ਕੇਜਰੀਵਾਲ ਨੇ ਕਿਹਾ- ਤੁਸੀਂ ਸਾਨੂੰ 13 ਸੰਸਦ ਮੈਂਬਰ ਦਿਓ, ਸੰਸਦ ਮੈਂਬਰ ਪੰਜਾਬ ਦੇ ਹੱਕਾਂ ਲਈ ਕੇਂਦਰ ਸਰਕਾਰ ਨੂੰ ਕਹਿਣਗੇ-ਸਾਡਾ ਹੱਕ, ਐਥੇ ਰੱਖ
Published : May 28, 2024, 9:34 pm IST
Updated : May 28, 2024, 9:34 pm IST
SHARE ARTICLE
Arvind Kejriwal
Arvind Kejriwal

ਕੇਜਰੀਵਾਲ ਨੇ ਪਟਿਆਲਾ ਤੋਂ 'ਆਪ' ਉਮੀਦਵਾਰ ਡਾ. ਬਲਬੀਰ ਸਿੰਘ ਲਈ ਕੀਤਾ ਚੋਣ ਪ੍ਰਚਾਰ

Patiala News : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਹਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਪਟਿਆਲਾ ਤੋਂ 'ਆਪ' ਉਮੀਦਵਾਰ ਡਾ. ਬਲਬੀਰ ਸਿੰਘ ਲਈ ਚੋਣ ਪ੍ਰਚਾਰ ਕੀਤਾ। ਕੇਜਰੀਵਾਲ ਨੇ 'ਆਪ' ਉਮੀਦਵਾਰ ਨਾਲ ਜ਼ੀਰਕਪੁਰ 'ਚ ਵੱਡਾ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ਡਾਕਟਰ ਬਲਬੀਰ ਨੂੰ ਜਿਤਾਉਣ ਦੀ ਅਪੀਲ ਕੀਤੀ।

ਕੇਜਰੀਵਾਲ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਸੀਂ ਪਾਰਟੀ ਦੇ ਸਾਰੇ ਉਮੀਦਵਾਰਾਂ ਨੂੰ ਮੌਕਾ ਦਿੱਤਾ ਪਰ ਕਿਸੇ ਨੇ ਵੀ ਤੁਹਾਡੇ ਲਈ ਕੁਝ ਨਹੀਂ ਕੀਤਾ ਅਤੇ ਨਾ ਹੀ ਤੁਹਾਡੇ ਹੱਕਾਂ ਲਈ ਪਾਰਲੀਮੈਂਟ ਵਿੱਚ ਆਵਾਜ਼ ਉਠਾਈ। ਇਸ ਲਈ ਤੁਸੀਂ ਇਸ ਵਾਰ ਇਨ੍ਹਾਂ ਸਾਰਿਆਂ ਨੂੰ ਨਕਾਰ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਵੱਡੇ ਫ਼ਰਕ ਨਾਲ ਜਿਤਾਓ। ਸਾਡੇ ਉਮੀਦਵਾਰ ਡਾ. ਬਲਬੀਰ ਤੁਹਾਡੀਆਂ ਸਾਰੀਆਂ ਸਮੱਸਿਆਵਾਂ ਨੂੰ ਸਮਝਦੇ ਹਨ। ਉਹ ਤੁਹਾਡੇ ਮੁੱਦੇ ਸੰਸਦ ਵਿੱਚ ਉਠਾਉਣਗੇ।

ਕੇਜਰੀਵਾਲ ਨੇ ਕਿਹਾ ਕਿ ਮੈਂ ਤੁਹਾਨੂੰ ਦੇਸ਼ ਬਚਾਉਣ ਦੀ ਅਪੀਲ ਕਰਨ ਆਇਆ ਹਾਂ। ਤੁਸੀਂ ਲੋਕਾਂ ਨੇ ਦੋ ਸਾਲ ਪਹਿਲਾਂ ਵਿਧਾਨ ਸਭਾ ਵਿੱਚ ਸਾਨੂੰ ਭਾਰੀ ਬਹੁਮਤ ਦਿੱਤਾ ਸੀ। ਇਹ ਲੋਕ ਸਭਾ ਚੋਣਾਂ ਹਨ। ਇਸ ਵਾਰ ਸਾਨੂੰ ਕੇਂਦਰ ਵਿੱਚ ਮਜ਼ਬੂਤ ਕਰੋ। ਸਾਰਿਆਂ 13 ਸੀਟਾਂ ਆਮ ਆਦਮੀ ਪਾਰਟੀ ਨੂੰ ਜਿਤਾ ਦਿਓ। ਸਾਡੇ ਸਾਰੇ ਸੰਸਦ ਮੈਂਬਰ ਪੰਜਾਬ ਦੇ ਲੋਕਾਂ ਦੀ ਆਵਾਜ਼ ਉਠਾਉਣਗੇ ਅਤੇ ਕੇਂਦਰ ਨਾਲ ਸਬੰਧਿਤ ਸਾਰੇ ਮਸਲੇ ਹੱਲ ਕਰਵਾਉਣਗੇ। ਜਦੋਂ ਸੰਸਦ ਵਿੱਚ ਪੰਜਾਬ ਚੋਂ ਸਾਡੇ 13 ਸੰਸਦ ਮੈਂਬਰ ਹੋਣਗੇ, ਤਾਂ ਕੇਂਦਰ ਸਰਕਾਰ ਪੰਜਾਬ ਦਾ 1 ਰੁਪਏ ਦਾ ਫੰਡ ਵੀ ਨਹੀਂ ਰੋਕ ਸਕੇਗੀ।

ਕੇਜਰੀਵਾਲ ਨੇ ਕਿਹਾ- ਤੁਸੀਂ ਸਾਨੂੰ 13 ਸੰਸਦ ਮੈਂਬਰ ਦਿਓ, ਸਾਡੇ ਸਾਰੇ ਸੰਸਦ ਮੈਂਬਰ ਪੰਜਾਬ ਦੇ ਹੱਕਾਂ ਲਈ ਕੇਂਦਰ ਸਰਕਾਰ ਨੂੰ ਕਹਿਣਗੇ-ਸਾਡਾ ਹੱਕ, ਐਥੇ ਰੱਖ

ਕੇਜਰੀਵਾਲ ਨੇ ਕਿਹਾ ਕਿ ਭਾਜਪਾ ਦੇ ਲੋਕਾਂ ਨੇ ਦੇਸ਼ ਵਿੱਚ ਤਾਨਾਸ਼ਾਹੀ ਪੈਦਾ ਕਰ ਦਿੱਤੀ ਹੈ। 16 ਮਾਰਚ ਨੂੰ ਚੋਣਾਂ ਦਾ ਐਲਾਨ ਹੋਇਆ ਅਤੇ ਮੈਨੂੰ 21 ਮਾਰਚ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਕਿਉਂਕਿ ਮੋਦੀ ਜੀ ਨੂੰ ਡਰ ਸੀ ਕਿ ਜੇ ਕੇਜਰੀਵਾਲ ਨੂੰ ਗ੍ਰਿਫ਼ਤਾਰ ਨਾ ਕੀਤਾ ਤਾਂ ਕੇਜਰੀਵਾਲ ਦੇਸ਼ ਭਰ ਵਿੱਚ ਘੁੰਮੇਗਾ ਜਿਸ ਨਾਲ ਉਨ੍ਹਾਂ ਸੀਟਾਂ ਘੱਟ ਜਾਣਗੀਆਂ। ਇਸ ਲਈ ਕੇਜਰੀਵਾਲ ਨੂੰ ਜੇਲ੍ਹ ਵਿੱਚ ਡੱਕੋ। ਉਨ੍ਹਾਂ ਕਿਹਾ ਕਿ ਜੇਕਰ ਅਰਵਿੰਦ ਕੇਜਰੀਵਾਲ ਇਮਾਨਦਾਰ ਨਹੀਂ ਤਾਂ ਇਸ ਦੁਨੀਆ ਦਾ ਕੋਈ ਵੀ ਇਨਸਾਨ ਇਮਾਨਦਾਰ ਨਹੀਂ ਹੈ।

ਕੇਜਰੀਵਾਲ ਨੇ ਕਿਹਾ ਕਿ ਭਾਜਪਾ ਦਾ ਹੰਕਾਰ ਐਨਾ ਵੱਧ ਗਿਆ ਹੈ ਕਿ ਭਗਵਾਨ ਜਗਨਨਾਥ ਜਿਨ੍ਹਾਂ ਨੂੰ ਜਗਤ ਦਾ ਨਾਥ ਕਿਹਾ ਜਾਂਦਾ ਹੈ, ਉਨ੍ਹਾਂ ਲਈ ਭਾਜਪਾ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਨੇ ਕਿਹਾ ਕਿ ਭਗਵਾਨ ਜਗਨਨਾਥ ਮੋਦੀ ਜੀ ਦੇ ਭਗਤ ਹਨ। ਉਹ ਇੰਨੇ ਹੰਕਾਰੀ ਹੋ ਗਏ ਹਨ ਕਿ ਉਹ ਮੋਦੀ ਜੀ ਨੂੰ ਰੱਬ ਤੋਂ ਉੱਪਰ ਸਮਝਣ ਲੱਗ ਪਏ ਹਨ। ਕੁਝ ਦਿਨ ਪਹਿਲਾਂ ਹੀ ਮੋਦੀ ਜੀ ਆਪਣੇ ਇੰਟਰਵਿਊ ਵਿੱਚ ਕਹਿ ਰਹੇ ਸਨ ਕਿ ਮੈਂ ਆਪਣੀ ਮਾਂ ਦੀ ਕੁੱਖ ਤੋਂ ਪੈਦਾ ਨਹੀਂ ਹੋਇਆ। ਮੈਨੂੰ ਪਰਮੇਸ਼ਰ ਦੁਆਰਾ ਧਰਤੀ 'ਤੇ ਸਿੱਧਾ ਭੇਜਿਆ ਗਿਆ ਹੈ। ਮੈਂ ਰੱਬ ਦਾ ਅਵਤਾਰ ਹਾਂ। ਕੇਜਰੀਵਾਲ ਨੇ ਕਿਹਾ ਕਿ ਕੁਝ ਹੀ ਦਿਨਾਂ 'ਚ ਭਾਜਪਾ ਵਾਲੇ ਮੰਦਰਾਂ 'ਚੋਂ ਭਗਵਾਨ ਦੀ ਮੂਰਤੀ ਹਟਾ ਕੇ ਮੋਦੀ ਜੀ ਦੀ ਮੂਰਤੀ ਲਗਾ ਦੇਣਗੇ। ਉਹ ਕਹਿੰਦੇ ਹਨ ਹੈ ਕਿ ਮੋਦੀ ਜੀ ਭਗਵਾਨ ਰਾਮ ਨੂੰ ਲੈ ਕੇ ਆਏ ਹਨ। ਜਦਕਿ ਇਸ ਬ੍ਰਹਿਮੰਡ ਦੀ ਰਚਨਾ ਭਗਵਾਨ ਰਾਮ ਨੇ ਕੀਤੀ ਹੈ।

