Punjab News : 1,40,000 ਰੁਪਏ ਦੀ ਰਿਸ਼ਵਤ ਲੈਂਦਾ ਸਾਬਕਾ ਪੰਚਾਇਤ ਮੈਂਬਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
Published : May 28, 2024, 7:23 pm IST
Updated : May 28, 2024, 7:23 pm IST
SHARE ARTICLE
Vigilance Bureau
Vigilance Bureau

ਉਕਤ ਮੁਲਜ਼ਮ ਨੂੰ ਉਸਦੇ ਪਿੰਡ ਦੇ ਹੀ ਵਸਨੀਕ ਸ਼ੇਰਾ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ

Punjab News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸਾਬਕਾ ਪੰਚਾਇਤ ਮੈਂਬਰ ਕਰਨੈਲ ਸਿੰਘ ਵਾਸੀ ਪਿੰਡ ਦਿਉਗੜ੍ਹ, ਜ਼ਿਲ੍ਹਾ ਪਟਿਆਲਾ ਨੂੰ ਪੁਲਿਸ ਮੁਲਾਜ਼ਮਾਂ ਦੀ ਤਰਫੋਂ 1,40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਉਸਦੇ ਪਿੰਡ ਦੇ ਹੀ ਵਸਨੀਕ ਸ਼ੇਰਾ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

 ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਦੇ ਖਿਲਾਫ ਥਾਣਾ ਘੱਗਾ, ਜ਼ਿਲਾ ਪਟਿਆਲਾ ਵਿਖੇ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਹੈ। ਉਸ ਨੇ ਦੋਸ਼ ਲਾਇਆ ਕਿ ਸੀਆਈਏ ਸਮਾਣਾ ਦੇ ਇੰਚਾਰਜ ਸਬ ਇੰਸਪੈਕਟਰ (ਐਸਆਈ) ਮਨਪ੍ਰੀਤ ਸਿੰਘ ਅਤੇ ਸਹਾਇਕ ਸਬ ਇੰਸਪੈਕਟਰ (ਏਐਸਆਈ) ਪ੍ਰਗਟ ਸਿੰਘ ਨੇ ਇਸ ਪੁਲੀਸ ਕੇਸ ਵਿੱਚ ਉਸ ਦੀ ਮੱਦਦ ਕਰਨ ਬਦਲੇ 2 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਉਨ੍ਹਾਂ ਨੇ ਰਿਸ਼ਵਤ ਦੀ ਇਹ ਰਕਮ ਆਪਣੇ ਜਾਣਕਾਰ ਉਕਤ ਵਿਅਕਤੀ ਕਰਨੈਲ ਸਿੰਘ ਨੂੰ ਸੌਂਪਣ ਲਈ ਕਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਕਰਨੈਲ ਸਿੰਘ ਨੂੰ ਉਸ ਸਮੇਂ ਦਬੋਚ ਲਿਆ ਜਦੋਂ ਉਹ ਸ਼ਿਕਾਇਤਕਰਤਾ ਤੋਂ ਐਸ.ਆਈ. ਮਨਪ੍ਰੀਤ ਅਤੇ ਏਐਸਆਈ ਪ੍ਰਗਟ ਸਿੰਘ ਦੀ ਤਰਫੋਂ 1,40,000 ਰੁਪਏ ਦੀ ਰਿਸ਼ਵਤ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਲੈ ਰਿਹਾ ਸੀ। ਇਸ ਸਬੰਧੀ ਮੁਲਜ਼ਮ ਕਰਨੈਲ ਸਿੰਘ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਕੇਸ ਅਗਲੇਰੀ ਤਫਤੀਸ਼ ਦੌਰਾਨ ਉਕਤ ਐਸ.ਆਈ. ਮਨਪ੍ਰੀਤ ਸਿੰਘ ਅਤੇ ਏ.ਐਸ.ਆਈ. ਪਰਗਟ ਸਿੰਘ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ ਅਤੇ ਉਸ ਮੁਤਾਬਿਕ ਇਸ ਕੇਸ ਵਿੱਚ ਉਨਾਂ ਨੂੰ ਨਾਮਜ਼ਦ ਕੀਤਾ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement