Punjab News : ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਵੱਲੋਂ ਹਰਿਆਣਾ ਦੇ ਨਵ-ਨਿਯੁਕਤ ਮੁੱਖ ਸੂਚਨਾ ਕਮਿਸ਼ਨਰ ਨੂੰ ਸ਼ੁਭਕਾਮਨਾਵਾਂ

By : BALJINDERK

Published : May 28, 2025, 7:35 pm IST
Updated : May 28, 2025, 7:35 pm IST
SHARE ARTICLE
 ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਵੱਲੋਂ ਹਰਿਆਣਾ ਦੇ ਨਵ-ਨਿਯੁਕਤ ਮੁੱਖ ਸੂਚਨਾ ਕਮਿਸ਼ਨਰ ਨੂੰ ਸ਼ੁਭਕਾਮਨਾਵਾਂ
ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਵੱਲੋਂ ਹਰਿਆਣਾ ਦੇ ਨਵ-ਨਿਯੁਕਤ ਮੁੱਖ ਸੂਚਨਾ ਕਮਿਸ਼ਨਰ ਨੂੰ ਸ਼ੁਭਕਾਮਨਾਵਾਂ

Punjab News : ਸੀ.ਆਈ.ਸੀ. ਇੰਦਰਪਾਲ ਸਿੰਘ ਧੰਨਾ ਭਕਾਮਨਾਵਾਂ ਦੇ ਪ੍ਰਤੀਕ ਵਜੋਂ ਭਾਰਤ ਦੇ ਰਾਸ਼ਟਰੀ ਪੰਛੀ ਦੀ ਇੱਕ ਸੁੰਦਰ ਚਿੱਤਰ-ਕਲਾ ਭੇਟ ਕੀਤੀ।

Punjab News in Punjabi : ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ (ਸੀ.ਆਈ.ਸੀ.) ਇੰਦਰਪਾਲ ਸਿੰਘ ਧੰਨਾ ਨੇ ਅੱਜ ਹਰਿਆਣਾ ਦੇ ਨਵ-ਨਿਯੁਕਤ ਮੁੱਖ ਸੂਚਨਾ ਕਮਿਸ਼ਨਰ ਟੀ.ਵੀ.ਐਸ.ਐਨ. ਪ੍ਰਸਾਦ, ਆਈ.ਏ.ਐਸ. (ਸੇਵਾਮੁਕਤ), ਸਾਬਕਾ ਮੁੱਖ ਸਕੱਤਰ, ਹਰਿਆਣਾ ਨਾਲ ਚੰਡੀਗੜ੍ਹ ਵਿਖੇ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਮੁਲਾਕਾਤ ਕੀਤੀ।

ਸੀ.ਆਈ.ਸੀ. ਇੰਦਰਪਾਲ ਸਿੰਘ ਧੰਨਾ, ਜਿਨ੍ਹਾਂ ਦੇ ਨਾਲ ਰਾਜ ਸੂਚਨਾ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ, ਵਰਿੰਦਰਜੀਤ ਸਿੰਘ ਬਿਲਿੰਗ, ਹਰਪ੍ਰੀਤ ਸਿੰਘ ਸੰਧੂ, ਡਾ. ਭੁਪਿੰਦਰ ਸਿੰਘ ਬਾਠ ਅਤੇ ਪੂਜਾ ਗੁਪਤਾ ਮੌਡੂਦ ਸਨ, ਨੇ ਹਰਿਆਣਾ ਦੇ ਆਪਣੇ ਹਮਰੁਤਬਾ ਨੂੰ ਸ਼ੁਭਕਾਮਨਾਵਾਂ ਦੇ ਪ੍ਰਤੀਕ ਵਜੋਂ ਭਾਰਤ ਦੇ ਰਾਸ਼ਟਰੀ ਪੰਛੀ ਦੀ ਇੱਕ ਸੁੰਦਰ ਚਿੱਤਰ-ਕਲਾ ਭੇਟ ਕੀਤੀ। ਦੱਸਣਯੋਗ ਹੈ ਕਿ ਇਹ ਚਿੱਤਰ-ਕਲਾ ਹਰਪ੍ਰੀਤ ਸੰਧੂ ਦੁਆਰਾ ਬਣਾਈ ਗਈ ਹੈ।

ਪੰਜਾਬ ਅਤੇ ਹਰਿਆਣਾ ਦੇ ਮੁੱਖ ਸੂਚਨਾ ਕਮਿਸ਼ਨਰਾਂ ਨੇ ਸੇਵਾ ਪ੍ਰਦਾਨ ਕਰਨ ਦੀ ਪ੍ਰਕਿਰਿਆ ਵਿੱਚ ਸੁਧਾਰ ਲਿਆਉਣ ਅਤੇ ਆਰਟੀਆਈ ਮਾਮਲਿਆਂ ਵਿੱਚ ਲੰਬਿਤ ਮਾਮਲਿਆਂ ਦਰ ਨੂੰ ਨੂੰ ਘਟਾਉਣ ਲਈ ਸਿੱਖਿਆ ਅਤੇ ਹੋਰ ਜ਼ਰੂਰੀ ਅਭਿਆਸਾਂ ਦੇ ਆਦਾਨ-ਪ੍ਰਦਾਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ।

(For more news apart from Punjab Chief Information Commissioner congratulates newly appointed Haryana Chief Information Commissioner News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM
Advertisement