ਕੇਜਰੀਵਾਲ ਨੇ ਕਿਹਾ ਕਿ 2022 'ਚ ਤੁਸੀਂ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਚੁਣੀ ਸੀ, ਜਿਸ ਕਾਰਨ ਪਿਛਲੇ ਦੋ ਸਾਲਾਂ 'ਚ ਇੱਥੇ ਕਈ ਵੱਡੇ ਕੰਮ ਹੋਏ ਹਨ। ਹੁਣ ਲੋਕਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਵੱਖ-ਵੱਖ ਥਾਵਾਂ 'ਤੇ ਮੁਹੱਲਾ ਕਲੀਨਿਕ ਅਤੇ ਸਕੂਲ ਆਫ਼ ਐਮੀਨੈਂਸ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਵਿੱਚ ਅਜਿਹਾ ਕਿਤੇ ਵੀ ਨਹੀਂ ਹੈ। ਸਿਰਫ਼ ਦਿੱਲੀ ਅਤੇ ਪੰਜਾਬ ਵਿੱਚ ਹੈ ਕਿਉਂਕਿ ਇੱਥੇ ਆਮ ਆਦਮੀ ਪਾਰਟੀ ਸੱਤਾ ਵਿੱਚ ਹੈ।

ਕੇਜਰੀਵਾਲ ਨੇ ਅਮਿਤ ਸ਼ਾਹ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਧਮਕੀ ਦਿੱਤੀ ਹੈ ਕਿ 4 ਜੂਨ ਤੋਂ ਬਾਅਦ ਉਹ ਪੰਜਾਬ 'ਚ 'ਆਪ' ਸਰਕਾਰ ਨੂੰ ਡੇਗ ਦੇਣਗੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਟਾ ਦੇਣਗੇ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੂੰ ਡੇਗਣ ਦਾ ਅਮਿਤ ਸ਼ਾਹ ਦਾ ਮੁੱਖ ਮਕਸਦ ਤੁਹਾਡੀ ਮੁਫ਼ਤ ਬਿਜਲੀ ਅਤੇ ਮੁਹੱਲਾ ਕਲੀਨਿਕ ਬੰਦ ਕਰਨਾ ਹੈ। ਇਸ ਲਈ ਕਿਸੇ ਵੀ ਕੀਮਤ 'ਤੇ ਭਾਜਪਾ ਨੂੰ ਵੋਟ ਨਾ ਪਾਓ। ਇਸ ਵਾਰ ਆਮ ਆਦਮੀ ਪਾਰਟੀ ਨੂੰ ਵੋਟ ਪਾ ਕੇ ਭਾਜਪਾ ਨੂੰ ਤਾਨਾਸ਼ਾਹੀ ਦਾ ਜਵਾਬ ਦਿਓ।

ਕੇਜਰੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਕਦੇ ਵੀ ਕੰਮ ਦੀ ਗੱਲ ਨਹੀਂ ਕਰਦੇ, ਉਹ ਹਮੇਸ਼ਾ ਜਾਤ, ਧਰਮ ਅਤੇ ਨਫਰਤ ਦੀ ਰਾਜਨੀਤੀ ਦੀ ਗੱਲ ਕਰਦੇ ਹਨ। ਮਹਿੰਗਾਈ, ਬੇਰੁਜ਼ਗਾਰੀ, ਭੁੱਖਮਰੀ, ਗਰੀਬੀ, ਸਿੱਖਿਆ ਅਤੇ ਦਵਾਈ ਵਰਗੇ ਅਹਿਮ ਮੁੱਦਿਆਂ ਦੀ ਬਜਾਏ ਉਹ ਹਿੰਦੂ, ਮੁਸਲਮਾਨ, ਮੱਝ, ਬੱਕਰੀ ਅਤੇ ਮੰਗਲ-ਸੂਤਰ ਦੇ ਨਾਂ 'ਤੇ ਵੋਟਾਂ ਮੰਗ ਰਹੇ ਕਨ। 10 ਸਾਲ ਰਾਜ ਕਰਨ ਦੇ ਬਾਵਜੂਦ ਉਨ੍ਹਾਂ ਕੋਲ ਗਿਣਾਉਣ ਲਈ ਇੱਕ ਵੀ ਕੰਮ ਨਹੀਂ ਹੈ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement