Punjab News: ਆਦੇਸ਼ ਸਿੰਘ ਕੈਰੋਂ ਸਮਰਥਕਾਂ ਨਾਲ ਮੀਟਿੰਗ ਕਰ ਕੇ ਅੱਜ ਜਾਂ ਭਲਕੇ ਲੈਣਗੇ ਭਵਿੱਖ ਦਾ ਫ਼ੈਸਲਾ
Published : May 28, 2024, 7:37 am IST
Updated : May 28, 2024, 7:37 am IST
SHARE ARTICLE
Adesh Partap Singh Kairon
Adesh Partap Singh Kairon

ਕੈਰੋਂ ਦੀ ਬਰਖ਼ਾਸਤਗੀ ਵਿਰੁਧ ਪਾਰਟੀ ਦੇ ਸ਼ਹਿਰੀ ਪ੍ਰਧਾਨ ਗੁਰਚਰਨ ਸਿੰਘ ਚੰਨ ਨੇ ਦਿਤਾ ਅਸਤੀਫ਼ਾ

Adesh Partap Singh Kairon : ਵਿਧਾਨ ਸਭਾ ਹਲਕਾ ਪੱਟੀ ਤੋਂ ਸੀਨੀਅਰ ਅਕਾਲੀ ਆਗੂ ਤੇ ਤਿੰਨ ਵਾਰ ਵਿਧਾਇਕ ਅਤੇ ਫ਼ੂਡ ਸਪਲਾਈ ਕੈਬਨਿਟ ਮੰਤਰੀ ਰਹੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾ ਤੇ ਬਲਵਿੰਦਰ ਸਿੰਘ ਭੁੰਦੜ ਵੱਲੋਂ ਪਾਰਟੀ ’ਚ ਬਰਖ਼ਾਸਤ ਕਰ ਦਿਤਾ ਗਿਆ ਹੈ ਜਿਸ ਨਾਲ ਹਲਕਾ ਪੱਟੀ ਤੇ ਪੰਜਾਬ ਵਿਚ ਸਿਆਸੀ ਹਲਚਲ ਮਚੀ ਹੋਈ ਹੈ।

ਇਹ ਵੀ ਜ਼ਿਕਰਯੋਗ ਹੈ ਕਿ ਅਕਾਲੀ ਦਲ ਦੇ ਮੰਤਰੀ ਰਹਿ ਚੁੱਕੇ ਅਤੇ ਅਕਾਲੀ ਦਲ ਅਨੁਸਾਸ਼ਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਜਿਨ੍ਹਾਂ ਦੀ ਆਈ ਏ ਐਸ ਨੂੰਹ ਭਾਜਪਾ ਵਿਚ ਸ਼ਾਮਲ ਹੋ ਕੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਮੁਕਾਬਲੇ ਭਾਜਪਾ ਵਲੋਂ ਉਮੀਦਵਾਰ ਚੋਣ ਲੜ ਰਹੀ ਹੈ ਅਤੇ ਸਿਕੰਦਰ ਸਿੰਘ ਮਲੂਕਾ ਵਲੋਂ ਚੋਣ ਪ੍ਰਚਾਰ ਦੌਰਾਨ ਧਾਰੀ ਚੁੱਪੀ ਅਜੇ ਤੱਕ ਨਹੀ ਤੋੜੀ ਪਰ ਫਿਰ ਵੀ ਪਾਰਟੀ ਉਨ੍ਹਾਂ ਨੂੰ ਸਮਾਂ ਦੇ ਰਹੀ ਹੈ।

ਇਹ ਵੀ ਚਰਚਾ ਹੈ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੇ ਸ਼ਿਕਾਇਤ ਕੀਤੀ ਕਿ ਕੈਰੋਂ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਉਮੀਦਵਾਰ ਦੀ ਜਗ੍ਹਾਂ ਕਿਸੇ ਹੋਰ ਦੀ ਮਦਦ ਕਰ ਰਹੇ ਹਨ ਜਿਸ ਤੇ ਅਕਾਲੀ ਦਲ ਵਲੋਂ ਤਰੁਤ ਬਿਨ੍ਹਾਂ ਕਿਸੇ ਨੋਟਿਸ ਦਿਤੇ ਕਾਰਵਾਈ ਕਰਦਿਆਂ ਕੈਰੋਂ ਨੂੰ ਪਾਰਟੀ ’ਚੋਂ ਬਾਹਰ ਦਾ ਰਸਤਾ ਵਿਖਾ ਦਿਤਾ। ਉੱਥੇ ਸਿਆਸੀ ਗਲਿਆਰਿਆਂ ਵਿਚ ਇਹ ਵੀ ਵੇਖਿਆ ਜਾ ਰਿਹਾ ਹੈ ਕਿ ਇਸ ਕਾਰਵਾਈ ਨਾਲ ਅਕਾਲੀ ਦਲ ਨੂੰ ਕੀ ਫ਼ਾਇਦਾ ਹੋਵੇਗਾ ਅਤੇ ਕੀ ਨੁਕਸਾਨ ਹੋਵੇਗਾ।

ਸੋਮਵਾਰ ਨੂੰ ਵੀ ਕੈਰੋ ਵਿਖੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਸਮਰਥਕਾਂ ਦਾ ਤਾਤਾਂ ਲੱਗਾ ਰਿਹਾ। ਭਰੋਸੇਯੋਗ ਸੂਤਰ ਦੱਸਦੇ ਹਨ ਕਿ ਮੰਗਲਵਾਰ ਜਾਂ ਬੁਧਵਾਰ ਨੂੰ ਹਲਕਾ ਪੱਟੀ ਦੇ ਅਪਣੇ ਸਮਰਥਕਾਂ ਦੀ ਹਾਜ਼ਰੀ ਵਿਚ ਕੈਰੋਂ ਕੋਈ ਫ਼ੈਸਲਾ ਲੈ ਸਕਦੇ ਹਨ ਜੇਕਰ ਉਨ੍ਹਾਂ ਵਲੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਦੇ ਹੱਕ ਵਿਚ ਐਲਾਨ ਕੀਤਾ ਜਾਦਾਂ ਹੈ ਤਾਂ ਹਲਕਾ ਖਡੂਰ ਸਾਹਿਬ ਦੇ ਚੋਣ ਸਮੀਕਰਨ ਬਦਲ ਸਕਦੇ ਹਨ।

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੈਰੋਂ ਵਿਰੁਧ ਕੀਤੀ ਕਾਰਵਾਈ ਤੇ ਰੋਸ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸ਼ਹਿਰੀ ਪ੍ਰਧਾਨ ਗੁਰਚਰਨ ਸਿੰਘ ਚੰਨ ਵਲੋਂ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਹੈ। ਭਾਈ ਮਨਜੀਤ ਸਿੰਘ ਵਲੋਂ ਵੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿਤਾ ਹੈ। ਗੁਰਦੇਵ ਸਿੰਘ ਚੀਮਾ ਪ੍ਰਧਾਨ ਬੀਸੀ ਵਿੰਗ ਪੱਟੀ ਵਲੋਂ ਵੀ ਕੈਰੋਂ ਨਾਲ ਖੜਨ ਦਾ ਐਲਾਨ ਕੀਤਾ ਹੈ।

 

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement