ਪ੍ਰਭਬੀਰ ਸਿੰਘ ਬਰਾੜ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿੱਚ ਪਨਸਪ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
Published : May 28, 2025, 7:15 pm IST
Updated : May 28, 2025, 7:15 pm IST
SHARE ARTICLE
Prabhbir Singh Brar took charge as the Chairman of PUNSUP in the presence of Finance Minister Harpal Singh Cheema
Prabhbir Singh Brar took charge as the Chairman of PUNSUP in the presence of Finance Minister Harpal Singh Cheema

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਰਹੇ ਮੌਜੂਦ

ਚੰਡੀਗੜ੍ਹ: ਪੰਜਾਬ ਰਾਜ ਸਿਵਲ ਸਪਲਾਈਜ਼ ਕਾਰਪੋਰੇਸ਼ਨ ਲਿਮਟਿਡ (ਪਨਸਪ) ਨੂੰ ਅੱਜ ਪ੍ਰਭਬੀਰ ਸਿੰਘ ਬਰਾੜ ਦੇ ਰੂਪ ਵਿੱਚ ਨਵਾਂ ਚੇਅਰਮੈਨ ਮਿਲਿਆ ਹੈ ,ਜਿਨ੍ਹਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ।              

 

ਨਵੇਂ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਇਹ ਜ਼ਿੰਮੇਵਾਰੀ ਸੌਂਪਣ ਲਈ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਉਨ੍ਹਾਂ ‘ਤੇ ਜਤਾਏ ਗਏ ਇਸ ਵਿਸ਼ਵਾਸ ‘ਤੇ ਖਰਾ ਉਤਰਨ ਦਾ ਪ੍ਰਣ ਲਿਆ।

ਜ਼ਿਕਰਯੋਗ ਹੈ ਕਿ ਪਨਸਪ ਕੋਲ ਮੁੱਖ ਤੌਰ 'ਤੇ ਪੰਜਾਬ ਵਿੱਚ ਅਨਾਜ ਅਤੇ ਜ਼ਰੂਰੀ ਵਸਤਾਂ ਦੀ ਖਰੀਦ, ਭੰਡਾਰਨ ਅਤੇ ਇਸਦੀ ਵੰਡ ਦਾ ਜ਼ਿੰਮਾ ਹੈ। ਪਨਸਪ ਏਜੰਸੀ, ਕੇਂਦਰੀ ਪੂਲ ਲਈ ਸੂਬੇ ਦੀਆਂ 5 ਅਨਾਜ ਖਰੀਦ ਏਜੰਸੀਆਂ ਵਿੱਚੋਂ ਇੱਕ ਹੈ। ਇਸ ਮੌਕੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਹੋਰ ਪਤਵੰਤੇ ਵੀ ਸ਼ਾਮਿਲ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement