ਫਿਲੌਰ ਦਾ ਰਹਿਣ ਵਾਲਾ ਸੀ ਮ੍ਰਿਤਕ ਨੌਜਵਾਨ
ਫਿਲੌਰ: ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ( Death of a Punjabi youth) ਵਿਚ ਜਾ ਪੈਂਦੇ ਹਨ।
ਇਹ ਵੀ ਪੜ੍ਹੋ: ਪੀਐਮ ਮੋਦੀ ਨੇ 75 ਰੁਪਏ ਦਾ ਸਿੱਕਾ ਅਤੇ ਡਾਕ ਟਿਕਟ ਕੀਤੀ ਜਾਰੀ
ਅਜਿਹਾ ਹੀ ਮਾਮਲਾ ਇਟਲੀ ਤੋਂ ਸਾਹਮਣੇ ਆਇਆ ਹੈ ਜਿਥੇ ਪੰਜਾਬੀ ਨੌਜਵਾਨ ਦੀ ਭੇਤਭਰੀ ਹਾਲਤ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਨਵਜੋਤ ਸਿੰਘ (39) ਵਾਸੀ ਫਿਲੌਰ ਨੇੜਲੇ ਪਿੰਡ ਦੁਸਾਂਝ ਖੁਰਦ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਕਪੂਰਥਲਾ 'ਚ 70 ਸਾਲਾ ਬਜ਼ੁਰਗ ਔਰਤ ਨੂੰ ਬਣਾਇਆ ਅਪਣੀ ਹਵਸ ਦਾ ਸ਼ਿਕਾਰ, ਮੁਲਜ਼ਮ ਗ੍ਰਿਫਤਾਰ
ਉਸ ਦੇ ਪਿਤਾ ਗੁਰਮੇਲ ਸਿੰਘ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਉਨ੍ਹਾਂ ਨੂੰ ਰਿਸ਼ਤੇਦਾਰਾਂ ਜ਼ਰੀਏ ਪਤਾ ਲੱਗਾ ਕਿ ਉਸ ਦੇ ਪੁੱਤਰ ਦੀ ਮੌਤ ਹੋ ਗਈ ਹੈ। ਉਥੋਂ ਦੇ ਮੀਡੀਆ ਮੁਤਾਬਕ ਪੁਲਿਸ ਨੇ 24 ਮਈ ਨੂੰ ਏਰਬਾ ਸ਼ਹਿਰ ਵਿਚ ਇਕ ਨਹਿਰ ਦੇ ਪੁਲ ਨੇੜਿਓਂ ਨਵਜੋਤ ਸਿੰਘ ਦੀ ਲਾਸ਼ ਬਰਾਮਦ ਕੀਤੀ ਹੈ। ਪੁਲਿਸ ਵਲੋਂ ਉਸ ਦੀ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਸ ਦੇ ਪਰਿਵਾਰ ਵਿਚ ਪਤਨੀ, ਪੁੱਤਰ ਤੇ ਉਸ ਦੇ ਮਾਪੇ ਰਹਿ ਗਏ ਹਨ।
                    
                