Sukhdev Singh Dhindsa: ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ 'ਤੇ ਵੱਖ-ਵੱਖ ਸ਼ਖਸੀਅਤਾਂ ਨੇ ਪ੍ਰਗਟਾਇਆ ਦੁੱਖ
Published : May 28, 2025, 6:56 pm IST
Updated : May 28, 2025, 6:56 pm IST
SHARE ARTICLE
 Various personalities expressed grief over the demise of senior Akali Dal leader Sukhdev Singh Dhindsa.
Various personalities expressed grief over the demise of senior Akali Dal leader Sukhdev Singh Dhindsa.

ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ: ਕੈਪਟਨ ਅਮਰਿੰਦਰ ਸਿੰਘ

Sukhdev Singh Dhindsa: ਪੰਜਾਬ ਦੀ ਸਿਆਸਤ ਮੰਨੇ-ਪ੍ਰਮੰਨੇ ਆਗੂ ਅਤੇ ਅਕਾਲੀ ਦਲ ਦੇ ਸੀਨੀਅਰ ਨੇਤਾ ਸੁਖਦੇਵ ਸਿੰਘ ਢੀਂਡਸਾ ਦਾ 89 ਸਾਲ ਦੀ ਉਮਰ ਵਿੱਚ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਿਹਾਂਤ ਹੋ ਗਿਆ। ਪੰਜਾਬ ਦੇ ਕਈ ਸਿਆਸੀ ਆਗੂਆਂ  ਨੇ ਦੁੱਖ ਪ੍ਰਗਟਾਇਆ ਹੈ।

ਰਾਜਾ ਵੜਿੰਗ ਨੇ ਪ੍ਰਗਟਾਇਆ ਦੁੱਖ

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਸੁਖਦੇਵ ਸਿੰਘ ਢੀਂਡਸਾ ਦੀ ਮੌਤ ਉੱਤੇ ਦੁੱਖ ਪ੍ਰਗਟ ਕੀਤਾ ਹੈ ਉਨ੍ਹਾਂ ਨੇ ਲਿਖਿਆ ਹੈ ਕਿ   ਸੁਖਦੇਵ ਸਿੰਘ ਢੀਂਡਸਾ ਸਾਹਿਬ ਦੇ ਅਕਾਲ ਚਲਾਣਾ ਕਰ ਜਾਣ ਦੀ ਖ਼ਬਰ ਬੇਹੱਦ ਦੁੱਖਦਾਈ ਹੈ। ਅਸੀਂ ਛੇ ਦਹਾਕਿਆਂ ਤੋਂ ਵੱਧ ਸਮੇਂ ਤੱਕ ਪੰਜਾਬ ਦੀ ਸੇਵਾ ਕਰਨ ਵਾਲੇ ਇੱਕ ਮਹਾਨ ਆਗੂ ਨੂੰ ਗੁਆ ਦਿੱਤਾ ਹੈ। ਉਨ੍ਹਾਂ ਨੇ ਕੇਂਦਰੀ ਮੰਤਰੀ ਵਜੋਂ ਸੇਵਾ ਕਰਨ ਤੋਂ ਇਲਾਵਾ ਰਾਜ ਅਤੇ ਰਾਸ਼ਟਰੀ ਰਾਜਨੀਤੀ ਵਿੱਚ ਬਹੁਤ ਜ਼ਿਆਦਾ ਅਤੇ ਸਕਾਰਾਤਮਕ ਯੋਗਦਾਨ ਪਾਇਆ। ਉਹ ਸ਼ਾਇਦ ਰਾਜ ਦੇ ਆਖਰੀ ਮਹਾਨ ਪ੍ਰਤੀਕਾਂ ਵਿੱਚੋਂ ਇੱਕ ਸਨ ਜੋ ਪੰਜਾਬ ਦੇ ਘਟਨਾਪੂਰਨ ਇਤਿਹਾਸ ਦੇ ਗਵਾਹ ਸਨ। ਉਨ੍ਹਾਂ ਦੇ ਜਾਣ ਨਾਲ ਪਏ ਘਾਟੇ ਨੂੰ ਭਰਨਾ ਪੰਜਾਬ ਲਈ ਬੇਹੱਦ ਮੁਸ਼ਕਲ ਹੋਵੇਗਾ।ਪਰਮਾਤਮਾ ਉਹਨਾਂ ਨੂੰ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।

ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਪ੍ਰਗਟਾਇਆ ਦੁੱਖ

ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਰਾਜਨੀਤਿਕ ਜਗਤ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਪਰਮਾਤਮਾ ਉਨ੍ਹਾਂ ਦੀ ਵਿਛੜੀ ਆਤਮਾ ਨੂੰ ਸ਼ਾਂਤੀ ਦੇਵੇ।

ਪੰਜਾਬ ਬੀਜੇਪੀ ਦੀ ਲੀਡਰਸ਼ਿਪ ਨੇ ਪ੍ਰਗਟਾਇਆ ਦੁੱਖ

ਪੰਜਾਬ ਦੀ ਰਾਜਨੀਤੀ ਵਿੱਚ ਲੰਬਾ ਸਮਾਂ ਸਰਗਰਮ ਰਹੇ ਸਾਬਕਾ ਸਾਂਸਦ ਸੁਖਦੇਵ ਸਿੰਘ ਢੀਂਡਸਾ ਜੀ ਦੇ ਅਚਾਨਕ ਹੋਏ ਦੇਹਾਂਤ ਤੇ ਭਾਰਤੀ ਜਨਤਾ ਪਾਰਟੀ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੀ ਹੈ। ਪਰਮਾਤਮਾ ਅੱਗੇ ਅਰਦਾਸ ਕਰਦੀ ਹੈ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਦੇ ਹੋਏ, ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦੀ ਹਿੰਮਤ ਬਖਸ਼ਿਸ਼ ਕਰਨ। ਢੀਂਡਸਾ ਪੰਜਾਬ ਦੀ ਰਾਜਨੀਤੀ ਦੀ ਇੱਕ ਮਜ਼ਬੂਤ ਆਵਾਜ਼ ਸਨ।

ਸੁਖਦੇਵ ਢੀਂਡਸਾ ਨੇ ਪੰਜਾਬ ਦੀ ਸੇਵਾ ਕੀਤੀ-ਢੀਂਡਸਾ

"ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਦੀ ਸੇਵਾ ਕੀਤੀ ਅਤੇ ਦੇਸ਼ ਦੀ ਰਾਜਨੀਤੀ ਵਿਚ ਵੱਖਰਾ ਮੁਕਾਮ ਹਾਸਲ ਕੀਤਾ ਹੈ। ਪੰਜਾਬੀਆਂ ਦਾ ਸੱਚਾ ਹਮਦਰਦ ਚੱਲਾ ਗਿਆ। ਢੀਂਡਸਾ ਨੂੰ ਸ਼ਰਧਾਂਜਲੀ ਦਿੰਦੇ ਹਾਂ।"

ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਕੀਤਾ ਸਾਂਝਾ

ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਇੱਕ ਮਾਣਯੋਗ ਨੇਤਾ ਜਿਨ੍ਹਾਂ ਨੇ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਪੰਜਾਬ ਦੀ ਸੇਵਾ ਕੀਤੀ। ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਨਾਲ ਮੇਰੀ ਦਿਲੀ ਹਮਦਰਦੀ। ਵਾਹਿਗੁਰੂ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ।

ਸੁਖਦੇਵ ਢੀਂਡਸਾ ਦੇ ਦੇਹਾਂਤ 'ਤੇ ਤਰੁਣ ਚੁੱਗ ਨੇ ਕੀਤਾ ਅਫ਼ਸੋਸ

ਪਦਮ ਸ਼੍ਰੀ ਸੁਖਦੇਵ ਸਿੰਘ ਢੀਂਡਸਾ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਬਹੁਤ ਹੀ ਦੁਖਦਾਈ ਹੈ। ਉਹ ਇਕ ਦੂਰਦਰਸ਼ੀ ਨੇਤਾ,  ਅਨੁਭਵੀ ਸਾਂਸਦ ਮੈਂਬਰ ਅਤੇ ਲੋਕਸੇਵਾ ਲਈ ਸਮਰਪਿਤ ਜੀਵਨ ਜੀਉਣ ਵਾਲੇ ਵਿਅਕਤੀ ਸਨ। ਪੰਜਾਬ ਦੀ ਰਾਜਨੀਤੀ ਅਤੇ ਦੇਸ਼ ਦੀ ਸੇਵਾ ਲਈ ਉਨ੍ਹਾਂ ਦਾ ਯੋਗਦਾਨ  ਹਮੇਸ਼ਾ ਯਾਦ ਰੱਖਿਆ ਜਾਵੇਗਾ ਵਾਹਿਗੁਰੂ ਜੀ  ਉਨ੍ਹਾਂ ਦੀ ਪਵਿੱਤਰ ਆਤਮਾ ਨੂੰ ਆਪਣੇ ਚਰਨਾਂ ਵਿੱਚ ਥਾਂ ਦੇਵੇ ਅਤੇ ਪਰਿਵਾਰ ਨੂੰ ਇਹ ਦੁਖ ਸਹਿਣ ਦੀ ਤਾਕਤ ਬਖ਼ਸ਼ੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Devinder Pal Singh Bhullar Rihai News : "Devinder Pal Bhullar ਦੀ ਰਿਹਾਈ ਲਈ BJP ਲੀਡਰ ਕਰ ਰਿਹਾ ਡਰਾਮਾ'

21 Oct 2025 3:10 PM

ਸਾਬਕਾ DGP ਪੁੱਤ ਦੀ ਨਵੀਂ ਵੀਡੀਓ ਆਈ ਸਾਹਮਣੇ, ਹੁਣ ਕਹਿੰਦਾ ਮੇਰਾ ਘਰਵਾਲੀ ਮੇਰਾ ਬਹੁਤ ਧਿਆਨ ਰੱਖਦੀ

21 Oct 2025 3:09 PM

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM
Advertisement