹਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement