
ਰਪਾਲ ਸਿੰਘ ਚੀਮਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ
SSP Varinder Brar Suspended Latest News Today: ਪੰਜਾਬ ਸਰਕਾਰ ਵਲੋਂ ਫਾਜ਼ਿਲਕਾ ’ਚ ਭ੍ਰਿਸ਼ਟਾਚਾਰ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਗਈ ਹੈ। ਪੁਲਿਸ ਸੂਤਰਾਂ ਮੁਤਾਬਕ ਐੱਸ.ਐੱਸ.ਪੀ. ਫਾਜ਼ਿਲਕਾ ਵਰਿੰਦਰ ਸਿੰਘ ਬਰਾੜ ਨੂੰ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਤਹਿਤ ਮੁਅੱਤਲ ਕਰ ਦਿੱਤਾ ਗਿਆ ਹੈ।
ਬੀਤੇ ਦਿਨ ਭ੍ਰਿਸ਼ਟਾਚਾਰ ਮਾਮਲੇ ਵਿਚ ਫਾਜ਼ਿਲਕਾ ਥਾਣੇ ਦੇ 4 ਪੁਲਿਸ ਮੁਲਾਜ਼ਮਾਂ ਵਿਰੁਧ ਕਾਰਵਾਈ ਕੀਤੀ ਗਈ ਸੀ। ਵਿਜੀਲੈਂਸ ਨੇ ਉਨ੍ਹਾਂ ਨੂੰ 1 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ। ਇਸ ਸੰਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਛੋਟਾ ਹੋਵੇ ਜਾਂ ਵੱਡਾ, ਆਪਣਾ ਹੋਵੇ ਜਾਂ ਬੇਗ਼ਾਨਾ।
2 ਅਗਸਤ 2024 ਨੂੰ ਫਾਜ਼ਿਲਕਾ ਵਿਖੇ ਬਤੌਰ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਅਹੁਦਾ ਸੰਭਾਲਿਆ ਸੀ।
(For more news apart from SSP Varinder Brar Suspended Latest News Today, stay tuned to Rozana Spokesman)